ETV Bharat / state

ਪਬੰਧੀ ਦੇ ਬਾਵਜੂਦ ਵੀ ਚਾਈਨਾ ਡੋਰ ਵੇਚਦਾ ਆਇਆ ਪੁਲਿਸ ਅੜਿੱਕੇ

ਬਠਿੰਡਾ ਵਿਖੇ ਇੱਕ ਵਿਅਕਤੀ ਕੋਲੋਂ ਚਾਈਨਾ ਡੋਰ ਦੇ 105 ਗੱਟੂ ਬਰਾਮਦ ਕੀਤੇ ਗਏ ਜਿਸ ਦੇ ਚੱਲਦਿਆਂ ਉਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

China dor in bathinda,Basant Panchami
ਫ਼ੋਟੋ
author img

By

Published : Jan 28, 2020, 6:00 PM IST

ਬਠਿੰਡਾ: ਪੁਲਿਸ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਅਧੀਨ ਪੁਲਿਸ ਨੇ ਨਰਵਾਨਾ ਰੋਡ ਵਿੱਚ ਇੱਕ ਦੁਕਾਨਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਚਾਈਨਾ ਡੋਰ ਵੇਚ ਰਿਹਾ ਸੀ। ਬਠਿੰਡਾ ਦੇ ਸੀਆਈਏ ਵਨ ਦੇ ਇੰਚਾਰਜ ਇੰਸਪੈਕਟਰ ਜਗਦੀਸ਼ ਸ਼ਰਮਾ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ।

ਵੇਖੋ ਵੀਡੀਓ

ਇੰਸਪੈਕਟਰ ਜਗਦੀਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਰਵਾਨਾ ਰੋਡ ਵਿੱਚ ਇੱਕ ਦੁਕਾਨਦਾਰ ਚਾਈਨਾ ਡੋਰ ਵੇਚਣ ਦਾ ਕੰਮ ਕਰ ਰਿਹਾ ਹੈ। ਇਸ ਆਧਾਰ 'ਤੇ ਉਨ੍ਹਾਂ ਟੀਮ ਨੇ ਜਦੋਂ ਜਾ ਕੇ ਛਾਪੇਮਾਰੀ ਕੀਤੀ ਤਾਂ, ਦੁਕਾਨਦਾਰ ਕੋਲੋਂ 105 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਦੀਪ ਵਜੋਂ ਹੋਈ ਹੈ ਜਿਸ ਉੱਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮੁਲਜ਼ਮ ਉੱਤੇ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਜਾਵੇਗਾ। ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਕਿ ਉਸ ਨੇ ਚਾਈਨਾ ਡੋਰ ਕਿੱਥੋਂ ਲਿਆਂਦੀ ਹੈ।

ਜ਼ਿਕਰਯੋਗ ਹੈ ਕਿ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਬਕਾਇਦਾ ਸੋਸ਼ਲ ਮੀਡੀਆ ਅਤੇ ਵੱਖ ਵੱਖ ਤਰੀਕਿਆਂ ਨਾਲ ਪ੍ਰਚਾਰ ਕੀਤਾ ਹੈ ਕਿ ਚਾਈਨਾ ਡੋਰ ਦੀ ਵਰਤੋਂ ਬਸੰਤ ਪੰਚਮੀ ਵਾਲੇ ਦਿਨ ਪਤੰਗ ਉਡਾਉਣ ਲਈ ਨਾ ਕੀਤਾ ਜਾਵੇ, ਕਿਉਂਕਿ ਇਹ ਇੱਕ ਜਾਨਲੇਵਾ ਡੋਰ ਹੈ। ਇਸ ਦੇ ਨਾਲ ਕਈ ਹਾਦਸੇ ਵੀ ਵਾਪਰ ਚੁੱਕੇ ਹਨ ਜਿਸ ਤੋਂ ਬਾਅਦ ਪੁਲਿਸ ਨੇ ਇਸ ਦੇ ਵਿਰੁੱਧ ਅਭਿਆਨ ਚਲਾਇਆ ਹੈ।

ਬੁੱਧਵਾਰ ਨੂੰ ਬਸੰਤ ਪੰਚਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਦਿਨ ਵੱਡੀ ਗਿਣਤੀ ਵਿੱਚ ਬੱਚੇ ਨੌਜਵਾਨ ਪਤੰਗ ਉਡਾਉਣਗੇ। ਇਸ ਦੇ ਮੱਦੇਨਜ਼ਰ, ਬਠਿੰਡਾ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਬਸੰਤ ਪੰਚਮੀ ਵਾਲੇ ਦਿਨ ਪਤੰਗ ਉਡਾਉਣ ਵਾਲਿਆਂ ਦੇ ਘਰ ਵਿੱਚ ਰੇਡ ਕਰੇਗੀ, ਜੇਕਰ ਕਿਸੇ ਦੇ ਪਾਸੋਂ ਚਾਈਨਾ ਡੋਰ ਬਰਾਮਦ ਕੀਤੀ ਗਈ ਤਾਂ ਉਸ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: JNU ਵਿਦਿਆਰਥੀ ਸ਼ਰਜੀਲ ਇਮਾਮ ਗ੍ਰਿਫ਼ਤਾਰ, ਦੇਸ਼ ਧ੍ਰੋਹ ਦਾ ਮਾਮਲਾ ਦਰਜ

