ETV Bharat / state

ਬਠਿੰਡਾ ਵਿੱਚ ਕਰੇਨ ਤੇ ਮੋਟਰਸਾਈਕਲ ਵਿਚਕਾਰ ਟੱਕਰ, ਇੱਕ ਦੀ ਮੌਤ

ਬਠਿੰਡਾ ਵਿੱਚ ਹਾਈਡਰਾ ਕਰੇਨ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਇੰਪਰੂਵਮੈਂਟ ਟਰੱਸਟ ਬਠਿੰਡਾ ਵਿੱਚ ਬਤੌਰ ਜੇ.ਈ ਵਜੋਂ ਤਾਇਨਾਤ ਸੀ। ਹਾਦਸੇ ਤੋਂ ਬਾਅਦ ਕਰੇਨ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

author img

By

Published : Feb 26, 2020, 8:59 PM IST

road-accidnt-in-bathinda-one-dead
ਫੋਟੋ

ਬਠਿੰਡਾ : ਥਰਮਲ ਪਲਾਂਟ ਦੇ ਨਜ਼ਦੀਕ ਹਾਈਡਰਾ ਕਰੇਨ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਜਸਵੀਰ ਸਿੰਘ ਵਜੋਂ ਹੋਈ, ਜੋ ਕਿ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੇ.ਈ. ਵੱਜੋਂ ਤਾਇਨਾਤ ਸੀ। ਕਰੇਨ ਦਾ ਡਰਾਈਵਰ ਹਾਦਸੇ ਤੋਂ ਬਾਅਦ ਫ਼ਰਾਰ ਦੱਸਿਆ ਜਾ ਰਿਹਾ ਹੈ।

ਕਰੇਨ ਅਤੇ ਮੋਟਰਸਾਇਕਲ ਦੀ ਟੱਕਰ 'ਚ ਮੋਟਰਸਾਇਕਲ ਸਵਾਰ ਦੀ ਹੋਈ ਮੌਤ

ਮੌਕੇ 'ਤੇ ਪਹੁੰਚੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੂੰ ਕਿਸੇ ਦਾ ਫ਼ੋਨ ਆਇਆ ਸੀ ਕਿ ਥਰਮਲ ਪਲਾਂਟ ਨਜ਼ਦੀਕ ਇੱਕ ਹਾਦਸਾ ਵਾਪਰਿਆ ਹੈ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ :ਮਾਨਸਾ ਦੇ ਨੌਜਵਾਨ ਕੜਕਨਾਥ ਮੁਰਗਿਆਂ ਦੇ ਧੰਦੇ ਤੋਂ ਕਮਾਉਂਦੇ ਨੇ ਲੱਖਾਂ

ਥਾਣਾ ਥਰਮਲ ਪਲਾਂਟ ਤੋਂ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਵੱਜੋਂ ਹੋਈ ਹੈ, ਜੋ ਕਿ ਮੁਕਤਸਰ ਜ਼ਿਲ੍ਹੇ ਦੇ ਪਿੰਡ ਮਧੀਰ ਦਾ ਰਹਿਣ ਵਾਲਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਭੇਜ ਦਿੱਤਾ ਗਿਆ ਹੈ, ਤੇ ਮਾਮਲੇ 'ਚ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.