ਬਠਿੰਡਾ: ਬੀਤੇ ਦਿਨੀ ਬਹੁਤ ਜ਼ਿਆਦਾ ਸੁਰਖੀਆਂ ਵਿੱਚ ਰਹੇ ਲਖੀਮਪੁਰ ਖੀਰੀ ਕਾਂਡ ਦੇ ਮੁੱਦੇ ਨੇ ਮੁੜ ਤੋਂ ਹਵਾ ਫੜ੍ਹੀ ਹੈ। ਦਰਅਸਲ ਹੁਣ ਇਹ ਮੁੱਦਾ ਭਖਣ ਦਾ ਕਾਰਣ ਅਦਾਲਤ ਵੱਲੋਂ ਮੁਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ ਹੈ। ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਸਾਨ ਸੜਕਾਂ ਉੱਤੇ ਉਤਰ ਆਏ ਅਤੇ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ।
ਜ਼ੋਰਦਾਰ ਪ੍ਰਦਰਸ਼ਨ: ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਬਠਿੰਡਾ ਅਤੇ ਸੈਕਟਰੀਏਟ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਰਤੀ ਕਿਸਾਨ ਯੂਨੀਅਨ ਵੱਲੋਂ ਇਹ ਪ੍ਰਦਰਸ਼ਨ ਸੂਬਾ ਭਰ ਵਿੱਚ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਬਠਿੰਡਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਮਿੰਨੀ ਸੈਕਟਰੀਏਟ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਦੋਹਰੇ ਮਾਪਦੰਡ: ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਭਾਰਤ ਵਿੱਚ ਲੋਕਾਂ ਲਈ ਦੋ ਤਰ੍ਹਾਂ ਦੇ ਕਾਨੂੰਨ ਲਾਗੂ ਹੋ ਰਹੇ ਹਨ। ਇੱਕ ਪਾਸੇ ਕਿਸਾਨਾਂ ਉੱਤੇ ਗੱਡੀ ਚਾੜ੍ਹਨ ਵਾਲੇ ਅਸ਼ੀਸ਼ ਮਿਸ਼ਰਾ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ ਉਥੇ ਹੀ ਦੂਸਰੇ ਪਾਸੇ ਇਸੇ ਘਟਨਾ ਵਿਚ ਨਾਮਜ਼ਦ ਕੀਤੇ ਗਏ ਕਿਸਾਨਾਂ ਦੀ ਜ਼ਮਾਨਤ ਨਹੀਂ ਦਿੱਤੀ ਜਾ ਰਹੀ। ਜਿਸ ਤੋਂ ਸਾਫ ਜ਼ਹਰ ਹੈ ਕਿ ਕੇਂਦਰ ਸਰਕਾਰ ਵੱਲੋਂ ਦੋਹਰੇ ਕਾਨੂੰਨ ਬਣਾ ਕੇ ਅਸ਼ੀਸ਼ ਮਿਸ਼ਰਾ ਨੂੰ ਜ਼ਮਨਾਤ ਦਿਤੀ ਗਈ ਹੈ। ਜਿਸ ਨੂੰ ਕਿਸਾਨ ਹਰਗਿਜ ਬਰਦਾਸ਼ਤ ਨਹੀਂ ਕੀਤਾ ਜਾਵਗੇ।
ਇਹ ਵੀ ਪੜ੍ਹੋ: Khalistan Zindabad slogans: ਸਾਬਕਾ ਸੀਐਮ ਬੇਅੰਤ ਸਿੰਘ ਮੈਮੋਰੀਅਲ ਦੇ ਬਾਹਰ ਲਿਖੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ
ਦੱਸ ਦਈਏ ਲਖ਼ੀਮਪੁਰ ਖੀਰੀ ਵਿੱਚ ਧਰਨੇ ਤੋਂ ਪਰਤਦੇ ਨਿਰਦੋਸ਼ ਕਿਸਾਨਾਂ ਉੱਤੇ ਸ਼ਰੇਆਮ ਥਾਰ ਚੜ੍ਹਾ ਦਿੱਤੀ ਗਈ ਅਤੇ ਇਸ ਦੌਰਾਨ ਕਈ ਜਾਨਾਂ ਵੀ ਗਈਆਂ ਸਨ। ਇਸ ਤੋਂ ਮਗਰੋਂ ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਘਟਨਾ ਦਾ ਮੁਖ ਮੁਲਜ਼ਮ ਮੰਨਦਿਆਂ ਜੇਲ੍ਹ ਅੰਦਰ ਡੱਕ ਦਿੱਤਾ ਸੀ ਅਤੇ ਹੁਣ ਕੁੱਝ ਦਿਨਾਂ ਪਹਿਲਾਂ ਅਸ਼ੀਸ਼ ਮਿਸ਼ਰਾ ਨੂੰ ਮੁੜ ਤੋਂ ਜ਼ਮਾਨਤ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸੂਬੇ ਭਰ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਦੇਸ਼ ਅੰਦਰ ਦੋ ਤਰ੍ਹਾਂ ਦੇ ਕਾਨੂੰਨ ਲੈਕੇ ਆਈ ਹੈ ਅਤੇ ਅਦਾਲਤਾਂ ਵੀ ਹੁਣ ਬੰਦਾ ਵੇਖ ਕੇ ਫੈਸਲਾ ਸੁਣਾਉਂਦੀਆਂ ਹਨ।