ਬਠਿੰਡਾ: ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਤੇ ਕੌਮੀ ਨਾਗਰਿਕਤਾ ਰਜਿਸਟਰ ਖ਼ਿਲਾਫ਼ ਰੈਲੀ ਕੱਢੀ। ਇਹ ਰੈਲੀ ਸਰਕਾਰੀ ਰਾਜਿੰਦਰਾ ਕਾਲਜ ਤੋਂ ਡੀ.ਸੀ ਦਫ਼ਤਰ ਤੱਕ ਕੱਢੀ ਗਈ। ਇਸ ਰੈਲੀ 'ਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।
ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 11 ਦਸੰਬਰ 2019 ਨੂੰ ਲੋਕ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਪਾਸ ਕੀਤਾ ਸੀ, ਉਸ ਦਿਨ ਤੋਂ ਹੀ ਲੋਕਾਂ ਨੇ ਸੜਕਾਂ 'ਤੇ ਉੱਤਰ ਕੇ ਇਸ ਕਾਨੂੰਨ ਦਾ ਵਿਰੋਧ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਕਾਨੂੰਨ ਦੇ ਵਿਰੋਧ ਦੀ ਮੁੱਖ ਆਵਾਜ਼ ਦੇਸ਼ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਐਨਆਰਸੀ ਨੂੰ ਆਸਾਮ 'ਚ ਲਾਗੂ ਕੀਤਾ ਗਿਆ ਸੀ, ਜਿਸ ਦਾ ਸਿੱਟਾ ਸਾਨੂੰ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸੀਏਏ ਕਾਨੂੰਨ ਤੇ ਐਨਆਰਸੀ ਨੂੰ ਲੈ ਕੇ ਆਈ ਹੈ, ਜਿਸ ਨੂੰ ਗ੍ਰਹਿ ਮੰਤਰੀ ਅਮਿੰਤ ਸ਼ਾਹ ਵੱਲੋਂ ਪੂਰੇ ਭਾਰਤ 'ਚ ਲਾਗੂ ਕਰਨ ਦੀ ਗੱਲ ਕਹੀ ਜਾ ਰਹੀ ਹੈ, ਜੋ ਕਿ ਬਹੁਤ ਹੀ ਗਲ਼ਤ ਹੈ।
ਇਹ ਵੀ ਪੜ੍ਹੋ:ਸੁਪਰੀਮ ਕੋਰਟ ਵਿੱਚ ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਣਵਾਈ ਟਲੀ
ਇਸ ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਇਸ ਕਾਨੂੰਨ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ ਤੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਜਿਨ੍ਹਾ ਵਿਅਕਤੀਆਂ ਤੇ ਵਿਦਿਆਰਥੀਆਂ 'ਤੇ ਪਰਚੇ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਵਾਪਿਸ ਲਿਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਇਸ ਕਾਨੂੰਨ ਦੇ ਵਿਰੋਧ 'ਚ ਜੋ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਧੱਕਾ ਹੋਇਆ ਹੈ, ਉਸ ਦੀ ਪੰਜਾਬ ਸਟੂਡੈਟਸ ਯੂਨੀਅਨ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ।