ਬਠਿੰਡਾ: ਇਨੀਂ ਦਿਨੀਂ ਪੰਜਾਬ ਦੀ ਸਿਆਸਤ ਡਿਫਾਲਟਰ ਕਿਸਾਨਾਂ ਦੇ ਅਰੈਸਟ ਵਾਰੰਟ ਜਾਰੀ ਹੋਣ ਤੋਂ ਬਾਅਦ ਬੁਰੀ ਤਰ੍ਹਾਂ ਭਖ ਗਈ ਹੈ। ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ ਉੱਥੇ ਕਿਸਾਨਾਂ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਇਕ ਵੀ ਕਿਸਾਨ ਦੇ ਅਰੈਸਟ ਵਾਰੰਟ ਜਾਰੀ ਹੋਏ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ ਤਿੱਖਾ ਸੰਘਰਸ਼ ਕਰਨਗੇ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮਾਨ ਸਰਕਾਰ ਨੂੰ ਕਿਸਾਨਾਂ ਪ੍ਰਤੀ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇੱਕ ਵਾਰ ਸੋਚ ਲੈਣਾ ਚਾਹੀਦਾ ਹੈ ਕਿਉਂਕਿ ਕਿਸਾਨ ਪਹਿਲਾਂ ਹੀ ਕਰਜ਼ੇ ਨੇ ਬੁਰੀ ਤਰ੍ਹਾਂ ਨਪੀੜੇ ਪਏ ਹਨ ਅਤੇ ਜੇਕਰ ਉਨ੍ਹਾਂ ਦੇ ਅਰੈਸਟ ਵਾਰੰਟ ਜਾਰੀ ਹੁੰਦੇ ਹਨ। ਇਹ ਅਰੈਸਟ ਵਾਰੰਟ ਉਨ੍ਹਾਂ ਦੀ ਮੌਤ ਦੇ ਵਾਰੰਟ ਸਾਬਤ ਹੋਣਗੇ ਕਿਉਂਕਿ ਪਹਿਲਾਂ ਹੀ ਫ਼ਸਲ ਦਾ ਘੱਟ ਝਾੜ ਨਿਕਲਣ ਕਾਰਨ ਕਿਸਾਨ ਪਰੇਸ਼ਾਨ ਹਨ।
ਹੁਣ ਅਰੈਸਟ ਵਾਰੰਟ ਜਾਰੀ ਕਰਨ ਨਾਲ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈਣਗੇ ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਕੋਈ ਵੀ ਰਹੀ ਹੋਵੇ ਉਨ੍ਹਾਂ ਵੱਲੋਂ ਕਿਸਾਨਾਂ ਪ੍ਰਤੀ ਕਦੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਗਿਆ ਜੋ ਉਨ੍ਹਾਂ ਲਈ ਲਾਹੇਵੰਦ ਹੋਵੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤਿੰਨ ਖੇਤੀਬਾੜੀ ਬਿੱਲ ਵਾਪਸ ਕਰਵਾਏ। ਉਸੇ ਤਰ੍ਹਾਂ ਕਿਸਾਨ ਹੁਣ ਜੇਕਰ ਸਰਕਾਰ ਕਰਜ਼ਾਈ ਕਿਸਾਨਾਂ ਦੇ ਅਰੈਸਟ ਵਾਰੰਟ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।
ਉਧਰ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਨਿਪੁੰਨ ਗਰਗ ਦਾ ਕਹਿਣਾ ਹੈ ਕਿ ਉਨ੍ਹਾਂ ਅਧੀਨ ਕਰੀਬ ਤਿੰਨ ਦਰਜਨ ਬੈਂਕਾਂ ਵੱਲੋਂ ਕਿਸੇ ਵੀ ਕਿਸਾਨ ਦਾ ਅਰੈਸਟ ਵਾਰੰਟ ਜਾਰੀ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਸੀਨੀਅਰ ਅਧਿਕਾਰੀਆਂ ਵੱਲੋਂ ਅਜਿਹਾ ਕੋਈ ਪੱਤਰ ਜਾਰੀ ਕੀਤਾ ਗਿਆ। ਜਿਸ ਵਿੱਚ ਕਰਜ਼ਾਈ ਕਿਸਾਨਾਂ ਦੇ ਰੈੱਡ ਵਾਰੰਟ ਜਾਰੀ ਕਰਨ ਦੀ ਹਦਾਇਤ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਇਹ ਸਿਰਫ ਅਫਵਾਹਾਂ ਹਨ ਕਿਸਾਨਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ:- ਲੋਕਾਂ ਦੀ ਨਵੀਂ ਸਕੀਮ, ਮੁਫ਼ਤ ਬਿਜਲੀ ਲਈ ਲਵਾਏ ਜਾ ਰਹੇ ਨੇ 2 ਮੀਟਰ