ਬਠਿੰਡਾ: ਬਠਿੰਡਾ ਪੁਲਿਸ ਭਗਵਾਨ ਸਿੰਘ ਗੱਗੀ ਨਾਮ ਦੇ ਇੱਕ ਕੈਦੀ ਨੂੰ ਸੰਗਰੂਰ ਦੇ ਮੂਨਕ ਵਿਖੇ ਅਦਾਲਤ ਵਿੱਚ ਪੇਸ਼ੀ ਲਈ ਲੈ ਕੇ ਗਈ ਸੀ ਜਿੱਥੇ ਕੈਦੀ ਦੇ ਸਾਥੀਆਂ ਨੇ ਪੁਲਿਸ 'ਤੇ ਗੋਲੀ ਚਲਾ ਕੇ ਕੈਦੀ ਨੂੰ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ ਪੁਲਿਸ ਅਧਿਕਾਰੀ ਨੂੰ ਗੋਲੀ ਲੱਗੀ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਪੇਸ਼ੀ ਤੋਂ ਬਾਹਰ ਆ ਕੇ ਕੈਦੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਸ ਨੂੰ ਉਲਟੀ ਆ ਰਹੀ ਹੈ। ਪੁਲਿਸ ਨੇ ਕੈਦੀ ਨੂੰ ਉਲਟੀ ਕਰਨ ਲਈ ਭੇਜਿਆ ਅਤੇ ਇੰਨੇ 'ਚ ਇੱਕ ਕਾਰ ਨੇ ਆ ਕੇ ਪੁਲਿਸ 'ਤੇ ਗੋਲੀਆਂ ਚਲਾਈਆਂ ਅਤੇ ਕੈਦੀ ਨੂੰ ਭਜਾ ਕੇ ਲੈ ਗਏ।
ਇਹ ਵੀ ਪੜ੍ਹੋ: UK Election Result: ਬੋਰਿਸ ਜਾਨਸਨ ਦੀ ਪਾਰਟੀ ਨੇ ਜਿੱਤੀਆਂ ਆਮ ਚੋਣਾਂ, PM ਮੋਦੀ ਨੇ ਦਿੱਤੀ ਵਧਾਈ
ਪੁਲਿਸ ਨੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।