ਬਠਿੰਡਾ: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਗੈਂਗਸਟਰ ਕੁਲਵੀਰ ਨਰੂਆਣਾ ਦੇ ਕਾਤਲ ਗੈਂਗਸਟਰ ਮਨਪ੍ਰੀਤ ਮੰਨਾ ਜੋ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਜਿਸ ਨੂੰ ਅੱਜ ਮੰਗਲਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਪੁਲਿਸ ਨੂੰ ਅਦਾਲਤ ਕੋਲੋਂ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦਾ 3 ਦਿਨ ਦਾ ਪੁਲਿਸ ਰਿਮਾਂਡ ਮਿਲਿਆ। ਦੱਸ ਦਈਏ ਕਿ ਬਠਿੰਡਾ ਪੁਲਿਸ ਵੱਲੋਂ ਮਨਪ੍ਰੀਤ ਮੰਨਾਂ ਨੂੰ ਕਰੀਬ 1 ਮਹੀਨਾ ਪਹਿਲਾਂ ਤਿਉਣਾ ਪੁਜਾਰੀਆਂ ਵਿਖੇ ਪੁਲਿਸ ਮੁਕਾਬਲੇ ਵਿੱਚ ਦਰਜ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।
3 ਦਿਨਾਂ ਪੁਲਿਸ ਰਿਮਾਂਡ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਠਿੰਡਾ ਪੁਲਿਸ ਵੱਲੋਂ ਮਨਪ੍ਰੀਤ ਮੰਨੇ ਦਾ 5 ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਇਸ ਦੌਰਾਨ ਹੀ ਪੁਲਿਸ ਅਧਿਕਾਰੀਆਂ ਨੇ ਸ਼ੰਕਾ ਜ਼ਾਹਿਰ ਕੀਤੀ ਕਿ ਤਿਉਣਾ ਪੁਜਾਰੀਆਂ ਵਿੱਚ ਹੋਏ ਪੁਲਿਸ ਮੁਕਾਬਲੇ ਵਿੱਚ ਹਥਿਆਰ ਗੈਂਗਸਟਰ ਮਨਪ੍ਰੀਤ ਮੰਨਾ ਵੱਲੋਂ ਉਪਲੱਬਧ ਕਰਵਾਏ ਗਏ ਸਨ, ਪੁਲਿਸ ਦੀਆਂ ਦਲੀਲਾਂ ਤੋਂ ਬਾਅਦ ਅਦਾਲਤ ਵੱਲੋਂ ਗੈਂਗਸਟਰ ਮਨਪ੍ਰੀਤ ਮੰਨਾਂ ਦਾ 3 ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ।
ਪੁਲਿਸ ਰਿਮਾਂਡ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਸੰਭਾਵਨਾ:- ਇਸ ਦੌਰਾਨ ਹੀ ਡੀ.ਐਸ.ਪੀ ਤਲਵੰਡੀ ਸਾਬੋ ਬੂਟਾ ਸਿੰਘ ਨੇ ਦੱਸਿਆ ਕਿ ਗੈਂਗਸਟਰ ਮਨਪ੍ਰੀਤ ਮੰਨਾਂ ਦੀ ਧਿਆਉਣਾ ਪੁਜਾਰੀਆਂ ਵਿਖੇ ਪੁਲਿਸ ਮੁਕਾਬਲੇ ਤੋਂ ਬਾਅਦ ਦਰਜ ਹੋਏ ਕੇਸ ਵਿੱਚ ਗ੍ਰਿਫ਼ਤਾਰੀ ਪਾਈ ਗਈ ਹੈ ਅਤੇ ਹੋਰ ਪੁੱਛਗਿਛ ਲਈ ਅਦਾਲਤ ਤੋਂ 5 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਪਰ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮਨਪ੍ਰੀਤ ਮੰਨਾਂ ਦੇ ਵਕੀਲ ਨੇ ਦਿੱਤੀ ਜਾਣਕਾਰੀ:- ਇਸ ਦੌਰਾਨ ਹੀ ਗੈਂਗਸਟਰ ਮਨਪ੍ਰੀਤ ਮੰਨਾਂ ਦੇ ਵਕੀਲ ਰਣਜੀਤ ਸਿੰਘ ਵੈਨੀਪਾਲ ਦਾ ਕਹਿਣਾ ਹੈ ਕਿ ਮਨਪ੍ਰੀਤ ਮੰਨਾ ਪਿਛਲੇ 2 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਅੱਜ ਮੰਗਲਵਾਰ ਨੂੰ ਅਦਾਲਤ ਵਿੱਚ ਮਨਪ੍ਰੀਤ ਮੰਨਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਲਿਆ ਕੇ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਹੀ ਪੁਲਿਸ ਨੇ ਸ਼ੰਕਾ ਜ਼ਾਹਿਰ ਕੀਤੀ ਗਈ ਹੈ ਕਿ ਪੁਲਿਸ ਮੁਕਾਬਲੇ ਦੌਰਾਨ ਵਰਤੇ ਗਏ ਹਥਿਆਰ ਮਨਪ੍ਰੀਤ ਮੰਨਾ ਵੱਲੋਂ ਉਪਲਬਧ ਕਰਵਾਏ ਗਏ ਹਨ। ਪਰ ਮਨਪ੍ਰੀਤ ਮੰਨਾ ਪਿਛਲੇ 2 ਸਾਲ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਮੋਬਾਇਲ ਨਹੀਂ ਚੱਲਦੇ, ਕਿਉਂਕਿ ਉੱਥੇ ਜੈਮਰ ਲਗਾਏ ਗਏ ਹਨ।