ਬਠਿੰਡਾ: ਪੰਜਾਬ ਵਿੱਚ ਨਸ਼ਿਆਂ ਦੇ ਵੱਗ ਰਹੇ ਛੇਵੇਂ ਦਰਿਆ ਨੂੰ ਲੈ ਕੇ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ (Massive protest by Congress) ਬਠਿੰਡਾ ਵਿੱਚ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ। ਇਸ ਮੌਕੇ ਜਿੱਥੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਿਆ ਗਿਆ। ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਉੱਤੇ ਵੀ ਕਾਂਗਰਸੀ ਲੀਡਰਾਂ ਨੇ ਸਵਾਲ ਚੁੱਕੇ।
ਝੂਠੇ ਪਰਚਿਆਂ ਵਿੱਚ ਨਾਮਜ਼ਦ: ਕੈਪਟਨ ਅਮਰਿੰਦਰ ਸਿੰਘ ਉੱਤੇ ਵਰਦੇ ਹੋਏ ਕਾਂਗਰਸੀਆਂ ਨੇ ਕਿਹਾ ਕਿ ਸੱਤਾ ਦੀ ਭੁੱਖ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤਿ ਸ੍ਰੀ ਦਮਦਮਾ ਸਾਹਿਬ ਵੱਲ ਹੱਥ ਕਰਕੇ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਅਤੇ ਅੱਜ ਹਾਲਾਤ ਇਹ ਹਨ ਕਿ ਕੋਈ ਉਹਨਾਂ ਨੂੰ ਮੱਥੇ ਲਾਕੇ ਰਾਜ਼ੀ ਨਹੀਂ। ਇਸੇ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਉਭਾਰ ਕੇ ਸਰਕਾਰ ਬਣਾਈ ਗਈ ਅਤੇ ਤਿੰਨ ਮਹੀਨਿਆਂ ਵਿੱਚ ਨਸ਼ਾ ਬੰਦ ਕਰਨ ਦੀ ਗੱਲ ਆਖੀ ਗਈ ਪਰ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਨਸ਼ਾ ਬੰਦ ਕਰਨ ਦੀ ਬਜਾਏ ਬਦਲਾਖੋਰੀ ਦੀਆਂ ਰਾਜਨੀਤੀ ਰਾਹੀਂ ਕਾਂਗਰਸੀ ਲੀਡਰਾਂ ਨੂੰ ਝੂਠੇ ਪਰਚਿਆਂ ਵਿੱਚ ਨਾਮਜ਼ਦ (Nominated in false papers) ਕੀਤਾ ਜਾ ਰਿਹਾ ਹੈ। ਕਾਂਗਰਸੀ ਲੀਡਰਾਂ ਨੇ ਕਿਹਾ ਕਿ ਸਾਰੀ ਪੰਜਾਬ ਕਾਂਗਰਸ ਨੂੰ ਭਾਵੇਂ ਜੇਲ੍ਹਾਂ ਵਿੱਚ ਡੱਕ ਦੇਵੋ ਪਰ ਪੰਜਾਬ ਵਿੱਚ ਨਸ਼ਾ ਬੰਦ ਕਰੋ।
ਸਾਡੇ ਵੱਲੋਂ ਵਾਰ-ਵਾਰ ਭਗਵੰਤ ਮਾਨ ਸਰਕਾਰ ਤੋਂ ਨਸ਼ੇ ਦੇ ਮੁੱਦੇ ਉੱਤੇ ਸਪੈਸ਼ਲ ਸੈਸ਼ਨ ਬੁਲਾਏ ਜਾਣ ਦੀ ਮੰਗ ਕੀਤੀ ਜਾ ਰਹੀ। ਫਿਰ ਸਪੈਸ਼ਲ ਸੈਸ਼ਨ ਬੁਲਾਏ ਜਾਣ ਤੋਂ ਸੀਐੱਮ ਭਗਵੰਤ ਮਾਨ ਦੀ ਸਰਕਾਰ ਗੁਰੇਜ਼ ਕਰ ਰਹੀ, ਜਿਸ ਕਾਰਨ ਹੁਣ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 2024 ਦੀਆਂ ਪਾਰਲੀਮੈਂਟ ਚੋਣਾਂ ਵਿੱਚ ਨਸ਼ੇ ਦਾ ਮੁੱਦਾ ਲੈ ਕੇ ਕਾਂਗਰਸ ਵੱਲੋਂ ਚੋਣਾਂ ਲੜੀਆਂ ਜਾਣਗੀਆਂ। - ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਧਾਨ, ਪੰਜਾਬ ਕਾਂਗਰਸ
