ਬਠਿੰਡਾ: ਬਠਿੰਡਾ ਵਿਚ ਮੁਫ਼ਤ ਰਾਸ਼ਨ ਦੀ ਸਹੂਲਤ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਨੇ ਗਰੀਬਾਂ ਵਿੱਚ ਮਚਾਈ ਹਾਹਾਕਾਰ ਅਤੇ ਲੋਕਾਂ ਨੇ ਇਸ ਦਾ ਵਿਰੋਧ ਕਰਦੇ ਹੋਏ ਸੂਬਾ ਸਰਕਾਰ ਖਿਲਾਫ ਜਮਕੇ ਰੋਸ ਪ੍ਰਦਰਹਨ ਕੀਤਾ ਹੈ। ਗਰੀਬ ਲੋਕ ਸਰਕਾਰ ਖ਼ਿਲਾਫ ਕੀਤਾ ਪ੍ਰਦਰਸ਼ਨ ਕਰਦੇ ਨਜ਼ਰ ਆਏ ਅਤੇ ਲੋਕਾਂ ਨੇ ਕਿਹਾ ਕਿ ਮਾਨ ਸਰਕਾਰ ਦੋ ਡੰਗ ਦੀ ਰੋਟੀ ਤੋਂ ਗਰੀਬਾਂ ਨੂੰ ਕਰ ਰਹੀ ਹੈ ਮੁਥਾਜ ਕਰ ਰਹੀ ਹੈ।
ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ: ਪਿਛਲੀ ਗਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਦੀ ਸਹੂਲਤ ਲੈਣ ਵਾਲਿਆਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਤੋਂ ਬਾਅਦ ਗਰੀਬ ਲੋਕਾਂ ਵਿੱਚ ਹਾਹਾਕਾਰ ਮਚ ਗਈ ਹੈ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਨਾ ਗਰੀਬ ਲੋਕਾਂ ਵੱਲੋਂ ਅੱਜ ਮਿੰਨੀ ਸੈਕਟਰੀਏਟ ਪਹੁੰਚ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਰਾਸ਼ਨ ਕਾਰਡ ਔਨਲਾਈਨ ਸ਼ੋ ਹੋ ਰਹੇ ਹਨ ਪਰ ਡਿਪੂ ਹੋਲਡਰਾਂ ਵੱਲੋਂ ਉਨ੍ਹਾਂ ਨੂੰ ਰਾਸ਼ਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀਆਂ ਵੋਟਰਾਂ ਵੱਲੋਂ ਰਾਸ਼ਨ ਦਿੱਤਾ ਜਾ ਰਿਹਾ ਹੈ ਜਦੋਂ ਕਿ ਉਨ੍ਹਾਂ ਨੂੰ ਮਨਾ ਕੀਤਾ ਜਾ ਰਿਹਾ ਹੈ। ਇਕ ਹੋਰ ਪ੍ਰਦਰਸ਼ਨ ਕਾਰੀ ਨੇ ਕਿਹਾ ਕਿ ਉਹਨਾਂ ਨੂੰ ਦੋ ਡੰਗ ਦੀ ਰੋਟੀ ਹੀ ਇਸ ਰਾਸ਼ਨ ਨਾਲ ਪੱਕਦੀ ਹੈ।
ਰਾਸ਼ਨ ਕਾਰਡ ਮੁੜ ਬਹਾਲ : ਜੇਕਰ ਰਾਸ਼ਨ ਬੰਦ ਹੋ ਜਾਂਦਾ ਹੈ ਤਾਂ ਉਨ੍ਹਾਂ ਨੂੰ ਭੁੱਖੇ ਮਰਨਾ ਪਵੇਗਾ ਰਾਸ਼ਨ ਕਾਰਡ ਕੱਟੇ ਜਾਣ ਤੋਂ ਫ਼ੂਡ ਐਂਡ ਸਪਲਾਈ ਦਫ਼ਤਰ ਪਹੁੰਚੇ ਸੀਨੀਅਰ ਸਿਟੀਜ਼ਨ ਵਿਅਕਤੀ ਨੇ ਦੱਸਿਆ ਕਿ ਉਹ ਇਸ ਉਮਰ ਵਿੱਚ ਨਾ ਹੀ ਕੋਈ ਕੰਮ ਕਾਰ ਕਰ ਸਕਦੇ ਹਨ ਤੇ ਨਾ ਹੀ ਇਸ ਤਰਾਂ ਲਾਈਨ ਵਿੱਚ ਲੱਗ ਸਕਦੇ ਹਨ ਸਰਕਾਰ ਵੱਲੋਂ ਨਿੱਤ ਨਵੀਆਂ ਪਾਲਸੀਆਂ ਲਿਆਂਦੀਆਂ ਜਾ ਰਹੀਆਂ ਹਨ। ਜਿਸ ਕਾਰਨ ਗਰੀਬ ਵਰਗ ਸਭ ਤੋਂ ਵੱਧ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਇਸ ਉਮਰ ਵਿੱਚ ਉਹਨਾਂ ਨੂੰ ਰਾਸ਼ਨ ਕਾਰਡ ਵੈਰੀਫਿਕੇਸ਼ਨ ਕਰਵਾਓਣ ਲਈ ਦਫ਼ਤਰਾਂ ਦੇ ਧੱਕੇ ਖਾਣੇ ਪੈ ਰਿਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਚਾਰੇ ਮੁਫ਼ਤ ਰਾਸ਼ਨ ਕਾਰਨ ਉਹਨਾਂ ਦੇ ਘਰ ਦਾ ਚੁੱਲ੍ਹੇ ਚੱਲਦੇ ਹਨ ਪਰ ਨਵੀਆਂ ਸ਼ਰਤਾਂ ਲਗਾਕੇ ਓਨਾ ਤੋਂ ਇਹ ਸਹੂਲਤ ਖੋਈ ਜਾ ਰਹੀ ਹੈ। ਜੇਕਰ ਆਉਂਦੇ ਦਿਨਾਂ ਵਿੱਚ ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਬਹਾਲ ਨਾ ਕੀਤੇ ਤਾ ਉਹ ਜ਼ੋਰਦਾਰ ਪ੍ਰਦਰਸ਼ਨ ਕਰਨਗੇ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ।
ਇਹ ਵੀ ਪੜ੍ਹੋ : Cutting of ration cards: ਰਾਸ਼ਨ ਕਾਰਡ ਕੱਟੇ ਜਾਣ ਉੱਤੇ ਲੋਕਾਂ ਵੱਲੋਂ ਵਿਰੋਧ
ਵੈਰੀਫਿਕੇਸ਼ਨ ਕਰਵਾਈ: ਉਥੇ ਹੀ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਦਾ ਕਹਿਣਾ ਹੈ ਕਿ ਮੁਫ਼ਤ ਰਾਸ਼ਨ ਸਬੰਧੀ ਸਰਕਾਰ ਵੱਲੋਂ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ ਜਿਸਦੇ ਚਲਦੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਸੀ। ਜਿੰਨਾ ਲੋਕਾਂ ਵੱਲੋਂ ਵੈਰੀਫਿਕੇਸ਼ਨ ਕਰਵਾਈ ਗਈ ਹੈ ਉਹਨਾਂ ਨੂੰ ਰਾਸ਼ਨ ਮਿਲ ਰਿਹਾ ਹੈ ਅਤੇ ਜਿਨ੍ਹਾਂ ਨੇ ਵੈਰੀਫਿਕੇਸ਼ਨ ਨਹੀਂ ਕਰਵਾਈ ਉਨ੍ਹਾਂ ਨੂੰ ਰਾਸ਼ਨ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ ,ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਨਵੀਆਂ ਸ਼ਰਤਾਂ ਅਤੇ ਜਿਨ੍ਹਾਂ ਵਿਅਕਤੀਆਂ ਕੋਲ ਏ ਸੀ ਜਾਂ ਚਾਰ ਪਹਿਆ ਵਾਹਨ ਜਾਂ ਸੌ ਗਜ ਜਦੋਂ ਉਪਰ ਜਗਾ ਹੈ। ਉਹਨਾਂ ਨੂੰ ਮੁਫ਼ਤ ਰਾਸ਼ਨ ਕਾਰਡ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਕਾਰਡ ਕੱਟੇ ਜਾ ਰਹੇ ਹਨ ਅਸੀਂ ਜਿੰਨਾਂ ਨੂੰ ਰਾਸ਼ਨ ਕਾਰਡ ਸਬੰਧੀ ਕੋਈ ਵੀ ਦਿੱਕਤ ਆ ਰਹੀ ਹੈ। ਉਹ ਐਸ ਡੀ ਐਮ ਬਠਿੰਡਾ ਨਾਲ ਸੰਪਰਕ ਕਰ ਸਕਦੇ ਹਨ|