ਬਠਿੰਡਾ: ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਲੰਮੇ ਸਮੇਂ ਤੋਂ ਸੰਘਰਸ਼ ਕਰ ਕਰ ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮਾਂ (PRTC and PUNBUS contract employees) ਵੱਲੋਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਕੱਚੇ ਕਾਮਿਆਂ ਦੇ ਵੱਲੋਂ ਪੱਕੇ ਕਰਨ ਦੀ ਮੰਗ ਕੀਤੀ ਗਈ ਹੈ। ਇਸਦੇ ਚੱਲਦੇ ਹੀ ਪੂਰੇ ਸੂਬੇ ਦੇ ਵਿਚ 28 ਡਿੱਪੂਆਂ ਦੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੇ ਵੱਲੋਂ 2 ਘੰਟੇ ਦੇ ਲਈ ਸਰਕਾਰੀ ਬੱਸ ਸੇਵਾ ਬੰਦ (Government bus service closed) ਕੀਤੀ ਗਈ ਹੈ। ਬਠਿੰਡਾ ਦੇ ਵਿੱਚ ਵੀ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protests against the Channi government) ਕੀਤਾ ਗਿਆ।
ਬਠਿੰਡਾ ਬੱਸ ਸਟੈਂਡ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਚੀਨੀ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤਕ ਇਸ ਵਾਅਦੇ ਨੂੰ ਪੂਰਨ ਤੌਰ ’ਤੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਦਾ ਦੌਰ ਜਾਰੀ ਹੈ ਪਰ ਕੱਚੇ ਕਾਮਿਆਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮਜਬੂਰਨ ਉਨ੍ਹਾਂ ਵੱਲੋਂ ਦੋ ਘੰਟਿਆਂ ਦੀ ਹੜਤਾਲ ਕੀਤੀ ਗਈ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਆਉਣ ਵਾਲੇ ਸਮੇਂ ਵਿੱਚ ਜੇ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਵਿੱਢਣਗੇ। ਇਸਦੇ ਨਾਲ ਹੀ ਉਨ੍ਹਾਂ 7 ਦਸੰਬਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਉੱਪਰ ਜਾਣ ਦੀ ਗੱਲ ਕਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਲਈ ਸਿੱਧੇ ਤੌਰ ’ਤੇ ਚੰਨੀ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੱਕੇ ਕਰਨ ਦੀ ਮੰਗ ਲੰਮੇ ਸਮੇਂ ਲਟਕਦੀ ਆ ਰਹੀ ਹੈ ਪਰ ਅਜੇ ਤੱਕ ਕੋਈ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।
ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਪ੍ਰਾਈਵੇਟ ਟਰਾਂਸਪੋਟਰਾਂ ਨੂੰ ਆਪਣੀਆਂ ਬੱਸਾਂ ਬੱਸ ਅੱਡਿਆਂ ਦੇ ਬਾਹਰੋਂ ਚਲਾਉਣੀਆਂ ਪਈਆਂ ਅਤੇ ਮੁਸਾਫ਼ਰਾਂ ਨੂੰ ਵੱਡੀਆਂ ਸਮੱਸਿਾਵਾਂ ਦਾ ਸਾਹਮਣਾ ਕਰਨਾ ਪਿਆ। ਮੁਸਾਫਰਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਜਲਦ ਹੀ ਨਾ ਠੇਕਾ ਮੁਲਾਜ਼ਮਾਂ ਸਬੰਧੀ ਕੋਈ ਫ਼ੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਬੱਸ ਸੇਵਾ ਸਹੀ ਤੌਰ ਤੇ ਚੱਲ ਸਕੇ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਪੀਆਰਟੀਸੀ ਅਤੇ ਪਨਬੱਸ ਨੂੰ ਕਰੋੜਾਂ ਰੁਪਏ ਦਾ ਘਾਟਾ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਦੀ ਸਿਆਸਤ ’ਚ ਐਂਟਰੀ, ਕਾਂਗਰਸ ਦਾ ਫੜ੍ਹਿਆ ਪੱਲਾ