ਬਠਿੰਡਾ: 2024 ਪਾਰਲੀਮੈਂਟ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਹੁਣੇ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਹਨ। ਅੱਜ 7 ਅਕਤੂਬਰ ਬਠਿੰਡਾ ਵਿਖੇ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਅਤੇ ਰਾਜ ਕੁਮਾਰ ਵੇਰਕਾ ਪਹੁੰਚੇ। ਇਸ ਮੌਕੇ ਤੀਕਸ਼ਣ ਸੂਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਦੇ ਸੁਝਾਅ ਲਏ ਜਾ ਰਹੇ ਹਨ ਅਤੇ ਜ਼ਮੀਨੀ ਪੱਧਰ ਤੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਜਾ ਰਹੀ ਹੈ। 2024 Parliament Elections. Latest news of Bathinda.
ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਤੀਕਸ਼ਣ ਸੂਦ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ਉੱਪਰ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਨਸ਼ਿਆਂ ਨੂੰ ਰੋਕਣ ਤੋਂ ਨਾਕਾਮ ਰਹੀ ਹੈ। ਜਿਸ ਕਾਰਨ ਆਏ ਦਿਨ ਪੰਜਾਬ ਦੇ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਨਜ਼ਰ ਆਉਂਦੇ ਹਨ ਅਤੇ ਲਗਾਤਾਰ ਵੀਡੀਓ ਵਾਇਰਲ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਨਸ਼ੇ ਕਾਰਨ ਆਏ ਦਿਨ ਪੰਜਾਬ ਵਿੱਚ ਹਰ ਰੋਜ਼ ਇੱਕ ਮੌਤ ਹੋ ਰਹੀ ਹੈ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰ ਕਿਸੇ ਵੀ ਤਰ੍ਹਾਂ ਦੀ ਕੋਈ ਟਿੱਪਣੀ ਕਰਨ ਤੋਂ ਤੀਕਸ਼ਣ ਸੂਦ ਨੇ ਇਨਕਾਰ ਕਰ ਦਿੱਤਾ। ਅਪਰੇਸ਼ਨ ਲੋਟਸ ਨੂੰ ਲੈ ਕੇ ਟਿੱਪਣੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਦਾ ਸਭ ਤੋਂ ਵੱਡਾ ਝੂਠ ਬੋਲਿਆ ਗਿਆ ਹੈ ਅਤੇ ਇਨ੍ਹਾਂ ਵੱਲੋਂ ਰਾਜਨੀਤਕ ਵੈਲਿਊ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਗੇ ਰਾਜਨੀਤਿਕ ਪਾਰਟੀਆਂ ਡਿਵੈਲਮੈਂਟ ਦੀ ਗੱਲ ਕਰਦੀਆਂ ਸਨ ਪਰ ਹੁਣ ਆਮ ਆਦਮੀ ਪਾਰਟੀ ਨੇ ਇਹ ਮੁੱਦਾ ਬਣਾ ਦਿੱਤਾ ਹੈ ਕਿ ਸਭ ਤੋਂ ਵੱਡਾ ਝੂਠ ਕੌਣ ਬੋਲੇਗਾ।
ਬਠਿੰਡਾ ਵਿਖੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਾਜਪਾ ਨੂੰ ਮਜ਼ਬੂਤ ਕਰ ਲਈ ਉਨ੍ਹਾਂ ਵੱਲੋਂ ਵਰਕਰਾਂ ਨਾਲ ਪਲੇਠੀ ਬੈਠਕ ਕੀਤੀ ਜਾ ਰਹੀ ਹੈ। ਲੋਕਾਂ ਦੇ ਮੁੱਦਿਆਂ ਅਤੇ ਲੋਕਾਂ ਦੀਆਂ ਤਕਲੀਫ਼ਾਂ ਜਾਨਣ ਲਈ ਅੱਜ ਉਨ੍ਹਾਂ ਵੱਲੋਂ ਇਹ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ 6 ਮਹੀਨਿਆਂ ਦੀ ਕਾਰਗੁਜ਼ਾਰੀ ਲੋਕਾਂ ਸਾਹਮਣੇ ਰੱਖਣ ਲਈ ਇਹ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਵਰਕਰਾਂ ਨੂੰ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਇਕੋ ਇਕ ਪਾਰਟੀ ਭਾਰਤੀ ਜਨਤਾ ਪਾਰਟੀ ਹੈ ਜੋ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਇਸ ਵਿੱਚ ਹਰ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ: ਤਸਵੀਰਾਂ ਰਾਹੀ ਦੇਖੋ MLA ਨਰਿੰਦਰ ਭਰਾਜ ਦੇ ਵਿਆਹ ਦੀ ਝਲਕ