ਬਠਿੰਡਾ: ਪੰਜਾਬ ਵਿੱਚ ਗੈਂਗਸਟਰ ਕਲਚਰ (Gangster culture) ਤੋਂ ਪਰੇਸ਼ਾਨ ਆਮ ਲੋਕਾਂ ਦੇ ਸਬਰ ਦਾ ਬੰਨ ਹੁਣ ਟੁੱਟਦਾ ਜਾ ਰਿਹਾ ਹੈ। ਗੈਂਗਸਟਰਾਂ ਵੱਲੋਂ ਫੋਨ ਕਰਕੇ ਫਿਰੌਤੀਆਂ ਮੰਗੇ ਜਾਣ ਤੋਂ ਪਰੇਸ਼ਾਨ (Upset about being asked for ransom) ਤਲਵੰਡੀ ਸਾਬੋ ਦੇ ਆਮ ਲੋਕਾਂ ਨੇ ਪ੍ਰਦਰਸ਼ਨ ਕਰਦਿਆਂ ਰੋਡ ਦੇ ਨਾਲ-ਨਾਲ ਮੁੱਖ ਬਜ਼ਾਰ ਬੰਦ ਕਰਦੇ ਹੋਏ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ ਇੱਕ ਮਹੀਨੇ ਤੋਂ ਲਗਾਤਾਰ ਚੰਗੇ ਕਾਰੋਬਾਰੀਆਂ ਅਤੇ ਤਕੜੇ ਲੋਕਾਂ ਨੂੰ ਫਿਰੌਤੀ ਲਈ ਫੋਨ (Phone for ransom) ਆ ਰਹੇ ਹਨ ਅਤੇ ਫਿਰੌਤੀ ਨਾ ਦੇਣ ਉੱਤੇ ਨੁਕਸਾਨ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਲਗਾਤਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਸਬੰਧੀ ਸੂਚਿਤ ਕੀਤਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸਦੇ ਰੋਸ ਵਜੋਂ ਅੱਜ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ।
ਸਥਾਨਕ ਐੱਸਐੱਸਪੀ ਨੇ ਮੌਕੇ ਉੱਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਰਾਰਤੀ ਅਨਸਰਾਂ ਅਤੇ ਗੈਂਗਸਟਰਾਂ ਦੀ ਨਕੇਲ ਕੱਸਣ (Cracking down on gangsters) ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਐਕਸਟਰਾ ਫੋਰਸਿਜ਼ (Extra Forces) ਨੂੰ ਅਪਲਾਈ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪਰਾਲੀ ਦੀ ਸਮੱਸਿਆ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਕੀਤੀ ਇਹ ਅਪੀਲ