ਬਠਿੰਡਾ: ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਵੱਧ ਰਹੀ ਭੀੜ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬਠਿੰਡਾ ਪੁਲਿਸ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐੱਸਐੱਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ (SSP Bathinda Gulneet Singh Khurana) ਕਰ ਰਹੇ ਸਨ। ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਵਿੱਚ ਵੱਡੀ ਗਿਣਤੀ ਅੰਦਰ ਇਕੱਠੇ ਹੋਏ ਪੁਲਿਸ ਅਧਿਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਨੂੰ ਲੈ ਕੇ ਹਦਾਇਤਾਂ ਦਿੱਤੀਆਂ ਗਈਆਂ।
ਸਪੈਸ਼ਲ ਪੁਲਿਸ ਫੋਰਸ ਦੀ ਤਾਇਨਾਤੀ: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਦਿਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਜਿੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਖਤ ਕੀਤੇ ਗਏ ਹਨ ਉੱਥੇ ਹੀ ਕੁੱਝ ਸੰਵੇਦਨਸ਼ੀਲ ਥਾਵਾਂ ਉੱਤੇ ਸਪੈਸ਼ਲ ਪੁਲਿਸ ਫੋਰਸ ਦੀ ਤਾਇਨਾਤੀ (Deployment of Special Police Force) ਵੀ ਕੀਤੀ ਗਈ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।
- Missing Child Found: ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੱਚਾ ਜੀਆਰਪੀ ਪੁਲਿਸ ਨੇ ਕੁਝ ਘੰਟਿਆਂ 'ਚ ਕੀਤਾ ਬਰਾਮਦ, ਮੁਲਜ਼ਮ ਪਤੀ ਪਤਨੀ ਕਪੂਰਥਲਾ ਤੋਂ ਕਾਬੂ
- Chandigarh Farmers Demonstration: ਦਿੱਲੀ ਵਾਂਗ ਹੁਣ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ, ਮੰਗਾਂ ਨੂੰ ਲੈਕੇ ਹਜ਼ਾਰਾਂ ਦੀ ਗਿਣਤੀ 'ਚ ਲਾਉਣਗੇ ਧਰਨਾ
- Lawrence Interview Case Update: ਲਾਰੈਂਸ ਜੇਲ੍ਹ ਇੰਟਰਵਿਊ ਮਾਮਲੇ 'ਚ ਹਾਈਕੋਰਟ ਦੀ ਸਰਕਾਰ ਨੂੰ ਫਟਕਾਰ ਤੋਂ ਬਾਅਦ ਮਜੀਠੀਆ ਦਾ ਮੁੱਖ ਮੰਤਰੀ 'ਤੇ ਨਿਸ਼ਾਨਾ, ਕਿਹਾ- ਪੰਜਾਬ ਜਵਾਬ ਮੰਗਦਾ
ਇੰਟਰਸਟੇਟ ਨਾਕੇ ਲਗਾਏ ਗਏ: ਐੱਸਐੱਸਪੀ ਮੁਤਾਬਿਕ ਰਿਜ਼ਰਵ ਫੋਰਸ ਦੀ ਇੱਕ ਬਟਾਲੀਅਨ ਬਠਿੰਡਾ ਸ਼ਹਿਰ ਅਤੇ ਸਬ ਡਿਵੀਜ਼ਨਾਂ ਵਿੱਚ ਤਾਇਨਾਤ ਕੀਤੀ ਗਈ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਅੰਦਰ ਅਤੇ ਬਾਹਰ ਨਾਕੇ ਲਗਾਏ ਗਏ ਹਨ ਤਾਂ ਜੋ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਨਾ ਕਰਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ਰਾਰਤੀ ਅਨਸਰ ਗਲਤ ਹਰਕਤ ਕਰਦਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੁਚਿਤ ਕਰਨ ਪੁਲਿਸ ਵੱਲੋਂ ਤੁਰੰਤ ਐਕਸ਼ਨ (Interstate gates were erected) ਲਿਆ ਜਾਵੇਗਾ। ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਨੂੰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨਜ਼ਦੀਕ ਦੇ ਪੁਲਿਸ ਮੁਲਾਜ਼ਮਾਂ ਨੂੰ ਦਿਓ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।