ETV Bharat / state

CAA ਦੇ ਵਿਰੋਧ 'ਚ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ - ਪੰਜਾਬ ਬੰਦ ਦਾ ਸੱਦਾ

CAA ਦੇ ਵਿਰੋਧ 'ਚ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਫੁੱਟ-ਪਾਉ ਕਾਨੂੰਨਾਂ ਅਤੇ ਸੰਵਿਧਾਨਕ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਹੋਵੇਗਾ।

punjab band
ਫ਼ੋਟੋ
author img

By

Published : Jan 21, 2020, 2:10 AM IST

ਬਠਿੰਡਾ: ਪੰਜਾਬ ਦੇ ਜਾਗਰੂਕ ਅਤੇ ਚੇਤੰਨ ਲੋਕਾਂ ਨੂੰ ਮੋਦੀ ਹਕੂਮਤ ਦੀਆਂ ਫਾਸੀਵਾਦੀ ਅਤੇ ਫੁੱਟ-ਪਾਉ ਫੈਸਲਿਆਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਪੰਥਕ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ 70ਵੇਂ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

ਵੀਡੀਓ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਫੁੱਟ-ਪਾਉ ਕਾਨੂੰਨਾਂ ਅਤੇ ਸੰਵਿਧਾਨਕ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਹੋਵੇਗਾ। ਉਹਨਾਂ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਸੱਤਾ ਦੇ ਹੰਕਾਰ ਵਿੱਚ ਭਰਮ ਪਾਲੀ ਬੈਠੀ ਹੈ ਕਿ ਉਹ ਨਾਗਰਿਕਤਾ ਕਾਨੂੰਨ ਵਿਰੁੱਧ ਦੇਸ਼ ਭਰ ਵਿਚ ਉਠੀ ਲੋਕ ਲਹਿਰ ਨੂੰ ਡੰਡੇ ਜਾ ਗੋਲੀਆਂ ਦੇ ਜ਼ੋਰ ਨਾਲ ਦਬਾ ਲੈਣਗੇ। ਉਹਨਾਂ ਕਿਹਾ ਕਿ ਬੰਦ ਮੋਦੀ ਸਰਕਾਰ ਦੀਆਂ ਤਮਾਮ ਫਿਰਕੂ ਅਤੇ ਤਾਨਾਸ਼ਾਹੀ ਫੈਸਲਿਆਂ ਦੇ ਵਿਰੁੱਧ ਪੰਜਾਬ ਦਾ ਫਤਵਾ ਹੋਵੇਗਾ। ਉਹਨਾਂ ਕਿਹਾ ਕਿ ਇਹ ਬੰਦ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾ ਕਰਨ ਤੋਂ ਮੁਕਰਨਾ, ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਮੰਦਰ ਢਹਿ ਢੇਰੀ ਕਰਨਾ, ਜਾਮੀਆ ਤੇ ਜੇਐਨਯੂ ਦੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੁੱਟਮਾਰ ਕਰਨਾ, ਬੰਦ ਬੁਲਾਉਣ ਦਾ ਕਾਰਨ ਹਨ।

ਦਲ ਖਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਨੇ ਪੰਜਾਬ ਦੇ ਮੁਸਲਮਾਨਾਂ, ਇਸਾਈਆਂ, ਹਿੰਦੂਆਂ, ਦਲਿਤਾਂ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 25 ਜਨਵਰੀ ਨੂੰ ਆਪਣੇ ਵਿਦਿਅਕ ਅਤੇ ਵਪਾਰਕ ਅਦਾਰਿਆਂ, ਬੈਂਕ, ਪੈਟਰੋਲ ਪੰਪਾਂ ਨੂੰ ਬੰਦ ਰੱਖਣ ਤਾਂ ਜੋ ਦਿੱਲੀ ਦੀ ਮੋਦੀ-ਸ਼ਾਹ ਸਰਕਾਰ ਨੂੰ ਕਰਾਰਾ ਸੁਨੇਹਾ ਦਿੱਤਾ ਜਾ ਸਕੇ ਕਿ ਪੰਜਾਬ ਭਾਜਪਾ ਦੀ ਫਾਸੀਵਾਦੀ ਵਿਚਾਰਧਾਰਾ ਦੇ ਵਿਰੋਧ ਵਿੱਚ ਖੜ੍ਹਾ ਹੈ।

