ਬਠਿੰਡਾ: ਪੰਜਾਬ ਪ੍ਰਦੇਸ ਦੇਸ ਵਪਾਰ ਮੰਡਲ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰਦਿਆਂ ਅੱਜ ਬਠਿੰਡਾ ਵਿਖੇ ਸੀਨੀਅਰ ਮੀਤ ਅਮਰਜੀਤ ਮਹਿਤਾ ਨੇ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਵਪਾਰੀਆਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਲਾਗੂ ਕੀਤੇ ਗਏ 6ਵੇਂ ਪੇਅ ਕਮਿਸ਼ਨ ਨਾਲ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਹੀ ਵਪਾਰੀ ਹਨ, ਜੇਕਰ ਮੁਲਾਜ਼ਮ ਵਰਗ ਪ੍ਰਭਾਵਿਤ ਹੁੰਦਾ ਹੈ ਤਾਂ ਇਸ ਦਾ ਅਸਰ ਵਪਾਰ ਤੇ ਵੀ ਪਵੇਗਾ। ਜਿਸ ਲਈ ਸਿੱਧੇ ਰੂਪ ਵਿੱਚ ਸੱਤਾਧਾਰੀ ਧਿਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਸਕਦੀਆਂ ਤਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਾਈਡਲਾਈਨ ਹੋ ਜਾਣਾ ਚਾਹੀਦਾ ਹੈ।
ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।
ਇਹ ਵੀ ਪੜੋ: ਸੂਬੇ 'ਚ ਸਰੇਆਮ ਕਤਲ ਸਰਕਾਰ ਲਈ ਸ਼ਰਮ ਦੀ ਗੱਲ: ਸੁਖਜਿੰਦਰ ਰੰਧਾਵਾ