ਬਠਿੰਡਾ: ਠੇਕੇ ਅਧੀਨ ਕੰਮ ਕਰਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਬਠਿੰਡਾ ਚ ਬੱਸਾਂ ਦਾ ਚੱਕਾ ਜਾਮ ਕਰਕੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰਦਿਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਦਸ ਤੋਂ ਬਾਰਾਂ-ਬਾਰਾਂ ਪੰਦਰਾਂ-ਪੰਦਰਾਂ ਸਾਲ ਹੋ ਗਏ ਹਨ ਠੇਕੇ ਅਧੀਨ ਕੰਮ ਕਰਦੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਨੂੰ ਮਜਬੂਰਨ ਚੱਕਾ ਜਾਮ ਕਰਨਾ ਪੈ ਰਿਹਾ ਹੈ।
ਉਨ੍ਹਾਂ ਕੈਪਟਨ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਪੱਕਿਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਉਹ ਆਪਣੇ ਵਾਅਦੇ ਤੋਂ ਭੱਜ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਂਦੇ ਦਿਨਾਂ ਵਿੱਚ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ। ਉਨ੍ਹਾਂ ਦੱਸਿਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਅਤੇ ਟਰਾਂਸਪੋਰਟ ਮੰਤਰੀ ਦੇ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ:ਪਨਬੱਸ 'ਤੇ PRTC ਕੰਟ੍ਰੈਕਟ ਵਰਕਰਾਂ ਦੀ ਤਿੰਨ ਦਿਨਾਂ ਹੜਤਾਲ