ਬਠਿੰਡਾ: ਪੰਜਾਬ ਵਿੱਚ ਦਿਨ-ਬ-ਦਿਨ ਰੋਜ਼ਾਨਾ ਕਿਸੇ ਨਾਂ ਕਿਸੇ ਮੁੱਦੇ ਉੱਪਰ ਧਰਨੇ ਲਗਾਏ ਜਾਂਦੇ ਹਨ। ਇਸੇ ਹੀ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਟਵਾਰੀਆਂ ਵੱਲੋਂ ਧਰਨਾ ਲਾਇਆ ਗਿਆ।
ਧਰਨੇ ਨੂੰ ਸੰਬੋਧਨ ਕਰਦੇ ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ ਪਰ ਲਾਗੂ ਕਰਨ ਵਿੱਚ ਆਨਾਕਾਨੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।
ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਸੱਤ ਪਟਵਾਰੀਆਂ ਤੋਂ ਬਾਅਦ ਇੱਕ ਕਾਨੂੰਗੋ ਦੀ ਪੋਸਟ ਸਰਕਾਰ ਨੂੰ ਤੈਅ ਕਰਨੀ ਚਾਹੀਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 1986 ਤੋਂ ਬਾਅਦ ਪੇਅ ਕਮਿਸ਼ਨ ਵਿੱਚ ਨਾਂਹ ਦੇ ਬਰਾਬਰ ਇਜ਼ਾਫਾ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਵਿਭਾਗ ਦੇ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਵੀ ਭਰਨ ਦੀ ਮੰਗ ਯੂਨੀਅਨ ਕਾਫ਼ੀ ਲੰਬੇ ਸਮੇਂ ਤੋਂ ਕਰ ਰਹੀ ਹੈ। ਸਰਕਾਰ ਇਸ ਮਸਲੇ ਵੱਲ ਧਿਆਨ ਨਹੀ ਦੇ ਰਹੀ।