ਬਠਿੰਡਾ: ਵੀਰਵਾਰ ਨੂੰ ਬਠਿੰਡਾ ਦੇ ਪਰਸਰਾਮ ਨਗਰ 'ਚ 2 ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਏ ਸਨ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਸਰਾਮ ਨਗਰ ਨੂੰ ਮੁਕੰਮਲ ਤਰੀਕੇ ਨਾਲ ਸੀਲ ਕਰ ਦਿੱਤਾ ਹੈ ਤੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਦੇ ਵਿੱਚ ਦਾਖਲ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਨਾਂਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਨੂੰ ਆਪਣੇ ਜ਼ਿਲ੍ਹੇ ਵਿੱਚ ਆਉਣ ਤੋਂ ਹੀ ਕੁਆਰੰਟੀਨ ਕੀਤਾ ਗਿਆ ਸੀ, ਉਨ੍ਹਾਂ ਨੂੰ ਕਿਸੇ ਦੇ ਨਾਲ ਮਿਲਣ ਨਹੀਂ ਸੀ ਦਿੱਤਾ ਜਾ ਰਿਹਾ ਸੀ। ਜਦੋਂ ਉਨ੍ਹਾਂ ਦੀ ਕੋਰੋਨਾ ਟੈਸਟ ਕੀਤੇ ਗਏ ਤਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਜਿਸ ਮਗਰੋਂ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਦੇ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੌਜ਼ੀਟਿਵ ਕੋਰੋਨਾ ਮਰੀਜ਼ਾਂ 'ਚ ਇੱਕ ਵਿਅਕਤੀ ਤੇ ਇੱਕ ਮਹਿਲਾ ਹੈ। ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਆਪਣੇ ਘਰਾਂ ਅੰਦਰ ਹੀ ਰਹਿਣ। ਉੁਨ੍ਹਾਂ ਨੇ ਕਿਹਾ ਕਿ ਥਾਣਾ ਕੈਨਾਲ ਦੀ ਪੁਲਿਸ ਵੱਲੋਂ ਸੀਲ ਕੀਤੇ ਹੋਏ ਇਲਾਕੇ 'ਤੇ ਦਿਨ ਰਾਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਬਾਬਤ ਕਿਸੇ ਨੂੰ ਵੀ ਡਰਨ ਦੀ ਜ਼ਰੂਰਤ ਨਹੀਂ ਹੈ
ਇਹ ਵੀ ਪੜ੍ਹੋ:ਸਾਬਕਾ ਵਿਧਾਇਕ ਨੇ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਵੰਡੇ ਮਾਸਕ ਤੇ ਸੈਨੇਟਾਈਜ਼ਰ