ETV Bharat / state

ਅਕਾਲੀ ਆਗੂ ਦੇ ਘਰੋਂ ਪੁਲਿਸ ਨੇ ਬਰਾਮਦ ਕੀਤੀਆਂ ਵੱਡੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ - Akali leader's house in Maur Mandi

ਬਠਿੰਡਾ ਜ਼ਿਲ੍ਹਾ ਦੇ ਸ਼ਹਿਰ ਮੌੜ ਮੰਡੀ ਵਿੱਚ ਇੱਕ ਅਕਾਲੀ ਆਗੂ ਦੇ ਘਰੋਂ ਵੱਡੀ ਮਾਤਰਾ ਵਿੱਚ ਨਸ਼ਲੀਆਂ ਦਵਾਈਆਂ ਬਰਾਮਦ ਹੋਣ ਦੀ ਖ਼ਬਰ ਹੈ। ਥਾਣਾ ਮੌੜ ਦੀ ਪੁਲਿਸ ਨੇ ਸ਼ਹਿਰ ਦੇ ਇੱਕ ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਕਰ ਕੇ ਭਾਰੀ ਮਾਤਰਾ 'ਚ ਨਸ਼ੇ ਦੀਆਂ ਦਵਾਈਆਂ ਬਰਾਮਦ ਕੀਤਆਂ ਹਨ।

Police recovered large quantity of drugs from the Akali leader's house in Maur Mandi
ਅਕਾਲੀ ਆਗੂ ਦੇ ਘਰੋਂ ਪੁਲਿਸ ਨੇ ਬਰਾਮਦ ਕੀਤੀਆਂ ਵੱਡੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ
author img

By

Published : Nov 25, 2020, 7:59 AM IST

ਬਠਿੰਡਾ: ਜ਼ਿਲ੍ਹਾ ਦੇ ਸ਼ਹਿਰ ਮੌੜ ਮੰਡੀ ਵਿੱਚ ਇੱਕ ਅਕਾਲੀ ਆਗੂ ਦੇ ਘਰੋਂ ਵੱਡੀ ਮਾਤਰਾ ਵਿੱਚ ਨਸ਼ਲੀਆਂ ਦਵਾਈਆਂ ਬਰਾਮਦ ਹੋਣ ਦੀ ਖ਼ਬਰ ਹੈ। ਥਾਣਾ ਮੌੜ ਦੀ ਪੁਲਿਸ ਨੇ ਸ਼ਹਿਰ ਦੇ ਇੱਕ ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਕਰ ਕੇ ਭਾਰੀ ਮਾਤਰਾ 'ਚ ਨਸ਼ੇ ਦੀਆਂ ਦਵਾਈਆਂ ਬਰਾਮਦ ਕੀਤਆਂ ਹਨ।

ਮੁੱਢਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਉੱਪ ਪੁਲਿਸ ਕਪਤਾਨ ਮੌੜ ਕੁਲਭੂਸ਼ਣ ਸ਼ਰਮਾ ਦੀ ਅਗਵਾਈ 'ਚ ਥਾਣਾ ਮੁਖੀ ਮੌੜ ਹਰਨੇਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਮੌੜ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਦੇ ਘਰ ਛਾਪੇਮਾਰੀ ਕਰ ਕੇ ਘਰ ਨੂੰ ਸੀਲ ਕਰ ਦਿੱਤਾ। ਤਲਾਸ਼ੀ ਦੌਰਾਨ ਪੁਲਿਸ ਨੂੰ ਨਸ਼ੀਲੇ ਪਦਾਰਥ ਬਰਾਮਦ ਹੋਏ।

ਇਸ ਸਬੰਧੀ ਡੀਐੱਸਪੀ ਕੁਲਭੂਸ਼ਣ ਸ਼ਰਮਾ ਨੇ ਕਿਹਾ ਹੈ ਕਿ ਅਕਾਲੀ ਆਗੂ ਦੇ ਘਰ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਮਿਲਣ ਦੀ ਸੰਭਾਵਨਾ ਹੈ। ਇਸ ਸਬੰਧੀ ਹੋਰ ਜਾਣਕਾਰੀ ਤਲਾਸ਼ੀ ਮੁਹਿੰਮ ਪੂਰੀ ਹੋਣ ਤੋਂ ਬਾਅਦ ਹੀ ਦਿੱਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.