ਬਠਿੰਡਾ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਹਾਲ ਹੀ ਵਿੱਚ ਇੱਕ ਅਹਿਮ ਫ਼ੈਸਲਾ ਸੁਣਾਉਂਦਿਆਂ ਹੋਇਆਂ ਵੀਆਈਪੀ ਕਲਚਰ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਵੀਆਈਪੀ ਸਟੀਕਰਜ਼ ਨੂੰ ਹਟਾ ਰਹੀ ਹੈ।
ਇਸ ਤੋਂ ਪਹਿਲਾਂ ਲੋਕਾਂ ਦੇ ਮਨ ਵਿੱਚ ਭਰਮ ਸੀ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਕੋਈ ਹੁਕਮ ਜਾਰੀ ਕੀਤਾ ਵੀ ਹੈ ਜਾਂ ਨਹੀਂ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਹੋਇਆਂ ਸੁਪਰੀਮ ਕੋਰਟ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦੇ ਐਡਵੋਕੇਟ ਡਾਕਟਰ ਰਾਓ ਪੀ ਐੱਸ ਗਿਰਵਰ ਨੇ ਦੱਸਿਆ ਕਿ ਮਾਣਯੋਗ ਅਦਾਲਤ ਨੇ ਫ਼ਿਲਹਾਲ ਟ੍ਰਾਈਸਿਟੀ ਜਿਸ ਵਿਚ ਚੰਡੀਗੜ੍ਹ ,ਮੋਹਾਲੀ ਅਤੇ ਪੰਚਕੂਲਾ ਸ਼ਾਮਲ ਹਨ।
ਇਨ੍ਹਾਂ ਤਿੰਨਾਂ ਸ਼ਹਿਰਾਂ ਵਿੱਚ ਵੀਆਈਪੀ ਸਟੀਕਰ ਲਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਖ਼ੁਦ ਹਾਈ ਕੋਰਟ ਦੇ ਜੱਜ ਸਾਹਿਬ ਨੇ ਆਪਣੀ ਗੱਡੀ ਤੋਂ ਸਪੀਕਰ ਉਤਾਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਐਡਵੋਕੇਟ ਰਾਓ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਨਿਰਦੇਸ਼ ਪੰਜਾਬ ਦੇ ਸਾਰੇ ਜ਼ਿਲ੍ਹੇ ਵਿੱਚ ਲਾਗੂ ਹੋ ਸਕਦੇ ਹਨ, ਇਸ ਗੱਲ ਦੀ ਉਮੀਦ ਜਤਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਫ਼ੈਸਲਾ ਸੁਣਾਇਆ ਸੀ ਕਿ ਪੰਜਾਬ ਵਿੱਚ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਗਿਆ ਹੈ। ਵੀਆਈਪੀ ਕਲਚਰ ਨੂੰ ਸਮਾਪਤ ਕਰਨ ਦੇ ਮੱਦੇਨਜ਼ਰ ਟਰਾਈਸਿਟੀ ਪੰਚਕੂਲਾ, ਮੋਹਾਲੀ ਤੇ ਚੰਡੀਗੜ੍ਹ ਵਿੱਚ ਕਿਸੇ ਵੀ ਗੱਡੀ 'ਤੇ ਵੀਆਈਪੀ ਕਲਚਰ ਨੂੰ ਦਰਸਾਉਂਦੇ ਸ਼ਬਦ ਜਿਵੇਂ ਕੀ ਪ੍ਰੈੱਸ ਐਡਵੋਕੇਟ ਡਾਕਟਰ ਜਾਂ ਫਿਰ ਕੁਝ ਅਹਿਜੇ ਸ਼ਬਦ ਲਾਉਣ ਦੀ ਮਨਾਹੀ ਹੈ। ਅਦਾਲਤ ਵੱਲੋਂ ਆਦੇਸ਼ ਜ਼ਾਰੀ ਕਰਨ ਤੋਂ ਬਾਅਦ 72 ਘੰਟੇ ਦੇ ਵਿੱਚ ਸਾਰੇ ਤਰ੍ਹਾਂ ਦੇ ਵੀਆਈਪੀ ਸਟੀਕਰ ਨੂੰ ਹਟਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ।