ਬਠਿੰਡਾ: ਬਠਿੰਡਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ 4 ਗੁਰਗੇ ਗ੍ਰਿਫ਼ਤਾਰ ਕੀਤੇ ਹਨ, ਜਿਹਨਾਂ ਤੋਂ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਨਾਲ ਹੀ ਇਹਨਾਂ ਤੋਂ 18 ਲੱਖ 70 ਹਜ਼ਾਰ ਰੁਪਏ ਦੀ ਨਗਦੀ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਹੈ। ਪੁਲਿਸ ਨੇ ਇਹਨਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਪੁਲਿਸ ਨੂੰ ਇਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਵੱਡੀ ਮਾਤਰਾ ਵਿਚ ਨਕਦੀ ਅਤੇ ਹੈਰੋਇਨ ਬਰਾਮਦ: ਇਸ ਸਬੰਧੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਦੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਅਜਿਹੀਆਂ ਗਤੀਵਿਧੀਆਂ ਸਾਹਮਣੇ ਆ ਰਹੀਆਂ ਸਨ, ਜਿਸ ਨੂੰ ਲੈਕੇ ਪੁਲਿਸ ਸਰਗਰਮ ਸੀ ਅਤੇ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਤਹਿਤ ਇਹਨਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਨੌਜਵਾਨਾਂ ਕੋਲੋਂ ਪੁਲਿਸ ਨੂੰ ਵੱਡੀ ਮਾਤਰਾ ਵਿਚ ਨਕਦੀ ਅਤੇ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਸ ਵਿਚਾਲੇ ਅਹਿਮ ਗੱਲ ਇਹ ਰਹੀ ਕਿ ਇਹ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾ ਕੇ ਪੰਜਾਬ ਵਿੱਚ ਲੱਗਜ਼ਰੀ ਕਾਰਾਂ ਰਾਹੀਂ ਹੈਰੋਇਨ ਦੀ ਸਪਲਾਈ ਕਰਨ ਦਾ ਕੰਮ ਕਰਦੇ ਸਨ। ਜਿੰਨਾ ਨੂੰ AGTF ਅਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ ਹੈ।
- ਅਕਾਲੀ ਦਲ ਆਗੂ ਗਰੇਵਾਲ ਨੇ ਸੀਐਮ ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- ਗੁਰਬਾਣੀ 'ਤੇ ਸਰਕਾਰੀ ਕੰਟਰੋਲ ਥੋਪਣ ਦੀ ਕੋਸ਼ਿਸ਼
- ਆਖੀਰ ਕਿਉਂ ਨਹੀਂ ਹੈ ਤਾਪਸੀ ਪੰਨੂ ਸ਼ੋਸਲ ਮੀਡੀਆ 'ਤੇ ਐਕਟਿਵ, ਹੁਣ ਅਦਾਕਾਰਾ ਨੇ ਖੁਦ ਦੱਸਿਆ ਵੱਡਾ ਕਾਰਨ
- Smart City Project : ਟ੍ਰੈਫਿਕ ਨਿਯਮ ਤੋੜਨ ਵਾਲੇ ਹੋ ਜਾਣ ਸਾਵਧਾਨ ! ਜਲਦ ਹੀ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ 'ਤੇ ਲੱਗ ਰਹੇ ਹਾਈਟੈੱਕ ਕੈਮਰੇ
ਇਹ ਨੌਜਵਾਨ ਜੋ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ 4 ਮੈਂਬਰਾਂ ਨੇ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਕਰਦੇ ਹੋਏ ਇਸ ਗਿਰੋਹ ਦੇ 2 ਹੋਰ ਮੈਂਬਰਾਂ ਦੀ ਸ਼ਨਾਖਤ ਕੀਤੀ ਹੈ, ਜਿਨ੍ਹਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਬਿਸ਼ਨੋਈ ਗਿਰੋਹ ਦੇ 4 ਮੈਂਬਰਾਂ ਨੂੰ ਲਗਜ਼ਰੀ ਕਾਰ ਸਣੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਗ੍ਰਿਫਤਾਰ ਨੌਜਵਾਨ ਬਿੰਦਰੀ ਨਾਮਕ ਅਪਰਾਧੀ ਦੇ ਘਰ ਛਾਪੇਮਾਰੀ ਦੌਰਾਨ ਪੁਲਿਸ ਨੂੰ ਲੱਖਾਂ ਦੀ ਡਰੱਗ ਮਨੀ ਮਿਲੀ।
ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਜ਼ਮੀਨੀ ਪੱਧਰ 'ਤੇ ਕੰਮ: ਇਨ੍ਹਾਂ 4 ਦੋਸ਼ੀਆਂ ਤੋਂ ਹੈਰੋਇਨ, 2 ਹੋਰ ਦੋਸ਼ੀਆਂ ਦੀ ਸ਼ਨਾਖਤ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਂਦੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ। ਕਿਉਂਕਿ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਜ਼ਮੀਨੀ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ। ਇਸ ਮਾਮਲੇ ਵਿੱਚ ਜੁੜੇ ਹੋਏ ਹਰ ਵਿਅਕਤੀ ਖਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਇਆ, ਬਾਕੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।