ਬਠਿੰਡਾ: ਪੰਜਾਬ ਯੂ.ਟੀ ਤੇ ਪੈਨਸ਼ਨਰ ਵੱਲੋਂ ਪੁਰਾਣੇ ਪੇਅ ਕਮਿਸ਼ਨ ਨੂੰ ਲਾਗੂ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਬਠਿੰਡਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਉਪਰੰਤ ਇਨ੍ਹਾਂ ਯੂ.ਟੀ. ਮੁਲਾਜ਼ਮਾਂ ਵੱਲੋਂ ਮਿੰਨੀ ਸੈਕਟਰੀਏਟ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਜਮ ਕੇ ਨਆਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਪੰਜਾਬ ਸਰਕਾਰ ਪੈਨਸ਼ਨਰਜ਼ ਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।
ਜਿਸ ਕਰਕੇ ਉਹ ਮਜ਼ਬੂਰੀ ਵਿੱਚ ਆਪਣਾ ਕੰਮ ਕਾਰ ਛੱਡ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਉਦੇ ਹੋਏ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ 2017 ਦੀਆਂ ਚੋਣਾਂ ਵਿੱਚ ਵਾਅਦਾ ਕੀਤਾ ਸੀ, ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਆਉਦੀ ਹੈ, ਤਾਂ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆ ਜਾਣਗੀਆਂ, ਪਰ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੇ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿੰਤਵਾਨੀ ਦਿੰਦੇ ਕਿਹਾ, ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕਿਸਾਨ ਇੱਥੇ ਕਰਨਗੇ ਦੁਨੀਆ ਦੀ ਸਭ ਤੋਂ ਵੱਡੀ ਮਹਾਪੰਚਾਇਤ !