ਦਲ ਖਾਲਸਾ ਦੇ ਮੈਂਬਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਹੜਤਾਲ ਸ਼ਾਂਤਮਈ ਰਹੇਗੀ ਅਤੇ ਰੇਲ ਆਵਾਜਾਈ ਵਿੱਚ ਰੁਕਾਵਟ ਨਹੀਂ ਪਾਈ ਜਾਵੇਗੀ। ਉਹਨਾਂ ਨੇ ਸਪੱਸ਼ਟ ਕੀਤਾ ਕਿ ਹਸਪਤਾਲ ਅਤੇ ਦਵਾਈਆਂ ਦੀਆਂ ਦੁਕਾਨਾਂ ਸਮੇਤ ਡਾਕਟਰੀ ਸਹੂਲਤਾਂ ਵਾਲੇ ਅਦਾਰੇ ਬੰਦ ਦੇ ਸੱਦੇ ਤੋਂ ਬਾਹਰ ਹਨ।

Intro:ਫਾਸੀਵਾਦੀ ਤਾਨਾਸਾਹੀ ਹਕੂਮਤ ਦੀਆਂ ਘੱਟਗਿਣਤੀਆਂ ਪ੍ਰਤੀ ਘਾਤਕ ਫ਼ੈਸਲਿਆਂ ਖਿਲਾਫ਼ ਪੰਜਾਬ ਬੰਦ ਦੀਆਂ ਤਿਆਰੀਆਂBody:
ਦਲ ਖ਼ਾਲਸਾ, ਸ਼੍ਰੋ.ਅ.ਦਲ (ਅਮਿ੍ਰੰਤਸਰ) ਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬੀਆਂ ਨੂੰ 25 ਜਨਵਰੀ ਦੇ ਬੰਦ ਦੇ ਸੱਦੇ ਨੂੰ ਸਫ਼ਲ ਕਰਨ ਦੀ ਕੀਤੀ ਅਪੀਲ
ਪੰਜਾਬ ਦੇ ਜਾਗਰੂਕ ਅਤੇ ਚੇਤੰਨ ਲੋਕਾਂ ਨੂੰ ਮੋਦੀ ਹਕੂਮਤ ਦੀਆਂ ਫਾਸੀਵਾਦੀ ਅਤੇ ਫੁੱਟ-ਪਾਉ ਫੈਸਲਿਆਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ, ਪੰਥਕ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਨੇ ਭਾਰਤ ਦੇ 70 ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੰਘ ਪਰਿਵਾਰ ਅਤੇ ਮੋਦੀ ਹਕੂਮਤ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਫੁੱਟ-ਪਾਉ ਕਾਨੂੰਨਾਂ ਅਤੇ ਸੰਵਿਧਾਨਕ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਹੋਵੇਗਾ। ਉਹਨਾਂ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਸੱਤਾ ਦੇ ਹੰਕਾਰ ਵਿੱਚ ਭਰਮ ਪਾਲੀ ਬੈਠੀ ਹੈ ਕਿ ਉਹ ਨਾਗਰਿਕਤਾ ਕਾਨੂੰਨ ਵਿਰੁਧ ਦੇਸ਼ ਭਰ ਵਿਚ ਉਠੀ ਲੋਕ ਲਹਿਰ ਨੂੰ ਡੰਡੇ ਜਾ ਗੋਲ਼ੀਆਂ ਦੇ ਜ਼ੋਰ ਨਾਲ ਦਬਾ ਲੈਣਗੇ । ਉਹਨਾਂ ਕਿਹਾ ਕਿ ਬੰਦ ਮੋਦੀ ਸਰਕਾਰ ਦੀਆਂ ਤਮਾਮ ਫਿਰਕੂ ਅਤੇ ਤਾਨਾਸ਼ਾਹੀ ਫੈਸਲਿਆਂ ਦੇ ਵਿਰੁੱਧ ਪੰਜਾਬ ਦਾ ਫਤਵਾ ਹੋਵੇਗਾ। ਉਹਨਾਂ ਕਿਹਾ ਕਿ ਇਹ ਬੰਦ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣੇਗਾ।

