ETV Bharat / state

ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਨੇ ਕੀਤਾ ਪ੍ਰਦਰਸ਼ਨ, ਫੂਕਿਆ ਅਮਿਤ ਸ਼ਾਹ ਦਾ ਪੁਤਲਾ - Punjabi maa boli satkar committee

ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਵੱਲੋਂ ਬਠਿੰਡਾ ਵਿੱਚ ਇੱਕ ਰੋਸ ਮਾਰਚ ਕੱਢਿਆ ਗਿਆ। ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਕਮੇਟੀ ਦੇ ਪ੍ਰਧਾਨ ਨੇ ਹੋਰ ਆਗੂਆਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ।

ਫ਼ੋਟੋ
author img

By

Published : Sep 17, 2019, 9:22 PM IST

ਬਠਿੰਡਾ: ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਵਲੋਂ ਮੰਗਲਵਾਰ ਨੂੰ ਆਪਣੇ ਸਾਥੀਆਂ ਸਣੇ ਬਠਿੰਡਾ ਵਿੱਚ ਇੱਕ ਰੋਸ ਮਾਰਚ ਕੱਢਿਆ ਜਿਸ ਤੋਂ ਬਾਅਦ ਅਮਿਤ ਸ਼ਾਹ ਦਾ ਪੁਤਲਾ ਵੀ ਬੱਸ ਸਟੈਂਡ ਦੇ ਬਾਹਰ ਫੂਕਿਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਕਿਸੇ ਵੀ ਕੀਮਤ ਵਿੱਚ ਖ਼ਤਮ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇਸ਼ ਵਿੱਚ ਇੱਕ ਭਾਸ਼ਾ ਇੱਕ ਧਰਮ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬੀ ਮਾਂ ਬੋਲੀ ਨੂੰ ਬਚਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਨਾਲੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ।

ਹਰਦੀਪ ਸਿੰਘ ਨੇ ਕਿਹਾ ਕਿ ਸਿਰਫ਼ ਮਾਂ ਬੋਲੀ ਨੂੰ ਬਚਾਉਣਾ ਹੀ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ। ਬਠਿੰਡਾ ਦੇ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋਇਆ ਰੋਸ ਪ੍ਰਦਰਸ਼ਨ ਬਠਿੰਡਾ ਵਿਖੇ ਬਸ ਸਟੈਂਡ ਦੇ ਬਾਹਰ ਆ ਕੇ ਖ਼ਤਮ ਹੋਇਆ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਵਿੱਚ ਚੁਣੇ ਗਏ ਜਲੰਧਰ ਦੇ ਪੰਜ ਪਿੰਡ

ਬੱਸ ਅੱਡੇ ਦੇ ਬਾਹਰ ਕੁਝ ਸਮੇਂ ਤੱਕ ਜਾਮ ਵੀ ਲਾਇਆ ਗਿਆ ਜਿਸ ਕਰਕੇ ਟ੍ਰੈਫਿਕ ਵੀ ਪ੍ਰਭਾਵਿਤ ਹੋਇਆ। ਇਸ ਦੌਰਾਨ ਪੁਲਿਸ ਦੇ ਜਵਾਨ ਵੀ ਮੌਕੇ ਉੱਤੇ ਮੌਜੂਦ ਰਹੇ ਸਨ। ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਵੀ ਮਾਂ ਬੋਲੀ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ।

Intro:ਅਮਿਤ ਸ਼ਾਹ ਦਾ ਪੁਤਲਾ ਫੂਕਿਆ Body:ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਵੱਲੋਂ ਬਿਨਾਂ ਵਿੱਚ ਇੱਕ ਰੋਸ ਮਾਰਚ ਕੱਢਿਆ ਗਿਆ
ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਲੱਖਾ ਸਿਧਾਣਾ ਨੇ ਕੀਤਾ ਰੋਸ ਪ੍ਰਦਰਸ਼ਨ
ਲੱਖਾਂ ਮੰਗਲਵਾਰ ਨੂੰ ਆਪਣੇ ਸਾਥੀਆਂ ਸਣੇ ਬਠਿੰਡਾ ਵਿੱਚ ਇੱਕ ਰੋਸ ਮਾਰਚ ਕੱਢਿਆ ਜਿਸ ਤੋਂ ਬਾਅਦ ਅਮਿਤ ਸ਼ਾਹ ਦਾ ਪੁਤਲਾ ਵੀ ਬੱਸ ਸਟੈਂਡ ਦੇ ਬਾਹਰ ਫੂਕਿਆ ਗਿਆ
ਲੱਖਾ ਸਿਧਾਣਾ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਵਿੱਚ ਪੰਜਾਬੀ ਲਾਗੂ ਕੀਤੀ ਜਾਵੇ ਤਾਂ ਕਿ ਪੰਜਾਬੀ ਮਾਂ ਬੋਲੀ ਨੂੰ ਬਚਾਇਆ ਜਾ ਸਕੇ
ਸਿਧਾਣਾ ਨੇ ਕਿਹਾ ਕਿ ਅਮਿਤ ਸ਼ਾਹ ਦੇਸ਼ ਵਿੱਚ ਇੱਕ ਭਾਸ਼ਾ ਇੱਕ ਧਰਮ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ
ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਬਚਾਉਣ ਵਾਸਤੇ ਉਹ ਹਰ ਸੰਭਵ ਯਤਨ ਕਰਨਗੇ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਨਾਲੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ ਸਿਧਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਕਿ ਕੁਰਬਾਨੀ ਕਰਨੀ ਪਈ ਤਾਂ ਉਹ ਹੱਥ ਰਵੀ ਕੁਰਬਾਨੀ ਤੈਨੂੰ ਤਿਆਰ ਹਨ ਸਿਰਫ਼ ਮਾਂ ਬੋਲੀ ਨੂੰ ਬਚਾਉਣਾ ਹੀ ਉਨ੍ਹਾਂ ਦਾ ਇੱਕ ਇੱਕ ਇੱਕ ਮਕਸਦ ਹੈ
ਬਠਿੰਡਾ ਦੇ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋਇਆ ਰੋਸ ਪ੍ਰਦਰਸ਼ਨ ਬਠਿੰਡਾ ਦੇ ਸਟੈਂਡ ਦੇ ਬਾਹਰ ਆ ਕੇ ਖਤਮ ਹੋਇਆ
ਬੱਸ ਅੱਡੇ ਦੇ ਬਾਹਰ ਕੁਝ ਸਮੇਂ ਤੱਕ ਜਾਮ ਵੀ ਲਾਇਆ ਗਿਆ ਜਿਸ ਕਰਕੇ ਟ੍ਰੈਫਿਕ ਕੁਸੱਤ ਪ੍ਰਭਾਵਿਤ ਹੋਇਆ ਇਸ ਦੌਰਾਨ ਪੁਲਿਸ ਦੇ ਜਵਾਨ ਵੀ ਮੌਕੇ ਤੇ ਮੌਜੂਦ ਸਨ
ਹਰਦੀਪ ਸਿੰਘ ਨੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਕਿਸੇ ਵੀ ਕੀਮਤ ਵਿਚ ਖਤਮ ਨਹੀਂ ਹੋਣ ਦੇਣਗੇConclusion:ਆਉਣ ਵਾਲੇ ਸਮੇਂ ਵਿੱਚ ਵੀ ਸੰਘਰਸ਼ ਤੇਜ਼ ਕੀਤਾ ਜਾਵੇਗਾ
ETV Bharat Logo

Copyright © 2024 Ushodaya Enterprises Pvt. Ltd., All Rights Reserved.