ETV Bharat / state

'ਆਪਣੀਆਂ ਨਾਕਾਮੀਆਂ ਦਾ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਸਿਰ ਭੰਨ ਰਹੀ ਹੈ ਠੂਣਾ' - ਆਮ ਆਦਮੀ ਪਾਰਟੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਲ ਸਿੰਘ ਦਿਉਣ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਮ 'ਤੇ ਰਾਜਨੀਤੀ ਕਰ ਰਹੀਆਂ ਹਨ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਡੀਸੀ ਦਫ਼ਤਰਾਂ ਅੱਗੇ ਪੁਤਲੇ ਫੂਕੇ ਜਾਣਗੇ।

'ਆਪਣੀਆਂ ਨਾਕਾਮੀਆਂ ਦਾ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਸਿਰ ਭੰਨ ਰਹੀ ਹੈ ਠੂਣਾ'

author img

By

Published : Jan 9, 2022, 4:13 PM IST

ਬਠਿੰਡਾ : ਪੰਜ ਜਨਵਰੀ ਨੂੰ ਫਿਰੋਜ਼ਪੁਰ ਰੈਲੀ ਨੂੰ ਸੰਬੋਧਨ ਕੀਤੇ ਬਿਨਾਂ ਵਾਪਸ ਪਰਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਠਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਸੀ ਕਿ ਮੈਂ ਸੁਰੱਖਿਅਤ ਵਾਪਸ ਪਰਤ ਰਿਹਾ ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਸੀ। ਇਸ ਸਭ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਸੀ।

'ਡੀਸੀ ਦਫ਼ਤਰਾਂ ਦਾ ਕੀਤਾ ਜਾਣਾ ਦੀ ਘਿਰਾਓ'

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਲ ਸਿੰਘ ਦਿਉਣ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਮ 'ਤੇ ਰਾਜਨੀਤੀ ਕਰ ਰਹੀਆਂ ਹਨ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਡੀਸੀ ਦਫ਼ਤਰਾਂ ਅੱਗੇ ਪੁਤਲੇ ਫੂਕੇ ਜਾਣਗੇ।

'ਕਿਸਾਨਾਂ ਨੂੰ ਨਹੀਂ ਪਤਾ ਸੀ ਪ੍ਰਧਾਨ ਮੰਤਰੀ ਦਾ ਰੂਟ'

ਇਸੇ ਲੜੀ ਤਹਿਤ ਪੰਜ ਜਨਵਰੀ ਨੂੰ ਕਿਸਾਨਾਂ ਵੱਲੋਂ ਫਿਰੋਜ਼ਪੁਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣੇ ਸਨ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਾਹ ਵਿੱਚ ਜਾਂਦਿਆਂ ਹੀ ਰੋਕ ਲਿਆ ਗਿਆ। ਜਿਸ ਕਾਰਨ ਮਜਬੂਰਨ ਰੋਕੀ ਹੋਈ ਜਗ੍ਹਾ ਦੇ ਉੱਪਰ ਪ੍ਰਦਰਸ਼ਨ ਕਰਨ ਲੱਗੇ ਅਤੇ ਨਾ ਹੀ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਪਤਾ ਸੀ ਕਿ ਦੇਸ਼ ਦੇ ਪ੍ਰਧਾਨਮੰਤਰੀ ਉਸ ਰਾਹ ਤੋਂ ਲੰਘਣ ਵਾਲੇ ਹਨ ਪਰ ਘਟਨਾਕ੍ਰਮ ਵਾਪਰਨ ਤੋਂ ਬਾਅਦ ਕੇਂਦਰ ਅਤੇ ਸੂਬਾ ਸਰਕਾਰ ਇਕ ਦੂਸਰੇ ਉਪਰ ਦੋਸ਼ ਮੜ੍ਹ ਰਹੀਆਂ ਹਨ।

'ਆਪਣੀਆਂ ਨਾਕਾਮੀਆਂ ਦਾ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਸਿਰ ਭੰਨ ਰਹੀ ਹੈ ਠੂਣਾ'

'ਕੇਂਦਰ ਅਤੇ ਸੂਬਾ ਸਰਕਾਰ ਕਿਸਾਨ ਵਿਰੋਧੀ'

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਦੀਆਂ ਨੀਤੀਆਂ ਕਿਸਾਨ ਪੱਖੀ ਨਹੀਂ ਹਨ ਅਤੇ ਜੇਕਰ ਸੂਬਾ ਸਰਕਾਰ ਨੇ ਕਿਸਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਨਹੀਂ ਕੀਤਾ, ਇਸ ਦਾ ਵੱਡਾ ਕਾਰਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੀ ਹਨ ਕਿਉਂਕਿ ਇਸ ਦਾ ਸਿੱਧਾ ਅਸਰ ਵਿਧਾਨ ਸਭਾ ਚੋਣਾਂ 'ਤੇ ਹੀ ਪੈਣਾ ਸੀ।

'ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼'

