ETV Bharat / state

ਵਧ ਰਹੇ ਗੈਂਗਸਟਰਵਾਦ ਨੂੰ ਲੈਕੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ਦੀ ਮਾਨ ਸਰਕਾਰ ਨੂੰ ਨਸੀਹਤ ! - ਸੂਬੇ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ

ਸੂਬੇ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਤੋਂ ਬਾਅਦ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਕਈ ਗਾਇਕ ਸੁਰੱਖਿਆ ਥਾਵਾਂ ਉੱਤੇ ਸ਼ਿਫਟ ਹੋ ਚੁੱਕੇ ਹਨ। ਇਸਦੇ ਨਾਲ ਹੀ ਕਈ ਗਾਇਕਾਂ ਵੱਲੋੋਂ ਸਰਕਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਕਿ ਉਹ ਸੁਰੱਖਿਅਤ ਰਹਿ ਸਕਣ। ਪੂਰੀ ਇੰਡਸਟਰੀ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਗੈਂਗਸਟਰਾਂ ਦਾ ਪਾਲੀਵੁੱਡ ਕੁਨੈਕਸ਼ਨ
ਗੈਂਗਸਟਰਾਂ ਦਾ ਪਾਲੀਵੁੱਡ ਕੁਨੈਕਸ਼ਨ
author img

By

Published : Aug 4, 2022, 8:50 PM IST

Updated : Aug 4, 2022, 9:28 PM IST

ਬਠਿੰਡਾ: ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਪੰਜਾਬ ਦੀ ਮਿਊਜ਼ਿਕ ਇੰਡਸਟਰੀ ’ਤੇ ਦਹਿਸ਼ਤ ਦਾ ਸਾਇਆ ਵੇਖਣ ਨੂੰ ਮਿਲ ਰਿਹਾ ਹੈ। ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕ ਅੰਦਰਗਤੀ ਖੌਫਜ਼ਦਾ ਹਨ ਅਤੇ ਲਗਾਤਾਰ ਸਰਕਾਰ ਤੋਂ ਸਕਿਓਰਿਟੀ ਦੀ ਮੰਗ ਕਰ ਰਹੇ ਹਨ। ਬਹੁਤੇ ਗਾਇਕ ਪੰਜਾਬ ਛੱਡ ਵਿਦੇਸ਼ ਚਲੇ ਗਏ ਹਨ। ਪੰਜਾਬ ਵਿੱਚ ਰਹਿ ਰਹੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਕਿਸੇ ਵਿਅਕਤੀ ਨੂੰ ਕਿਸੇ ਤਰ੍ਹਾਂ ਦਾ ਕੋਈ ਖਤਰਾ ਹੈ ਸਰਕਾਰ ਨੂੰ ਉਸ ਨੂੰ ਸਕਿਉਰਿਟੀ ਜ਼ਰੂਰ ਦੇਣੀ ਚਾਹੀਦੀ ਹੈ ਪਰ ਬਿਨਾਂ ਵਜ੍ਹਾ ਦਹਿਸ਼ਤ ਦਾ ਮਾਹੌਲ ਨਹੀਂ ਬਣਾਉਣਾ ਚਾਹੀਦਾ।

ਗੈਂਗਸਟਰਾਂ ਦਾ ਪਾਲੀਵੁੱਡ ਕੁਨੈਕਸ਼ਨ

ਪੰਜਾਬੀ ਇੰਡਸਟਰੀ ਵਿੱਚ ਦਹਿਸ਼ਤ ਦਾ ਮਾਹੌਲ: ਸੰਗੀਤਕਾਰ ਰਵੀ ਸ਼ੰਕਰ ਦਾ ਕਹਿਣਾ ਹੈ ਕਿ ਪੰਜਾਬੀ ਇੰਡਸਟਰੀ ਵਿੱਚ ਭਾਵੇਂ ਦਹਿਸ਼ਤ ਦਾ ਮਾਹੌਲ ਹੈ ਪਰ ਹਰ ਇੱਕ ਵਿਅਕਤੀ ਦੀ ਜਾਨ ਨੂੰ ਖਤਰਾ ਨਹੀਂ ਹੈ ਪਰ ਜਿਸ ਦੀ ਵੀ ਜਾਨ ਨੂੰ ਖ਼ਤਰਾ ਉਸ ਨੂੰ ਪੰਜਾਬ ਸਰਕਾਰ ਨੂੰ ਸਕਿਉਰਿਟੀ ਦੇਣੀ ਚਾਹੀਦੀ ਹੈ ਅਤੇ ਪੰਜਾਬ ਦਾ ਮਾਹੌਲ ਸੁਖਾਵਾਂ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸ਼ੌਹਰਤ ਵਜੋਂ ਹੀ ਸਕਿਉਰਿਟੀ ਦੀ ਮੰਗ ਕਰ ਰਹੇ ਹਨ ਜੋ ਸਰਾਸਰ ਗ਼ਲਤ ਹੈ ਸਰਕਾਰ ਨੂੰ ਇਸ ਚੀਜ਼ ਦੀ ਵੀ ਪੜਚੋਲ ਕਰਨੀ ਚਾਹੀਦੀ ਹੈ।