ਬਦਲਾਖੋਰੀ ਦੀ ਰਾਜਨੀਤੀ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ (Congress MLA Sukhpal Singh Khaira) ਉੱਤੇ ਬੋਲਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਸਮੇਂ ਸੁਖਪਾਲ ਸਿੰਘ ਖਹਿਰਾ ਉੱਤੇ ਦਰਜ ਹੋਏ ਮਾਮਲੇ ਨੂੰ ਲੈਕੇ ਖੁਦ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਇਹ ਬਦਲਾਖੋਰੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਨੂੰ ਪਾਰਲੀਮੈਂਟ ਵਿੱਚ ਉਠਾਉਣਗੇ ਪਰ ਉਸੇ ਮਾਮਲੇ ਨੂੰ ਲੈ ਕੇ ਹੁਣ ਮੁੱਖ ਮੰਤਰੀ ਬਣਦਿਆਂ ਹੀ ਬਦਲਾਖੋਰੀ ਦੀ ਰਾਜਨੀਤੀ ਤਹਿਤ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਰਲੀਮੈਂਟ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਹੋਏ ਗਠਜੋੜ ਉੱਤੇ ਉਹਨਾਂ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ, ਦਿੱਲੀ ਦੇ ਮੁੱਖ ਮੰਤਰੀ ਜੋ ਕਹਿ ਰਹੇ ਹਨ ਉਹ ਉਹਨਾਂ ਦਾ ਬਿਆਨ ਹੈ ਪਰ ਪੰਜਾਬ ਵਿੱਚ ਅਜਿਹਾ ਕੁਝ ਨਹੀਂ ਹੈ।
- Farmers clashed with the police: ਧੂਰੀ 'ਚ ਭਗਵੰਤ ਮਾਨ ਦਾ ਬਕਾਇਆ ਰਾਸ਼ੀ ਦੀ ਮੰਗ ਲਈ ਗੰਨਾ ਕਿਸਾਨਾਂ ਵੱਲੋਂ ਵਿਰੋਧ, ਪੁਲਿਸ ਨਾਲ ਕਿਸਾਨਾਂ ਦੀ ਹੋਈ ਧੱਕਾ-ਮੁੱਕੀ
- Ramoji Film City: ਸੈਲਾਨੀਆਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਵਾਲਾ ਵਨ ਸਟਾਪ ਹੱਲ ਹੈ ਰਾਮੋਜੀ ਫਿਲਮ ਸਿਟੀ, ਇੱਕ ਵਾਰ ਜ਼ਰੂਰ ਕਰੋ ਵਿਜਿਟ
- Dead body brought to India: ਸਰਬੱਤ ਦਾ ਭਲਾ ਟਰੱਸਟ ਨੇ ਇੱਕ ਹੋਰ ਮ੍ਰਿਤਕ ਦੇਹ ਦੁਬਈ ਤੋਂ ਲਿਆਂਦੀ ਪੰਜਾਬ, ਜੰਡਿਆਲਾ ਗੁਰੂ ਦੇ ਨੌਜਵਾਨ ਦੀ ਹੋਈ ਸੀ ਦੁਬਈ 'ਚ ਮੌਤ
ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਮੁੱਦੇ ਉੱਤੇ ਬੁਰੀ ਤਰ੍ਹਾਂ ਫੇਲ ਹੋਈ ਹੈ। ਪੰਜਾਬ ਦੀ ਜਵਾਨੀ ਲਗਾਤਾਰ ਨਸ਼ਿਆਂ ਦੀ ਭੇਟ ਚੜ ਰਹੀ ਹੈ, ਪਰ ਸਰਕਾਰ ਵੱਲੋਂ ਨਸ਼ਿਆਂ ਨੂੰ ਬੰਦ ਕਰਨ ਲਈ ਕਿਸੇ ਤਰ੍ਹਾਂ ਦੇ ਕੋਈ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਹੁਣ ਆਮ ਲੋਕਾਂ ਨੂੰ ਆਪਣੇ ਨੌਜਵਾਨ ਪੁੱਤਾਂ ਨੂੰ ਘਰਾਂ ਵਿੱਚ ਡੱਕ ਕੇ ਰੱਖਣਾ ਪੈਂਦਾ ਹੈ ਕਿਉਂਕਿ ਮਾਪਿਆਂ ਨੂ ਡਰ ਹੈ ਕਿ ਕਿਤੇ ਉਹ ਨਸ਼ੇ ਦੀ ਭੇਟ ਨਾ ਚੜ੍ਹ ਜਾਣ। - ਪ੍ਰਤਾਪ ਸਿੰਘ ਬਾਜਵਾ, ਆਗੂ ਵਿਰੋਧੀ ਧਿਰ
ਨੈਸ਼ਨਲ ਪੱਧਰ ਉੱਤੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਹੋਏ ਸਮਝੌਤੇ ਸਬੰਧੀ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਜੋ ਮਰਜ਼ੀ ਫੈਸਲੇ ਕਰੇ ਪਰ ਪੰਜਾਬ ਸਟੇਟ ਯੂਨਿਟ ਇਹਨਾਂ ਦਾ ਮੂੰਹ ਵੇਖਣਾ ਵੀ ਪਸੰਦ ਨਹੀਂ ਕਰਦੀ।