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਪ੍ਰਧਾਨ ਮੰਤਰੀ ਦੀ ਫੇਰੀ ਸਮੇਂ ਵਿਰੋਧ ਕੀਤਾ ਜਾ ਰਿਹਾ ਸੀ, ਉਹ ਕਾਫ਼ਲੇ ਤੋਂ ਕਰੀਬ ਅੱਧਾ ਕਿਲੋਮੀਟਰ ਅੱਗੇ ਸੀ। ਅੱਧੇ ਕਿਸਾਨਾਂ ਵੱਲੋਂ ਪਹਿਲਾਂ ਹੀ ਤੈਅ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਾਠੀਚਾਰਜ ਕਰਨ ਦੀ ਉਨ੍ਹਾਂ ਨੂੰ ਪਤਾ ਸੀ ਵੀ ਕਿਸਾਨ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਵੀ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਗਿਆ ਸੀ। ਇਹ ਜੋ ਭਾਜਪਾ ਵੱਲੋਂ ਲਗਾਤਾਰ ਸੁਰੱਖਿਆ ਨੂੰ ਲੈ ਕੇ ਪ੍ਰਚਾਰਿਆ ਜਾ ਰਿਹਾ ਹੈ, ਸਿਰਫ਼ ਪੰਜਾਬ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਜਿਸ ਦਾ ਕਿਸਾਨ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ।

ਇਹ ਵੀ ਪੜ੍ਹੋ : ਬੰਦੂਕ ਦੀ ਨੋਕ 'ਤੇ BMW ਗੱਡੀ ਲੈ ਕੇ ਫ਼ਰਾਰ ਹੋਏ ਨੌਜਵਾਨ

'ਸੂਬਾ ਸਰਕਾਰ ਨੇ ਨਹੀਂ ਦਿਖਾਈ ਗੰਭੀਰਤਾ'

ਆਮ ਆਦਮੀ ਪਾਰਟੀ ਦੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਵਿਧਾਨਕ ਅਹੁਦਾ ਅਤੇ ਉਸ ਦੀ ਇੱਕ ਮਰਿਆਦਾ ਹੈ। ਦੇਸ਼ ਦੇ ਪ੍ਰਧਾਨਮੰਤਰੀ ਦੀ ਫਿਰੋਜ਼ਪੁਰ ਫੇਰੀ ਨੂੰ ਮੁੱਖ ਮੰਤਰੀ ਪੰਜਾਬ ਨੇ ਸੀਰੀਅਸ ਨਹੀਂ ਲਿਆ ਕਿਉਂਕਿ ਜੇਕਰ ਉਨ੍ਹਾਂ ਨੇ ਸੀਰੀਅਸ ਲਿਆ ਹੁੰਦਾ ਤਾਂ ਉਹ ਬਠਿੰਡਾ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਪਹੁੰਚਦੇ। ਉਨ੍ਹਾਂ ਕਿਹਾ ਕਿ ਜੋ ਕੋਰੋਨਾ ਦਾ ਬਹਾਨਾ ਲਾ ਕੇ ਪ੍ਰਧਾਨਮੰਤਰੀ ਚਰਨਜੀਤ ਸਿੰਘ ਚੰਨੀ ਬਿਆਨ ਦੇ ਰਹੇ ਹਨ, ਉਹ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਠਿੰਡਾ ਪਹੁੰਚ ਸਕਦੇ ਹਨ ਤਾਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਬਠਿੰਡਾ ਕਿਉਂ ਨਹੀਂ ਪਹੁੰਚੇ। ਕਿਸਾਨਾਂ ਦੇ ਪ੍ਰਦਰਸ਼ਨ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਹੈ। ਇਸ ਲਈ ਉਹ ਇਸ 'ਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇ।

'ਸਰਕਾਰ ਦਾ ਫੇਲੀਅਰ'

ਜੋ ਪ੍ਰਧਾਨ ਮੰਤਰੀ ਦੇ ਕਾਫ਼ਲੇ ਨਾਲ ਹੋਇਆ ਉਹ ਸਰਕਾਰ ਦਾ ਫੇਲੀਅਰ ਹੈ ਅਤੇ ਰੈਲੀ 'ਚ ਇਕੱਠ ਨਾ ਹੋਣਾ ਉਹ ਭਾਜਪਾ ਦੀ ਕਮਜ਼ੋਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕਰਨਾ ਬਹੁਤ ਮੰਦਭਾਗਾ ਹੈ। ਪ੍ਰਧਾਨਮੰਤਰੀ ਭਾਵੇਂ ਕਿਸੇ ਵੀ ਪਾਰਟੀ ਦਾ ਹੋਵੇ ਪਰ ਉਸ ਦੀ ਸੁਰੱਖਿਆ ਜ਼ਰੂਰੀ ਹੈ, ਭਾਵੇਂ ਉਹ ਕਿਸੇ ਵੀ ਸੂਬੇ ਵਿੱਚ ਜਾਂਦਾ ਹੈ। ਜਿਸ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਕਿਤੇ ਨਾ ਕਿਤੇ ਇਹ ਵੀ ਲੱਗ ਰਿਹਾ ਹੈ ਕਿ ਸਿਆਸੀ ਲਾਹਾ ਲੈਣ ਲਈ ਕਾਂਗਰਸ ਸਰਕਾਰ ਨੇ ਜਾਣਬੁਝ ਕੇ ਤਾਂ ਨਹੀਂ ਕਰਵਾਇਆ।

ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ

ETV Bharat Logo

Copyright © 2024 Ushodaya Enterprises Pvt. Ltd., All Rights Reserved.