ਬਠਿੰਡਾ: ਪੰਜਾਬ ਵਿੱਚ ਬਦਲਾਅ ਕਰਨ ਦੀ ਨੀਤੀ ਤਹਿਤ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਇਹ ਦਾਅਵਾ ਆਰਟੀਆਈ ਐਕਟੀਵਿਸਟ ਹਰਮਿਲਾਪ ਗਰੇਵਾਲ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਦੋ ਵੱਖ ਵੱਖ ਆਰਟੀਆਈ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪਾਈਆਂ ਗਈਆਂ ਸਨ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਜਰਾਤ ਦੌਰਿਆਂ ਦਾ ਖ਼ਰਚੇ ਸਬੰਧੀ ਵੇਰਵਾ (RTI Activist Harmilap singh grewal statement) ਮੰਗਿਆ ਗਿਆ ਸੀ।
ਆਰਟੀਆਈ ਐਕਟੀਵਿਸਟ ਹਰਮਿਲਾਪ ਸਿੰਘ ਗਰੇਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਪਨਤਾਲੀ ਲੱਖ ਰੁਪਿਆ ਖ਼ਰਚਿਆ ਗਿਆ। ਪਰ, ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਦੌਰੇ ਦੌਰਾਨ ਮਾਤਰ ਕਰੀਬ 48 ਹਜ਼ਾਰ ਰੁਪਿਆ ਖ਼ਰਚ ਦੱਸਿਆ ਗਿਆ।
ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੇ ਖ਼ਰਚੇ 'ਤੇ ਪ੍ਰਾਈਵੇਟ ਜੈੱਟ ਕਰਕੇ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਜਾਂਦੇ ਹਨ ਤਾਂ ਉਸ ਸਮੇਂ 45 ਲੱਖ ਰੁਪਿਆ ਪੰਜਾਬ ਦੇ ਖਜ਼ਾਨੇ ਦੇ ਵਿੱਚੋਂ ਖ਼ਰਚਿਆ ਜਾਂਦਾ ਹੈ। ਪਰ, ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੌਰੇ 'ਤੇ ਦਿੱਲੀ ਸਰਕਾਰ ਦੇ ਖ਼ਰਚੇ ਵਧਦੇ ਜਾਂਦੇ ਹਨ, ਤਾਂ ਮਾਤਰ ਕਰੀਬ 48 ਹਜ਼ਾਰ ਪਿਆ ਹੀ ਖ਼ਰਚ ਕੀਤਾ ਜਾਂਦਾ ਹੈ, ਜੋ ਕਿ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ, ਲਗਾਤਾਰ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਹਰਮਿਲਾਪ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਪ੍ਰਚਾਰ ਲਈ ਪੰਜਾਬ ਸਰਕਾਰ ਦੇ ਇਸ ਤਿਉਹਾਰ ਦੂਜੇ ਸੂਬਿਆਂ ਇੱਥੋਂ ਤੱਕ ਕਿ ਕੇਰਲ ਤੱਕ ਦੇ ਅਖ਼ਬਾਰਾਂ ਵਿੱਚ ਵੱਡੇ ਵੱਡੇ ਇਸ਼ਤਿਹਾਰ ਦਿੱਤੇ ਜਾ ਰਹੇ ਹਨ। ਇਸ ਕਾਰਨ ਪੰਜਾਬ ਦੇ ਖ਼ਜ਼ਾਨੇ ਤੇ ਵੱਡਾ ਵਿੱਤੀ ਬੋਝ ਪੈ ਰਿਹਾ।
ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲਗਾਤਾਰ ਈਡੀ ਦੀ ਰੇਂਜ਼ ਦੇ ਚਲਦਿਆਂ ਹੁਣ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਪ੍ਰਚਾਰ ਲਈ ਦੂਜੇ ਸੂਬਿਆਂ ਵਿੱਚ ਪੰਜਾਬ ਦੇ ਖਜ਼ਾਨੇ ਨੂੰ ਖ਼ਰਚਿਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ ਜੋ ਕਿ ਪੰਜਾਬੀਆਂ ਲਈ ਮੰਦਭਾਗਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿੱਚ ਬੀਜੇਪੀ ਦਾ ਆਪਰੇਸ਼ਨ ਲੋਟਸ, ਹਰਪਾਲ ਚੀਮਾ ਦਾ ਗੰਭੀਰ ਇਲਜ਼ਾਮ