ਬਠਿੰਡਾ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਉੱਤੇ ਬਠਿੰਡਾ ਵਿਖੇ ਨਵ ਨਿਯੁਕਤ ਸ਼ਹਿਰੀ ਪ੍ਰਧਾਨ ਰਾਜਨ ਗਰਗ (Rajan Garg the newly appointed urban president) ਅਤੇ ਦਿਹਾਤੀ ਪ੍ਰਧਾਨ ਖੁਸ਼ਬਾਜ ਸਿੰਘ ਜਟਾਨਾ ਦੀ ਤਾਜਪੋਸ਼ੀ ਲਈ ਪਹੁੰਚੇ। ਇਸ ਮੌਕੇ ਜਿੱਥੇ ਉਹਨਾਂ ਵੱਲੋਂ ਵਿਰੋਧੀਆਂ ਉੱਤੇ ਤੰਜ ਕੱਸੇ ਗਏ ਉੱਥੇ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਹੋਰਨਾਂ ਰਾਜਨੀਤਕ ਪਾਰਟੀਆਂ ਵਿੱਚ ਸ਼ਾਮਲ ਹੋਏ ਵੱਡੇ ਦਿੱਗਜ਼ ਨੇਤਾ ਦੇ ਨਾਮ ਲੈ ਕੇ ਨਿਸ਼ਾਨਾ ਸਾਧਿਆ।
'ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਤੇ ਜਾਖੜ': ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਚੋਣ (Raja Waring challenged Captain and Jakhar) ਲੜ ਕੇ ਵੇਖਣ ਮੈਂ ਉਨ੍ਹਾਂ ਦੇ ਵਿਰੋਧ ਵਿਚ ਚੋਣ ਲੜਾਂਗਾ। ਉਨ੍ਹਾਂ ਕਿਹਾ ਕਿ ਜੋ ਮਾਣ-ਸਤਿਕਾਰ ਕਾਂਗਰਸ ਪਾਰਟੀ ਨੇ ਇਨ੍ਹਾਂ ਨੂੰ ਦਿੱਤਾ ਉਸ ਦੇ ਬਦਲੇ ਵਿੱਚ ਇਨ੍ਹਾਂ ਦੋਵਾਂ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ।
ਪੰਜਾਬ ਵਿਚ ਮੌਜੂਦਾ ਹਾਲਾਤਾਂ ਵਿਚ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਫੇਲ੍ਹ (Aam Aadmi Party has failed miserably) ਹੋ ਚੁੱਕੀ ਹੈ। । ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਆਮ ਲੋਕਾਂ ਵੱਲੋਂ ਫਿਰੌਤੀਆਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਕਤਲ ਪੰਜਾਬ ਵਿਚ ਹੁੰਦਾ ਹੈ ਤਾਂ ਦੋਸ਼ੀ ਦਿੱਲੀ ਵਿੱਚ ਫੜੇ ਜਾਂਦੇ ਹਨ, ਜਿਸ ਤੋਂ ਲੱਗਦਾ ਹੈ ਕਿ ਦਿੱਲੀ ਵਾਲਿਆਂ ਨੂੰ ਪਹਿਲਾਂ ਪਤਾ ਹੁੰਦਾ ਹੈ ਕਿ ਪੰਜਾਬ ਵਿਚ ਕਿਸ ਦਾ ਕਤਲ ਹੋਣਾ ਹੈ।
ਇਹ ਵੀ ਪੜ੍ਹੋ: Year Ender- Look Back 2022: ਜੁਰਮ ਦੀਆਂ ਅਜਿਹੀਆਂ ਵਾਰਦਾਤਾਂ ਜਿਹਨਾਂ ਨਾਲ ਕੰਬਿਆ ਪੰਜਾਬ
'ਕੇਂਦਰ ਸਰਕਾਰ ਕਰੋਨਾ ਦਾ ਬਹਾਨਾ ਲਗਾ ਕੇ ਭਾਰਤ ਜੋੜੋ ਯਾਤਰਾ ਰੋਕਣਾ ਚਾਹੁੰਦੀ ਹੈ': ਉਨ੍ਹਾਂ ਕਿਹਾ ਕਿ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਕੰਨਿਆ ਕੁਮਾਰੀ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ (Rahul Gandhis visit to India) ਪੰਜਾਬ ਵਿੱਚ ਦਾਖਲ ਹੋਣ ਜਾ ਰਹੀ ਹੈ ਅਤੇ ਕਾਂਗਰਸ ਵੱਲੋਂ ਵਧ-ਚੜ੍ਹ ਕੇ ਇਸ ਦਾ ਸਵਾਗਤ ਕੀਤਾ ਜਾਵੇਗਾ। ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦਾ ਬਹਾਨਾ ਲਗਾ ਕੇ ਭਾਰਤ ਜੋੜੋ ਯਾਤਰਾ (Central government wants to stop bhart jodo yatra) ਨੂੰ ਰੋਕਣਾ ਚਾਹੁੰਦੀ ਹੈ, ਕਿਉਂਕਿ ਉਹ ਭਾਰਤ ਜੋੜੋ ਯਾਤਰਾ ਨੂੰ ਮਿਲ ਰਹੇ ਲੋਕਾਂ ਦੇ ਸਾਥ ਤੋਂ ਡਰੀ ਹੋਈ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਹਾਲੇ ਕੋਰੋਨਾ ਦਾ ਕੋਈ ਡਰ ਨਹੀਂ।