ਬਠਿੰਡਾ: ਜਿੱਥੇ ਪੂਰੇ ਭਾਰਤ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਦੇ ਜੀਤ ਪੈਲੇਸ ਵਿੱਚ ਭਾਜਪਾ ਵੱਲੋਂ ਵੱਡਾ ਇਕੱਠ ਕਰਕੇ ਇਹ ਤਿਉਹਾਰ ਫੁੱਲਾਂ ਦੀ ਵਰਖਾ ਕਰਕੇ ਮਨਾਇਆ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਇਸ ਮੌਕੇ ਜਿੱਥੇ ਇਕੱਲੇ-ਇਕੱਲੇ ਵਰਕਰ ਨੂੰ ਮਿਲ ਕੇ ਹੋਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਇਕ ਦੂਸਰੇ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ।
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦਿੱਤੀ ਵਧਾਈ: ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਹੋਲੀ ਰੰਗਾਂ ਦਾ ਤਿਉਹਾਰ ਅਤੇ ਇਹ ਤਿਉਹਾਰ ਕਈ ਤਰ੍ਹਾਂ ਦੇ ਸੰਦੇਸ਼ ਆਪਣੇ ਨਾਲ ਲੈ ਕੇ ਆਉਂਦਾ ਹੈ। ਉਨ੍ਹਾਂ ਕਿਹਾ ਆਪਸੀ ਭਾਈਚਾਰਕ ਅਤੇ ਏਕਤਾ ਦੇ ਪ੍ਰਤੀਕ ਇਸ ਹੋਲੀ ਦੇ ਤਿਉਹਾਰ ਨੂੰ ਧੂਮਧਾਮ ਨਾਲ ਹਰੇਕ ਵਰਗ ਨੂੰ ਮਨਾਉਣਾ ਵੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇੱਕ ਦੂਸਰੇ ਦੇ ਦੁੱਖ ਸੁੱਖ ਦੇ ਹਾਣੀ ਬਣਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਭਾਜਪਾ ਵਰਕਰਾਂ ਵੱਲੋਂ ਹੋਲੀ ਦੇ ਰੰਗਾਂ ਦੇ ਨਾਲ-ਨਾਲ ਫੁੱਲਾਂ ਦੀ ਵਰਖਾ ਇੱਕ-ਦੂਜੇ ਉੱਤੇ ਕੀਤੀ ਗਈ ਹੋਲੀ ਅਤੇ ਦੇਸ਼ ਭਗਤੀ ਦੇ ਗੀਤ ਲਗਾ ਕੇ ਰੱਜ ਕੇ ਜਸ਼ਨ ਮਨਾਏ ਗਏ।
ਰਾਜ ਨੰਬਰਦਾਰ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਮੁਬਾਰਕਬਾਂ ਦਿੱਤੀਆਂ: ਇਸ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰ ਰਾਜ ਨੰਬਰਦਾਰ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਹੋਲੀ ਦੀ ਮੁਬਾਰਕ ਦਿੱਤੀ। ਉੱਥੇ ਹੀ ਉਹਨਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਅਤੇ ਰੰਗਾਂ ਦੇ ਇਸ ਤਿਉਹਾਰ ਵਿੱਚ ਇਸ ਤਰ੍ਹਾਂ ਇੱਕ-ਦੂਸਰੇ ਵਿੱਚ ਰਚ-ਮਿਚ ਕੇ ਦੇਸ਼ ਨੂੰ ਤਰੱਕੀ ਦੀ ਰਾਹ ਉਪਰ ਲੈ ਕੇ ਜਾਣ। ਇਸ ਮੌਕੇ ਉਹਨਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਭਾਜਪਾ ਵਰਕਰਾਂ ਨਾਲ ਜਿੱਥੇ ਹੋਲੀ ਨੂੰ ਧੂਮਧਾਮ ਨਾਲ ਮਨਾਇਆ ਉੱਥੇ ਹੀ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੀਆਂ ਮਹਿਲਾਵਾਂ ਵੱਲੋਂ ਵੀ ਨੱਚ ਗਾ ਕੇ ਇਸ ਤਿਉਹਾਰ ਦੀ ਇਕ ਦੂਸਰੇ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਾਰੇ ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਲਗਾਤਾਰ ਤਰੱਕੀ ਦੀ ਰਾਹ ਉੱਤੇ ਹੈ ਅਤੇ ਅੱਜ ਭਾਰਤ ਦੇਸ਼ ਦਾ ਡੰਕਾ ਪੂਰੀ ਦੁਨੀਆਂ ਵਿੱਚ ਵੱਜ ਰਿਹਾ ਹੈ। ਉਨ੍ਹਾਂ ਕਿਹਾ ਦੇਸ਼ ਵਾਸੀਆਂ ਦੇ ਸਾਥ ਨਾਲ ਪੀਐੱਮ ਮੋਦੀ ਭਾਰਤ ਨੂੰ ਹੋਰ ਵੀ ਅੱਗੇ ਲੈਕੇ ਜਾਣਗੇ।