ਬਠਿੰਡਾ: ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਧਰਨੇ ਦੌਰਾਨ ਉਠ ਰਹੀਆਂ ਅਫਵਾਹਾਂ ਨੂੰ ਵਿਰਾਮ ਦਿੰਦਿਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ, ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਿਆਸੀ ਪਾਰਟੀ ਨਹੀਂ ਬਣਾਈ ਜਾਂ ਰਹੀ ਨਾ ਹੀ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਚੋਣ ਲੜੀ ਜਾਵੇਗੀ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ, ਕਿ ਉਨ੍ਹਾਂ ਦੀ ਜੱਥੇਬੰਦੀ ਦਾ ਪਹਿਲਾਂ ਹੀ ਫੈਸਲਾ ਹੋ ਚੁੱਕਿਆ ਸੀ, ਕਿ ਉਹ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਨਹੀਂ ਕਰਨਗੇ, ਅਤੇ ਨਾ ਹੀ ਕਿਸੇ ਚੋਣਾਂ ਵਿੱਚ ਹਿੱਸਾ ਲੈਣਗੇ। ਸਿਆਸੀ ਪਾਰਟੀਆਂ ਵੱਲੋਂ ਸਿਰਫ਼ ਆਪਣੇ ਲਾਹੇ ਲਈ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਅਫ਼ਵਾਹਾਂ ਫੈਲਾਈਆਂ ਜਾਂ ਰਹੀਆਂ ਹਨ।
ਜਿੰਨ੍ਹਾਂ ਚਿਰ ਕਿਸਾਨ ਅੰਦੋਲਨ ਚੱਲ ਰਿਹਾ ਹੈ, ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਅਨੁਸਾਰ ਕੋਈ ਵੀ ਜੱਥੇਬੰਦੀ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਨਹੀਂ ਬਣੇਗੀ, ਅਤੇ ਨਾ ਹੀ ਚੋਣਾਂ ਲੜੇਗੀ,ਜਿੰਨ੍ਹਾਂ ਸਮਾਂ ਕਿਸਾਨ ਅੰਦੋਲਨ ਜਿੱਤਿਆ ਨਹੀਂ ਜਾਂਦਾ, ਕਿਸਾਨ ਨੂੰ ਇਨ੍ਹਾਂ ਅਫਵਾਹਾਂ ਤੋਂ ਦੂਰ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ:- ਬੀਜੇਪੀ ਲੀਡਰਾਂ ਦਾ ਘਿਰਾਓ ਕਰਨ ਵਾਲੇ 153 ਕਿਸਾਨ 'ਤੇ ਪੁਲਿਸ ਨੇ ਕੀਤੇ ਪਰਚੇ, ਚੱਕਾ ਜਾਮ
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਅਮਰਜੀਤ ਸਿੰਘ ਹਨੀ ਨੇ ਕਿਹਾ, ਕਿ ਜੋ ਚਰਚਾਵਾਂ ਚੱਲ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਵੱਲੋਂ 2022 ਚੋਣਾਂ ਵਿੱਚ ਸਿਆਸੀ ਪਾਰਟੀ ਬਣਾ ਕੇ ਚੋਣਾਂ ਲੜੀਆਂ ਜਾਣਗੀਆਂ, ਪਰ ਕਿਰਤੀ ਕਿਸਾਨ ਯੂਨੀਅਨ ਵੱਲੋਂ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ
ਕਿਰਤੀ ਕਿਸਾਨ ਯੂਨੀਅਨ ਵੱਲੋਂ ਨਾ ਹੀ ਇਨ੍ਹਾਂ ਚੋਣਾਂ ਵਿੱਚ ਭਾਗ ਲਿਆ ਜਾਵੇਗਾ, ਅਤੇ ਨਾ ਹੀ ਕੋਈ ਸਿਆਸੀ ਪਾਰਟੀ ਬਣਾਈ ਜਾਵੇਗੀ। ਜਿੰਨ੍ਹਾਂ ਚਿਰ ਦਿੱਲੀ ਕਿਸਾਨ ਅੰਦੋਲਨਾਂ ਨੂੰ ਜਿੱਤਿਆ ਨਹੀਂ ਜਾਂਦਾ, ਉਨ੍ਹਾਂ ਟਾਇਮ ਉਹ ਲੋਕਾਂ ਨੂੰ ਲਾਮਬੰਦ ਕਰਨ ਵਿੱਚ ਆਪਣਾ ਸਮਾਂ ਦੇਣਗੇ, ਤਾਂ ਜੋ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਂ ਸਕੇ।