ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਵੱਲੋਂ ਚੋਣ ਮੁਹਿੰਮ ਭਖਾਈ ਹੋਈ ਹੈ। ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਸਰੂਪ ਚੰਦ ਸਿੰਗਲਾ ਨੇ ਕਿਹਾ ਹੈ ਉਨ੍ਹਾਂ ਵੱਲੋਂ ਪਿਛਲੇ 10 ਸਾਲਾਂ ਤੋਂ ਕੀਤੀ ਜਾ ਰਹੀ ਸਮਾਜ ਸੇਵਾ ਦਾ ਲੋਕ ਵੱਲੋਂ ਪਿਆਰ ਸਤਿਕਾਰ ਦੇ ਕੇ ਮੁੱਲ ਮੋੜਿਾਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦਾ ਵਿਕਾਸ ਨਹੀਂ ਵਿਨਾਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕੋਈ ਇੱਕ ਪ੍ਰੋਜੈਕਟ ਵੀ ਮਨਪ੍ਰੀਤ ਬਾਦਲ ਬਠਿੰਡਾ ਨਹੀਂ ਲੈ ਕੇ ਆਏ ਉਲਟਾ ਉਨ੍ਹਾਂ ਵੱਲੋਂ ਥਰਮਲ ਪਲਾਂਟ ਨੂੰ ਢਹਿ ਢੇਰੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਘੂੜਾ 'ਆਪ' 'ਚ ਸ਼ਾਮਲ
ਮਨਪ੍ਰੀਤ ਦੀ ਸਰਪ੍ਰਸਤੀ ਹੇਠ ਇੱਥੇ ਥਾਣੇਦਾਰਾਂ ਵੱਲੋਂ ਨਸ਼ਾ ਵੇਚਿਆ ਗਿਆ ਅਤੇ ਲੋਕਾਂ ਤੇ ਝੂਠੇ ਪਰਚੇ ਦਰਜ ਕਰਵਾਏ ਗਏ। ਪੰਜਾਬ ਵਿੱਚ ਜਾਤੀਵਾਦ ਅਤੇ ਧਰਮ ਨੂੰ ਲੈ ਕੇ ਸ਼ੁਰੂ ਕੀਤੀ ਗਈ। ਰਾਜਨੀਤੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਧਰਮਾਂ ਦਾ ਸਤਿਕਾਰ ਕਰਦਾ ਹੈ ਤੇ ਇਨ੍ਹਾਂ ਵੱਲੋਂ ਹਰ ਜਾਤੀ ਅਤੇ ਧਰਮ ਨੂੰ ਸਤਿਕਾਰ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮੇਰੇ 10 ਸਾਲ ਦੇ ਕਾਰਜਕਾਲ ਨੂੰ ਵੇਖਦੇ ਹੋਏ ਲੋਕ ਇਸ ਵਾਰ ਬਹੁਮਤ ਦੇ ਕੇ ਵਿਧਾਨ ਸਭਾ 'ਚ ਭੇਜਣਗੇ। ਪਿਛਲੇ ਦਿਨ੍ਹੀਂ ਚੋਣ ਪ੍ਰਚਾਰ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਵੱਲੋਂ ਸਰੂਪ ਚੰਦ ਸਿੰਗਲਾ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਸਵਾਲ 'ਤੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੇਰੀ ਪਿਛਲੇ ਕਈ ਸਾਲਾਂ ਦੀ ਮਿਹਨਤ ਦਾ ਨਤੀਜਾ ਹੈ, ਮੈਂ ਪਾਰਟੀ ਵਿਚ ਸੀਨੀਅਰ ਹਾਂ ਇਸ ਕਰਕੇ ਮੈਨੂੰ ਕੈਬਨਿਟ ਮੰਤਰੀ ਬਣਾਉਣ ਦਾ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸਿੱਧੂ ਨੇ ਇਸ਼ਾਰਿਆਂ 'ਚ CM ਚਿਹਰੇ ਨੂੰ ਲੈਕੇ ਹਾਈਕਮਾਨ ਨੂੰ ਦਿੱਤੀ ਨਸੀਹਤ, ਕਿਹਾ...