ਬਠਿੰਡਾ: ਪੰਜਾਬੀ ਯੂਨੀਵਰਸਿਟੀ ਦੇ ਅਧੀਨ ਪੈਂਦੇ 18 ਵੱਖ-ਵੱਖ ਕਾਲਜਾਂ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੁਕਾਬਲਿਆਂ ਦਾ ਆਗਾਜ਼ ਬਠਿੰਡਾ ਵਿੱਚ ਕੀਤਾ ਗਿਆ। ਕ੍ਰਿਕਟ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਜੋਤੀ ਪ੍ਰਕਾਸ਼ ਨੇ ਦੱਸਿਆ ਕਿ 17 ਤੋਂ ਲੈ ਕੇ 25 ਸਤੰਬਰ ਤੱਕ ਬਠਿੰਡਾ ਵਿੱਚ ਕ੍ਰਿਕਟ ਮੁਕਾਬਲੇ ਹੋਣ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਵਿੱਚ 18 ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਹਿੱਸਾ ਲੈਣ ਪਹੁੰਚ ਰਹੀਆਂ ਹਨ। ਇੰਨ੍ਹਾਂ ਮੁਕਾਬਲਿਆਂ ਦਾ ਆਗਾਜ਼ ਪੁਲਿਸ ਪਬਲਿਕ ਸਕੂਲ ਦੇ ਮੈਦਾਨ ਵਿੱਚ ਕੀਤਾ ਗਿਆ।ਜਿਸ ਵਿੱਚ ਜੀਤ ਮੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇੰਟਰ ਕਾਲਜ ਮੁਕਾਬਲੇ ਵਿੱਚ ਜੇਤੂ ਟੀਮਾਂ ਦੇ ਇੰਟਰ ਜ਼ੋਨ ਮੁਕਾਬਲੇ ਜ਼ੀਰਕਪੁਰ ਵਿੱਚ ਖੇਡੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਣ ਲਈ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ : 18 ਸਤੰਬਰ ਨੂੰ ਮੋਹਾਲੀ ਵਿਖੇ ਭਿੜਨਗੇ ਭਾਰਤ ਤੇ ਦੱਖਣੀ ਅਫ਼ਰੀਕਾ