ਦਲ ਖਾਲਸਾ ਆਗੂ ਨੇ ਕਿਹਾ ਕਿ ਕਿਹਾ ਕਿ ਕਸ਼ਮੀਰ ਅੰਧਰ ਧਾਰਾ 370 ਨੂੰ ਰੱਦ ਕਰਨਾ, ਅਦਾਲਤ ਦਾ ਫੈਸਲਾ ਰਾਮ ਮੰਦਿਰ ਦੇ ਹੱਕ ਵਿੱਚ ਕਰਵਾਉਣਾ ਅਤੇ ਹੁਣ ਨਾਗਰਿਕਤਾ ਸੋਧ ਕਾਨੂੰਨ ਬਣਾਉਣਾ ਅਤੇ ਐਨ.ਆਰ.ਸੀ. ਦਾ ਪ੍ਰਸਤਾਵ ਆਉਣਾ ਸਿੱਧ ਕਰਦਾ ਹੈ ਕਿ ਸੰਘ ਪਰਵਾਰ ਅਤੇ ਭਾਜਪਾ ਨੇ ਭਾਰਤ ਨੂੰ ਹਿੰਦੂ ਰਾਸ਼ਟਰ ਵਿਚ ਬਦਲਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਸੰਘ ਪਰਿਵਾਰ ਦੇ ਇਹਨਾਂ ਮਨਸੂਬਿਆਂ ਨੂੰ ਕਰਾਰਾ ਜੁਆਬ ਹੋਵੇਗਾ।
ਹਰਪਾਲ ਸਿੰਘ ਚੀਮਾ ਨੇ ਬੰਦ ਦੇ ਸੱਦੇ ਦੇ ਕਾਰਨ ਦਸਦਿਆ ਕਿਹਾ ਕਿ ਮੋਦੀ ਸਰਕਾਰ ਦਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾ ਕਰਨ ਤੋਂ ਮੁਕਰਨਾ, ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਮੰਦਰ ਢਹਿ ਢੇਰੀ ਕਰਨਾ, ਜਾਮੀਆ, ਏ.ਐੱਮ.ਯੂ. ਦੇ ਵਿਦਿਆਰਥੀਆਂ ‘ਤੇ ਰਾਜ ਪੁਲਿਸ ਵੱਲੋਂ ਅਤੇ ਜੇ.ਐਨ.ਯੂ ਦੇ ਵਿਦਿਆਰਥੀਆਂ ‘ਤੇ ਬੀਜੇਪੀ ਦੇ ਵਿਦਿਆਰਥੀ ਵਿੰਗ ਏਬੀਵੀਪੀ ਦੇ ਗੁੰਡਿਆਂ ਦੁਆਰਾ ਬੇਰਹਿਮੀ ਨਾਲ ਕੁੱਟਮਾਰ ਕਰਨਾ ਆਦਿ ਸ਼ਾਮਿਲ ਹਨ।
ਦਲ ਖਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਪੰਜਾਬ ਦੇ ਮੁਸਲਮਾਨਾਂ, ਇਸਾਈਆਂ, ਹਿੰਦੂਆਂ, ਦਲਿਤਾਂ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 25 ਜਨਵਰੀ ਨੂੰ ਆਪਣੇ ਵਿਦਿਅਕ ਅਤੇ ਵਪਾਰਕ ਅਦਾਰਿਆਂ, ਬੈਂਕ, ਪੈਟਰੋਲ ਪੰਪਾਂ ਨੂੰ ਬੰਦ ਰੱਖਣ ਤਾਂ ਜੋ ਦਿੱਲੀ ਦੀ ਮੋਦੀ-ਸ਼ਾਹ ਸਰਕਾਰ ਨੂੰ ਕਰਾਰਾ ਸੁਨੇਹਾ ਦਿੱਤਾ ਜਾ ਸਕੇ ਕਿ ਪੰਜਾਬ ਭਾਜਪਾ ਦੀ ਫਾਸ਼ੀਵਾਦੀ ਵਿਚਾਰਧਾਰਾ ਦੇ ਵਿਰੋਧ ਵਿੱਚ ਖੜ੍ਹਾ ਹੈ।

ਗੁਰਵਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਹੜਤਾਲ ਸ਼ਾਂਤਮਈ ਰਹੇਗੀ ਅਤੇ ਰੇਲ ਆਵਾਜਾਈ ਵਿੱਚ ਰੁਕਾਵਟ ਨਹੀਂ ਪਾਈ ਜਾਵੇਗੀ। ਉਹਨਾਂ ਨੇ ਸਪੱਸ਼ਟ ਕੀਤਾ ਕਿ ਹਸਪਤਾਲ ਅਤੇ ਦਵਾਈਆਂ ਦੀਆਂ ਦੁਕਾਨਾਂ ਸਮੇਤ ਡਾਕਟਰੀ ਸਹੂਲਤਾਂ ਵਾਲੇ ਅਦਾਰੇ ਬੰਦ ਦੇ ਸੱਦੇ ਤੋਂ ਬਾਹਰ ਹਨ।
ਇਸ ਮੌਕੇ ਦਲ ਖ਼ਾਲਸਾ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਨਥਾਣਾ, ਜਿਲ੍ਹਾ ਜਨਰਲ ਸਕੱਤਰ ਬਲਕਰਨ ਸਿੰਘ ਡੱਬਵਾਲੀ, ਜਿਲ੍ਹਾ ਮੀਤ ਪ੍ਰਧਾਨ ਜੀਵਨ ਸਿੰਘ ਗਿੱਲ ਕਲਾਂ, ਸ਼੍ਰੋਮਣੀ ਅਕਾਲੀ ਦਲ ਅਮਿੰ੍ਰਤਰਸਰ ਦੇ ਸ਼ਹਿਰੀ ਪ੍ਰਧਾਨ ਹਰਫੂਲ ਸਿੰਘ ਬਠਿੰਡਾ, ਪ੍ਰੈਸ ਸਕੱਤਰ ਸੁਖਦੇਵ ਸਿੰਘ ਕਾਲਾ, ਮਹਿੰਦਰ ਸਿੰਘ ਖ਼ਾਲਸਾ, ਦਿਹਾਤੀ ਆਗੂ ਮਨਜੀਤ ਸਿੰਘ ਸੀਰਾ, ਯਾਦਵਿੰਦਰ ਸਿੰਘ ਭਾਗੀਬਾਂਦਰ, ਬਿੱਲੂ ਸਿੰਘ ਨਰੂਆਣਾ, ਅਮਰ ਸਿੰਘ ਗਹਿਰੀ ਭਾਗੀ, ਬਲਦੇਵ ਸਿੰਘ ਗਹਿਰੀ ਭਾਗੀ, ਪੱਪੀ ਸਿੰਘ ਪੰਚ ਮਲਕਾਣਾ, ਨਛੱਤਰ ਸਿੰਘ ਮਲਕਾਣਾ, ਗੁਰਤੇਜ ਸਿੰਘ ।Conclusion:ਨਰੂਆਣਾ, ਸੁਰਜਨ ਸਿੰਘ ਕੋਟਲੀ ਮੁਸਲਮਾਨ ਭਾਈਚਾਰੇ ਵਿੱਚ ਅਸਰਫ਼, ਸੁਖਦੇਵ ਖਾਨ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂ ਵੀ ਸ਼ਾਮਲ ਸਨ
ETV Bharat Logo

Copyright © 2025 Ushodaya Enterprises Pvt. Ltd., All Rights Reserved.