ਮਾਨਸਾ: ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਬੀਤੇ ਦਿਨ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ । ਦਰਅਸਲ, ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਾਇਆ, ਜੋ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਮੁਲਜ਼ਮ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇ. ਦੇ. ਮਹੇਸ਼ਵਰੀ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ ਹਾਲਾਂਕਿ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ। ਪਰ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂਬਾਅਦ ਵੱਖ ਵੱਖ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਮਿਸ਼ਰਾ ਦੀ ਜ਼ਮਾਨਤ ਨੂੰ ਲੈਕੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਭੜਕੇ ਹੋਏ ਹਨ ਅਤੇ ਓਹਨਾਂ ਨੇ ਸਖਤ ਸ਼ਬਦਾਂ ਵਿਚ ਇਸ ਦੀ ਨਿੰਦਾ ਕੀਤੀ ਹੈ।
ਪੰਜਾਬ ਕਿਸਾਨ ਜੁਨੀਅਨ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵੱਲੋਂ ਨਿਖੇਧੀ ਕਰਦੇ ਹੋਏ ਕਿਹਾ ਕਿ ਭਾਜਪਾ ਨੇਤਾ ਨੇ ਕਿਹਾ ਕਿ ਮਿਸ਼ਰਾ ਨੂੰ ਜ਼ਮਾਨਤ ਦੇਣ ਨਾਲ ਕਿਸਾਨਾਂ-ਮਜ਼ਦੂਰਾਂ ਦੇ ਜ਼ਖਮਾਂ ਉਪਰ ਲੂਣ ਛਿੜਕਨ ਦੇ ਬਰਾਬਰ ਹੈ ਕਿਉ ਕਿ ਮਿਸਰਾ ਵੱਲੋਂ ਕਿਸਾਨਾਂ-ਮਜ਼ਦੂਰਾਂ ਉੱਪਰ ਅਤਿਆਚਾਰ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਕਾਰਵਾਈ ਕੀਤੀ ਜਾਵੇ ਪਰ ਅਜੇ ਮਿਸ਼ਰਾ ਨੂੰ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Navjot Sidhu Not Released Today : ਨਵਜੋਤ ਸਿੰਘ ਸਿੱਧੂ ਅੱਜ ਜੇਲ੍ਹ ਤੋਂ ਨਹੀਂ ਹੋਣਗੇ ਰਿਹਾਅ, ਭੜਕੀ ਪਤਨੀ ਨਵਜੋਤ ਕੌਰ
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 26 ਜਨਵਰੀ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨ-ਮਜ਼ਦੂਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ਼ ਕੀਤੀ ਜਾਵੇਗੀ ਨਾਲ ਹੀ ਉਨ੍ਹਾ ਇਹ ਵੀ ਕਿਹਾ ਕਿ ਇੱਕ ਪਾਸੇ ਸਜਾ ਪੂਰੀ ਕਰ ਚੁੱਕੇ ਨੌਜਵਾਨ ਜੇਲਾਂ ਵਿੱਚ ਬੰਦ ਹਨ ਪਰ ਦੂਸਰੇ ਪਾਸੇ ਬਲਾਤਕਾਰੀਆ ਤੇ ਕਾਤਲਾ ਨੂੰ ਜਮਾਨਤਾ ਦਿੱਤੀਆ ਜਾ ਰਹੀਆ ਹਨ। ਇਹ ਇਕ ਦੇਸ਼ ਦੋ ਕਾਨੂੰਨ ਹੈ। ਜੋ ਕਿ ਬੇਹੱਦ ਮੰਦਭਾਗਾ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਡੇਰਾ ਸੱਚਾ ਸੌਦਾ ਨੂੰ ਵੀ ਜ਼ਮਾਨਤ ਮਿਲੀ ਸੀ ਜਿਸ ਤੋਂ ਬਾਅਦ ਮੁੱਦਾ ਭਖਿਆ ਹੋਇਆ ਹੈ। ਕਿ ਇਕ ਪਾਸੇ ਬਣਦੀ ਸਿੰਘ ਹਨ ਜਿੰਨਾ ਨੂੰ ਪਰਲ ਤੱਕ ਨਹੀਂ ਮਿਲ ਰਹੀ ਤੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਰਿਹਾ ਵੀ ਨਹੀਂ ਕਰ ਰਹੇ।