ਬਠਿੰਡਾ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ 19 ਮਾਰਚ ਤੋਂ ਚਲਾਏ ਜਾ ਰਹੇ ਲਗਾਤਾਰ ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਹੁਣ ਤੱਕ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਨੌਜਵਾਨਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹੁਣ ਤੱਕ ਪੁਲਿਸ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਤੋਂ ਅੰਮ੍ਰਿਤਪਾਲ ਦੇ ਕਰੀਬ 70 ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Akali Dal Helps Arrested youth: ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੀ ਮਦਦ ਕਰੇਗੀ ਅਕਾਲੀ ਦਲ, ਦਿਵਾਈ ਜਾਵੇਗੀ ਕਾਨੂੰਨੀ ਮਦਦ
ਕੁਝ ਕੁ ਲੋਕ ਹੀ ਹਨ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ : ਏਡੀਜੀਪੀ ਨੇ ਕਿਹਾ ਕਿ ਕੁਝ ਕੁ ਲੋਕ ਹੀ ਹਨ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਲੋਕ ਪੁਲਿਸ ਦਾ ਸਾਥ ਦੇਣ, ਡਰਨ ਦੀ ਕੋਈ ਲੋੜ ਨਹੀਂ। ਬਠਿੰਡਾ ਅਤੇ ਮਾਨਸਾ ਵਿੱਚ ਅਮਨ-ਸ਼ਾਂਤੀ ਕਾਇਮ ਹੈ। ਜੇਕਰ ਕੁਝ ਗਲਤ ਹੁੰਦਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਪੁਲੀਸ ਵੱਲੋਂ ਵੱਡੀ ਗਿਣਤੀ ਵਿਚ ਨਾਕਾਬੰਦੀ ਕੀਤੀ ਗਈ ਹੈ ਆਉਣ ਜਾਣ ਵਾਲੇ ਵਾਹਨਾਂ ਦੀ ਸਰਚ ਕੀਤੀ ਜਾ ਰਹੀ ਹੈ ਅਤੇ ਕਈ ਸ਼ਹਿਰਾਂ ਵਿਚ ਪੁਲੀਸ ਵੱਲੋਂ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ ਜੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ। ਪੁਲਿਸ ਵੱਲੋਂ ਬੀਐਸਐਫ ਦੇ ਜਵਾਨਾਂ ਨਾਲ ਲਗਾਤਾਰ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਜਦਕਿ ਇਲਾਕੇ ਵਿੱਚ ਨਾਕਾਬੰਦੀ ਅਤੇ ਫਲੈਗ ਮਾਰਚ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab Budget Session Live Updates: ਸਦਨ 'ਚ ਵਿਰੋਧੀਆਂ ਵਲੋਂ ਹੰਗਾਮਾ, ਹਲਵਾਰਾ ਏਅਰਪੋਰਟ ਦੇ ਨਾਮ ਨੂੰ ਲੈ ਕੇ ਮਤਾ ਪਾਸ
ਗ੍ਰਿਫਤਾਰ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿਵਾਏਗੀ ਸ਼੍ਰੋਮਣੀ ਅਕਾਲੀ ਦਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਅਕਾਲੀ ਦਲ ਵੱਲੋਂ ਗੈਰ-ਸੰਵਿਧਾਨਕ ਢੰਗ ਨਾਲ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਿਰਫ਼ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ 15 ਮੈਂਬਰੀ ਵਕੀਲਾਂ ਦੀ ਕਮੇਟੀ ਬਣਾਈ ਗਈ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਅਕਾਲੀ ਦਲ ਦੇ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਗੇ। ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਹੋਏ ਦੁਰਵਿਵਹਾਰ ਦੇ ਮਾਮਲੇ ਪਾਰਟੀ ਅਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।