ਸੁਰੱਖਿਆ ਨੂੰ ਲੈਕੇ ਸਵਾਲ: ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਆਪਣੀ ਕੀਮਤੀ ਜ਼ਿੰਦਗੀ ਵਿੱਚੋਂ ਤਿੰਨ ਦਹਾਕੇ ਦੇਣ ਵਾਲੇ ਗੀਤਕਾਰ ਕਿਰਪਾਲ ਸਿੰਘ ਮਾਣਾ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਡਰੀ ਹੋਈ ਹੈ ਅਤੇ ਉਨ੍ਹਾਂ ਉੱਪਰ ਇੱਕ ਦਬਾਅ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਭਾਣਾ ਵਾਪਰਿਆ ਹੈ ਉਹ ਬਹੁਤ ਹੀ ਮੰਦਭਾਗਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦਹਿਸ਼ਤ ਦੇ ਮਾਹੌਲ ਨੂੰ ਖ਼ਤਮ ਕੀਤਾ ਜਾਵੇ ਅਤੇ ਜਿੰਨ੍ਹਾਂ ਨੂੰ ਸਕਿਉਰਿਟੀ ਦੀ ਲੋੜ ਹੈ ਉਨ੍ਹਾਂ ਨੂੰ ਸਕਿਓਰਿਟੀ ਦਿੱਤੀ ਜਾਵੇ ਪਰ ਬਹੁਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਲੋਕ ਇਸ ਸਮੇਂ ਦਹਿਸ਼ਤ ਦੇ ਮਾਹੌਲ ਵਿੱਚੋਂ ਗੁਜ਼ਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦਹਿਸ਼ਤ ਦੇ ਮਾਹੌਲ ਨੂੰ ਖ਼ਤਮ ਕੀਤਾ ਜਾਵੇ ਅਤੇ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ: ਸਿਵਮ ਰੈਕੇਟ ਦੇ ਮਾਲਕ ਯਾਦਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਉੱਪਰ ਗੈਂਗਸਟਰਵਾਦ ਨੂੰ ਲੈ ਕੇ ਇੱਕ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਦਹਿਸ਼ਤ ਦੇ ਮਾਹੌਲ ਪੈਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਵਿਚਲੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ਨੂੰ ਵੀ ਪਹਿਲਕਦਮੀ ਕਰਨੀ ਚਾਹੀਦੀ ਹੈ ਕਿ ਇਸ ਪੈਦਾ ਹੋਏ ਮਾਹੌਲ ਨੂੰ ਸਮਾਪਤ ਕੀਤਾ ਜਾ ਸਕੇ।

ਕਿਹੜੇ-ਕਿਹੜੇ ਗਾਇਕਾਂ ਤੇ ਨਾਮੀ ਚਿਹਰਿਆਂ ਨੂੰ ਮਿਲ ਚੁੱਕੀਆਂ ਨੇ ਧਮਕੀਆਂ: ਦੱਸ ਦਈਏ ਕਿ ਮੂਸੇਵਾਲਾ ਕਤਲਕਾਂਡ ਤੋਂ ਪਹਿਲਾਂ ਵੀ ਪੰਜਾਬੀ ਗਾਇਕਾਂ, ਅਦਾਕਾਰਾਂ ਅਤੇ ਹੋਰ ਨਾਮੀ ਸ਼ਖ਼ਸੀਅਤਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਇਹ ਧਮਕੀਆਂ ਮੀਡੀਆਂ ਦੀ ਸੁਰਖੀਆਂ ਵੀ ਬਣੀਆਂ ਸਨ। ਫਿਲਹਾਲ ਇਹ ਸਿਲਸਿਲਾ ਜਿਉਂ ਦਾ ਤਿਉਂ ਜਾਰੀ ਹੈ। ਇਸ ਤੋਂ ਵੀ ਵੱਧ ਗੈਂਗਸਟਰ ਬੇਖੌਫ ਹੋ ਕਤਲ ਦੀਆਂ ਵਾਰਦਾਤਾਂ ਨੂੰ ਵੀ ਅੰਜ਼ਾਮ ਦੇਣ ਲੱਗੇ ਹਨ ਜਿਸ ਨੂੰ ਲੈਕੇ ਪੰਜਾਬ ਵਿੱਚ ਮਿਊਜ਼ਿਕ ਇੰਡਸਟਰੀ ਤੋਂ ਇਲਾਵਾ ਆਮ ਲੋਕਾਂ ਵੀ ਦਹਿਸ਼ਤ ਦੇ ਮਾਹੌਲ ਵਿੱਚ ਜੀਅ ਰਹੇ ਹਨ।

ਇਹ ਵੀ ਪੜ੍ਹੋ: ਪੌਲੀਵੁੱਡ ’ਤੇ ਕਿਉਂ ਮੰਡਰਾ ਰਿਹਾ ਹੈ ਗੈਂਗਸਟਰਾਂ ਦਾ ਖਤਰਾ ? ਜਾਣੋ ਇਸ ਖਾਸ ਰਿਪੋਰਟ ’ਚ...

Last Updated : Aug 4, 2022, 9:28 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.