Intro:ਚਾਈਨਾ ਡੋਰ ਸਣੇ ਇੱਕ ਕਾਬੂ ,105 ਗੱਟੂ ਬਰਾਮਦ Body:
ਬਠਿੰਡਾ ਪੁਲਸ ਜਾ ਰਹੇ ਵਿਸ਼ੇਸ਼ ਅਭਿਆਨ ਦੇ ਦੌਰਾਨ ਬਠਿੰਡਾ ਪੁਲਿਸ ਨੇ ਇਕ ਵਿਅਕਤੀ ਤੋਂ ਭਾਰੀ ਮਾਤਰਾ ਵਿੱਚ ਚਾਈਨਾ ਡੋਰ ਬਰਾਮਦ ਕੀਤੀ ਹੈ ,ਬਠਿੰਡਾ ਦੀ ਸੀ ਆਈ ਏ ਵਨ ਦੇ ਇੰਚਾਰਜ ਇੰਸਪੈਕਟਰ ਜਗਦੀਸ਼ ਸ਼ਰਮਾ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਨਰਵਾਨਾ ਰੋਡ ਵਿੱਚ ਵਿਖੇ ਇੱਕ ਦੁਕਾਨਦਾਰ ਚਾਈਨਾ ਡੋਰ ਵੇਚਣ ਦਾ ਕੰਮ ਕਰ ਰਿਹਾ ਹੈ ਜਿਸ ਤੋਂ ਬਾਅਦ ਸੀ ਆਈ ਪੁਲਿਸ ਨੇ ਸੋਮਵਾਰ ਨੂੰ ਆਰੋਪੀ ਨੂੰ ਗ੍ਰਿਫਤਾਰ ਕਰ ਉਸ ਦੇ ਕੋਲੋਂ ਚਾਈਨਾ ਡੋਰ ਬਰਾਮਦ ਕੀਤੀ ਆਰੋਪੀ ਦੀ ਪਹਿਚਾਣ ਸੰਦੀਪ ਦੇ ਤੌਰ ਤੇ ਹੋਈ ਹੈ ਸੀ ਆਈ ਏ ਇੰਚਾਰਜ ਜਗਦੀਸ਼ ਸ਼ਰਮਾ ਨੇ ਦੱਸਿਆ ਕਿ ਆਰੋਪੀ ਦੇ ਖਿਲਾਫ ਥਾਣਾ ਸਦਰ ਵਿਖੇ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ,ਆਰੋਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਨੂੰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਜਾਵੇਗਾ ਥਾਣਾ ਸਦਰ ਵਿੱਚ ਤਾਇਨਾਤ ਸਬ ਇੰਸਪੈਕਟਰ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਆਰੋਪੀ ਤੋਂ ਪੁੱਛ ਪੜਤਾਲ ਕਰ ਰਹੀ ਹੈ ਕਿ ਆਖਿਰਕਾਰ ਚਾਈਨਾ ਡੋਰ ਉਹ ਕਿੱਥੋਂ ਲੈ ਕੇ ਆਇਆ ਤੇ ਇੱਥੇ ਉਸ ਨੇ ਵੇਚਣਾ ਸੀ ।ਜ਼ਿਕਰਯੋਗ ਹੈ ਕਿ ਬਠਿੰਡਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਬਕਾਇਦਾ ਸੋਸ਼ਲ ਮੀਡੀਆ ਅਤੇ ਵੱਖ ਵੱਖ ਤਰੀਕਿਆਂ ਨਾਲ ਪ੍ਰਚਾਰ ਕੀਤਾ ਹੈ ਕਿ ਚਾਈਨਾ ਡੋਰ ਦਾ ਇਸਤੇਮਾਲ ਬਸੰਤ ਪੰਚਮੀ ਵਾਲੇ ਦਿਨ ਪਤੰਗ ਉਡਾਉਣ ਵਾਸਤੇ ਨਾ ਕੀਤਾ ਜਾਵੇ ਕਿਉਂਕਿ ਇਹ ਇੱਕ ਜਾਨਲੇਵਾ ਡੋਰ ਹੈ ਇਸ ਦੇ ਨਾਲ ਕਈ ਹਾਦਸੇ ਵੀ ਵਾਪਰ ਚੁੱਕੇ ਹਨ ਜਿਸ ਤੋਂ ਬਾਅਦ ਪੁਲਿਸ ਨੇ ਇਸ ਦੇ ਖਿਲਾਫ ਅਭਿਆਨ ਛੇੜਿਆ ਹੋਇਆ ਹੈ ਬੁੱਧਵਾਰ ਨੂੰ ਬਸੰਤ ਪੰਚਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾਵੇਗਾ ਇਸ ਦਿਨ ਪਤੰਗ ਉਡਾਏ ਜਾਂਦੇ ਹਨ ,ਬਠਿੰਡਾ ਪੁਲੀਸ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਬਸੰਤ ਪੰਚਮੀ ਵਾਲੇ ਦਿਨ ਪਤੰਗ ਉਡਾਉਣ ਵਾਲਿਆਂ ਦੇ ਘਰ ਵਿਚ ਰੇਡ ਕਰੇਗੀ ਜੇਕਰ ਕਿਸੇ ਦੇ ਪਾਸੋਂ ਚਾਈਨਾ ਡੋਰ ਬਰਾਮਦ ਕੀਤੀ ਗਈ ਤਾਂ ਉਸ ਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾਵੇਗੀ
Conclusion:ਵਾਈਟ :-
ਸਬ ਇੰਸਪੈਕਟਰ ਮਨਿੰਦਰ ਸਿੰਘ ਥਾਣਾ ਸਦਰ
ETV Bharat Logo

Copyright © 2024 Ushodaya Enterprises Pvt. Ltd., All Rights Reserved.