ਬਠਿੰਡਾ: ਫਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਗੋਲੀਆਂ ਮਾਰ ਕੇ ਕਤਲ ਤੋਂ ਬਾਅਦ ਬਠਿੰਡਾ ਵਿੱਚ ਨਾਮਚਰਚਾ ਘਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਦਿੱਤੇ ਗਏ ਹਨ।
ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ: ਐਸਐਚਓ ਸਦਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰ ਦੇ ਘਟਨਾਕ੍ਰਮ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਐਸਐਚਓ ਨੇ ਦੱਸਿਆ ਹੈ ਕਿ ਉਨ੍ਹਾਂ ਥਾਣਾ ਦੇ ਅਧੀਨ ਤਿੰਨ ਨਾਮ ਚਰਚਾ ਘਰ ਆਉਂਦੇ ਹਨ। ਇੱਥੇ ਉਨ੍ਹਾਂ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ 22 ਪੁਲਿਸ ਕਰਮਚਾਰੀ ਤੈਨਾਤ ਹਨ ਜੋ ਦਿਨ ਰਾਤ ਸ਼ਿਫਟਾਂ ਵਿੱਚ ਕੰਮ ਕਰ ਦੇ ਹਨ। ਉਨ੍ਹਾਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸੂਚਨਾ ਅਤੇ ਅਫਵਾਹਾਂ ਤੋਂ ਬਚੋਂ।
ਇਹ ਹੈ ਪੂਰਾ ਮਾਮਲਾ: ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਨ੍ਹਾਂ ਵੱਲੋਂ ਕੀਤਾ ਗਿਆ ਸੀ ਹਮਲਾ: ਦੱਸ ਦਈਏ ਕਿ ਡੇਰਾ ਪ੍ਰੇਮੀ ਉੱਤੇ 2 ਮੋਟਰਸਾਈਕਲ ਸਵਾਰ 5 ਬਦਮਾਸ਼ਾਂ ਨੇ ਕਈ ਗੋਲੀਆਂ ਚਲਾਈਆਂ। ਇਸ ਹਮਲੇ 'ਚ ਬੰਦੂਕਧਾਰੀ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ। ਜਿਸ ਵਿੱਚ ਨੇੜਲੇ ਦੁਕਾਨਦਾਰ ਵੀ ਸ਼ਾਮਲ ਹਨ। ਦੂਜੇ ਪਾਸੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਪਹਿਲਾਂ ਇਸ ਦਾ ਨਾਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਆਇਆ ਸੀ। ਦੱਸ ਦਈਏ ਕਿ ਕਤਲ ਕਰਨ ਵਾਲੇ ਹਮਲਾਵਰਾਂ ਦੀਆਂ CCTV ਆਧਾਰਿਤ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਕੀਤੀ ਅਪੀਲ: ਦੂਜੇ ਪਾਸੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਲਿਖਿਆ ਕਿ "ਸਥਿਤੀ ਕਾਬੂ ਹੇਠ ਹੈ ਅਤੇ ਮੈਂ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਪੰਜਾਬ ਪੁਲਿਸ ਜਾਂਚ ਕਰ ਰਿਹਾ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਜਾਂ ਅਫ਼ਵਾਹਾਂ ਜਾਂ ਕੋਈ ਨਫ਼ਰਤ ਭਰੀ ਭਾਸ਼ਣ ਨਾ ਫੈਲਾਉਣ।"
ਇਹ ਵੀ ਪੜੋ: ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਲਈ ਜ਼ਿੰਮੇਵਾਰੀ