ਬਠਿੰਡਾ : ਬਠਿੰਡਾ ਪੁਲਿਸ ਨੇ ਬੁੱਧਵਾਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ ਦੇ ਵਿੱਚ ਇੱਕ ਵਿਅਕਤੀ ਨੂੰ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੇ ਦੌਰਾਨ ਪੁਲਿਸ ਨੇ ਤਸਕਰ ਕੋਲੋਂ ਨਜ਼ਾਇਜ ਸ਼ਰਾਬ ਦੀ 50 ਪੇਟੀਆਂ ਬਰਾਮਦ ਕੀਤੀਆਂ ਹਨ ਜਿਸ ਉੱਤੇ ਹਰਿਆਣਾ ਮਾਰਕਾ ਲੱਗਿਆ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਕੇਵਲ ਸਿੰਘ ਤਲਵੰਡੀ ਸਾਬੋ ਦੇ ਵਸਨੀਕ ਵਜੋਂ ਹੋਈ ਹੈ। ਕੇਵਲ ਹਰਿਆਣਾ ਤੋਂ ਦੇਸੀ ਸ਼ਰਾਬ ਲਿਆ ਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਧ ਰੇਟ ਉੱਤੇ ਵੇਚਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 61/78/14 ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ । ਇਸ ਮਾਮਲੇ ਦੀ ਕਾਰਵਾਈ ਜਾਰੀ ਹੈ।
ਜ਼ਿਕਰਯੋਗ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੈ। ਜਿਸ ਤੋਂ ਬਾਅਦ ਸੂਬਾ ਪੁਲਿਸ ਨੇ ਸੂਬੇ ਵਿੱਚ ਆਉਣ ਵਾਲੇ ਨਸ਼ੇ ਅਤੇ ਸ਼ਰਾਬ ਤਸਕਰਾਂ ਦੇ ਉੱਤੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।