ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਹਰ ਇੱਕ ਪਾਰਟੀ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕਈ ਵੱਡੇ ਆਗੂ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਆ ਰਹੇ ਹਨ। ਇਸ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਪੰਜਾਬ 'ਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ।
ਪ੍ਰਧਾਨ ਮੰਤਰੀ ਵਲੋਂ ਜਲੰਧਰ ਤੋਂ ਚੋਣ ਰੈਲੀਆਂ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਤੋਂ ਬਾਅਦ ਪਠਾਨਕੋਟ ਅਤੇ ਫਿਰ ਅੱਜ ਅਬੋਹਰ 'ਚ ਚੋਣ ਰੈਲੀ ਕੀਤੀ ਜਾਵੇਗੀ। ਇਸ ਨੂੰ ਲੈਕੇ ਬਠਿੰਡਾ ਪ੍ਰਸ਼ਾਸਨ ਵਲੋਂ ਸੁਰੱਖਿਆ 'ਚ ਚੌਕਸੀ ਵਰਤਦਿਆਂ ਰੂਟ ਤਬਦੀਲ ਕੀਤੇ ਗਏ ਹਨ।
ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਅਬੋਹਰ, ਗਿੱਦੜਬਾਹਾ, ਮਲੋਟ ਦੇ ਰਸਤੇ ਦੇ ਰੂਟ ਤਬਦੀਲ ਕੀਤੇ ਗਏ ਹਨ। ਇਸ ਦੇ ਨਾਲ ਹੀ ਬਠਿੰਡਾ ਤੋਂ ਅਬੋਹਰ ਜਾਣ ਵਾਲੇ ਹੈਵੀ ਵਾਹਨਾਂ ਦੀ ਐਂਟਰੀ ਨੌਂ ਵਜੇ ਤੋਂ ਤਿੰਨ ਵਜੇ ਤੱਕ ਬੰਦ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਚੂਕ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਕੀਤੀ ਜਾਣੀ ਸੀ, ਜਿਸ 'ਚ ਉਨ੍ਹਾਂ ਦੀ ਸੁਰੱਖਿਆ ਨੂੰ ਲੈਕੇ ਹੋਈ ਚੂਕ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੌਰਾਨ ਜਦੋਂ ਉਹ ਸੜਕ ਦੇ ਰਸਤੇ ਤੋਂ ਆ ਰਹੇ ਸਨ ਤਾਂ ਕਿਸਾਨਾਂ ਵਲੋਂ ਸੜਕ ਜ਼ਾਮ ਕੀਤੇ ਹੋਣ ਕਰਕੇ ਉਨ੍ਹਾਂ ਨੂੰ 15 ਮਿੰਟ ਫਲਾਈਓਵਰ 'ਤੇ ਖੜੇ ਰਹਿਣਾ ਪਿਆ ਸੀ, ਜਿਸ ਸਬੰਧੀ ਸੁਪਰੀਮ ਕੋਰਟ ਦੀ ਕਮੇਟੀ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੱਜ ਅਬੋਹਰ ’ਚ ਪੀਐੱਮ ਮੋਦੀ ਦੀ ਤੀਜੀ ਰੈਲੀ, ਉਮੀਦਵਾਰਾਂ ਲਈ ਮੰਗਣਗੇ ਵੋਟਾਂ