ETV Bharat / state

CM Mann Security On Republic Day : ਸੀਐਮ ਮਾਨ ਅੱਜ ਬਠਿੰਡਾ 'ਚ ਫਹਿਰਾਉਣਗੇ ਤਿਰੰਗਾ, ਬਠਿੰਡਾ ਜੇਲ੍ਹ ਸੁਪਰੀਡੈਂਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲਿਖਿਆ ਗਿਆ ਪੱਤਰ - jammer in Bathina Jail

ਦੇਸ਼ ਦੇ 74ਵੇਂ ਗਣਤੰਤਰ ਦਿਵਸ 26 ਜਨਵਰੀ 2023 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਭਗਵੰਤ ਮਾਨ ਵੱਲੋਂ ਤਿਰੰਗਾ ਝੰਡਾ ਫਹਿਰਾਏ ਜਾਣ ਤੋਂ ਪਹਿਲਾਂ ਬਠਿੰਡਾ ਜੇਲ੍ਹ ਸੁਪਰੀਡੈਂਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਨੂੰ ਪੱਤਰ ਲਿਖਿਆ ਹੈ।

Etv Bharat
Etv Bharat
author img

By

Published : Jan 26, 2023, 7:53 AM IST

Updated : Jan 26, 2023, 9:25 AM IST

ਬਠਿੰਡਾ : ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 9.55 ਵਜੇ ਬਠਿੰਡਾ ਵਿੱਚ ਤਿਰੰਗਾ ਫਹਿਰਾਉਣਗੇ। ਭਗਵੰਤ ਮਾਨ ਵੱਲੋਂ ਤਿਰੰਗਾ ਝੰਡਾ ਫਹਿਰਾਏ ਜਾਣ ਤੋਂ ਪਹਿਲਾਂ ਬਠਿੰਡਾ ਜੇਲ੍ਹ ਸੁਪਰਡੈਂਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਨੂੰ ਪੱਤਰ ਲਿਖਿਆ ਹੈ। 26 ਜਨਵਰੀ ਗਣਤੰਤਰ ਦਿਵਸ ਮੌਕੇ ਬਠਿੰਡਾ ਕੇਂਦਰੀ ਜੇਲ ਦੇ ਸੁਪਰਡੈਂਟ ਪੱਤਰ ਲਿੱਖ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਦੇਸ਼ ਵਿਰੋਧੀ ਤਾਕਤਾਂ ਵੱਲੋਂ ਢਾਹ ਲਾਉਣ ਦਾ ਖਦਸ਼ਾ ਪ੍ਰਗਟ ਕਰਦਿਆ ਉਨ੍ਹਾਂ ਲਿਖਿਆ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 53 ਦੇ ਕਰੀਬ ਖਤਰਨਾਕ ਗੈਂਗਸਟਰ ਬੰਦ ਹਨ ਜਿਸ ਕਾਰਨ ਬਠਿੰਡਾ ਜੇਲ੍ਹ ਅਤਿ ਸੰਵੇਦਨਸ਼ੀਲ ਹੈ।

ਬਠਿੰਡਾ ਜੇਲ੍ਹ 'ਚ ਲੱਗੇ ਹੋਏ ਜੈਮਰ: ਬਠਿੰਡਾ ਜੇਲ ਦੀ ਭਾਰੀ ਸੁਰੱਖਿਆ ਸਖ਼ਤ ਕਰਨ ਦੇ ਨਾਲ-ਨਾਲ ਜੀਓ ਰੈਂਕ ਦੇ ਅਧਿਕਾਰੀ ਦੀ ਤਾਇਨਾਤੀ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਖਤਰਨਾਕ ਗੈਂਗਸਟਰ ਬੰਦ ਹੋਣ ਕਾਰਨ ਇਸ ਦੀ ਸੁਰੱਖਿਆ ਪਹਿਲਾਂ ਹੀ ਕੇਂਦਰੀ ਸੁਰੱਖਿਆ ਬਲਾਂ ਦੇ ਹੱਥ ਵਿੱਚ ਹੈ। ਜੇਲ੍ਹ ਵਿਚ ਪਹਿਲਾਂ ਹੀ ਜੈਮਰ ਲੱਗੇ ਹੋਏ ਹਨ।

ਮੁੱਖ ਮੰਤਰੀ ਮਾਨ ਦੀ ਸਿਕਿਓਰਟੀ: ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਅੱਜ ਮੁੱਖ ਮੰਤਰੀ ਪੰਜਾਬ ਦੀ ਸਿਕਿਓਰਟੀ ਵੱਲੋਂ ਝੰਡਾ ਲਹਿਰਾਉਣ ਵਾਲੀ ਜਗ੍ਹਾ ਉੱਤੇ ਚੱਪੇ-ਚੱਪੇ ਦੀ ਜਿਥੇ ਛਾਣਬੀਣ ਕੀਤੀ ਗਈ। ਉਥੇ ਹੀ ਡਿਟੈਕਟਿਵ ਅਤੇ ਡਾਗ ਸਕੁਐਡ ਵੱਲੋਂ ਵੀ ਚੱਪੇ ਚੱਪੇ ਦੀ ਛਾਣਬੀਣ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਹੈਡਕੁਆਟਰ ਗਰਦੀਪ ਸਿੰਘ ਨੇ ਦੱਸਿਆ ਸੀ ਕਿ 26 ਜਨਵਰੀ ਦੇ ਸ਼ੁਭ ਦਿਹਾੜੇ ਨੂੰ ਵੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਚੌਦਾਂ ਸੌ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਪੁਲਿਸ ਦਾ ਕਹਿਣਾ ਹੈ ਕਿ ਜ਼ਿਲ੍ਹੇ ਦੇ ਬੱਸ ਅੱਡਿਆ ਰੇਲਵੇ ਸਟੇਸ਼ਨਾ ਅਤੇ ਆਉਣ ਜਾਣ ਵਾਲੀਆਂ ਸਾਰੀਆਂ ਸੜਕਾਂ ਉੱਤੇ ਵੀ ਲਗਾਤਾਰ ਪੁਲਿਸ ਨੇ ਤਿੱਖੀ ਨਜ਼ਰ ਬਣਾਈ ਹੋਈ ਹੈ। ਉਨ੍ਹਾਂ ਕਿਹਾ ਸਟੇਡੀਅਮ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰਿਆਂ ਦਾ ਵੀ ਸਹਾਰਾ ਲਿਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਅਣਸੁਖ਼ਾਵੀਂ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ।

ਬਸੰਤ ਪੰਚਮੀ ਦਾ ਤਿਉਹਾਰ ਵੀ ਅੱਜ, ਪ੍ਰਸ਼ਾਸਨ ਸਖ਼ਤ : ਪੰਜਾਬ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਵੀ ਅੱਜ ਖੂਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਬਠਿੰਡਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਖ਼ਤ ਹਿਦਾਇਤਾਂ ਦਿੰਦੇ ਹੋਏ ਡੀਜੇ ਲਾਉਣ ਅਤੇ ਖੂਨੀ ਪਲਾਸਟਿਕ (ਚਾਈਨਾ) ਡੋਰ ਨਾਲ ਪਤੰਗਬਾਜ਼ੀ ਕਰਨ ਉੱਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ: 74th Republic Day 2023 : ਭਾਰਤ ਮਨਾ ਰਿਹਾ ਗਣਤੰਤਰ ਦਿਵਸ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਗਣਤੰਤਰ ਦਿਵਸ ਦੀ ਵਧਾਈ

Last Updated : Jan 26, 2023, 9:25 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.