ETV Bharat / state

ਪ੍ਰਵਾਸੀ ਮਜ਼ਦੂਰਾਂ 'ਤੇ ਪੰਜਾਬ 'ਚ ਤਸ਼ੱਦਦ ਦੀ ਅਫ਼ਵਾਹ ਦੀ ਪ੍ਰਵਾਸੀਆਂ ਨੇ ਹੀ ਕੱਢੀ ਫੂਕ

ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਕਿ ਪ੍ਰਵਾਸੀਆਂ 'ਤੇ ਕਿਸਾਨਾਂ ਵੱਲੋੇਂ ਤਸ਼ੱਦਦ ਕੀਤਾ ਜਾਂਦਾ ਹੈ ਬਾਰੇ ਕਾਰਵਾਈ ਕੀਤੀ ਜਾਵੇ। ਕੇਦਰ ਦੇ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਜਦੋਂ ਮੀਡੀਆ ਵੱਲੋਂ ਗਰਾਊਂਡ ਜ਼ੀਰੋ 'ਤੇ ਜਾ ਕੇ ਪ੍ਰਵਾਸੀਆਂ ਨਾਲ ਗੱਲ ਕੀਤੀ ਗਈ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਗਿਆ।

ਪ੍ਰਵਾਸੀ ਮਜ਼ਦੂਰਾਂ 'ਤੇ ਪੰਜਾਬੀਆਂ ਦੇ ਤਸ਼ੱਦਦ ਦੀ ਅਫ਼ਵਾਹ ਦੀ ਪ੍ਰਵਾਸੀਆਂ ਨੇ ਫੂਕ ਕੱਢੀ

author img

By

Published : Apr 5, 2021, 3:05 PM IST

ਬਠਿੰਡਾ :ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਕਿ ਪ੍ਰਵਾਸੀਆਂ 'ਤੇ ਕਿਸਾਨਾਂ ਵੱਲੋੇਂ ਤਸ਼ੱਦਦ ਕੀਤਾ ਜਾਂਦਾ ਹੈ ਬਾਰੇ ਕਾਰਵਾਈ ਕੀਤੀ ਜਾਵੇ। ਕੇਦਰ ਦੇ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਜਦੋਂ ਮੀਡੀਆ ਵੱਲੋਂ ਗਰਾਊਂਡ ਜ਼ੀਰੋ 'ਤੇ ਜਾ ਕੇ ਪ੍ਰਵਾਸੀਆਂ ਨਾਲ ਗੱਲ ਕੀਤੀ ਗਈ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਗਿਆ।

ਪ੍ਰਵਾਸੀ ਮਜ਼ਦੂਰਾਂ 'ਤੇ ਪੰਜਾਬੀਆਂ ਦੇ ਤਸ਼ੱਦਦ ਦੀ ਅਫ਼ਵਾਹ ਦੀ ਪ੍ਰਵਾਸੀਆਂ ਨੇ ਫੂਕ ਕੱਢੀ

'ਕਿਸਾਨ ਅੰਦੋਲਨ ਨੂੰ ਢਾਹ ਲਈ ਦੀ ਕੋਸ਼ਿਸ਼'

ਜਦੋਂ ਪ੍ਰਵਾਸੀਆਂ ਨਾਲ ਇਸ ਮੁੱਦੇ ਤੇ ਗੱਲ ਕੀਤੀ ਤਾਂ ਉਨ੍ਹਾਂ ਬਿਨਾਂ ਕਿਸੇ ਲਾਲਚ ਅਤੇ ਦਬਾਅ ਤੋਂ ਕਿਹਾ ਕਿ ਇਹ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਨਿੱਤ ਨਵੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਦੀ ਪੰਜਾਬੀਆਂ ਨਾਲ ਪਰਿਵਾਰਕ ਸਾਂਝ ਹੈ ਤੇ ਪੰਜਾਬੀ ਹਰ ਦੁੱਖ ਸੁੱਖ ਵਿੱਚ ਉਨ੍ਹਾਂ ਦੇ ਸਾਥ ਦਿੰਦੇ ਹਨ।
ਸਾਨੂੰ ਪੰਜਾਬ 'ਚ ਕੋਈ ਦਿੱਕਤ ਨਹੀਂ- ਪ੍ਰਵਾਸੀ ਮਜ਼ਦੂਰ
ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਉਹ ਪਿਛਲੇ 40 ਸਾਲਾਂ ਤੋਂ ਇਥੇ ਕੰਮ ਕਰਨ ਆਉਂਦੇ ਹਨ। ਇਥੇ ਆ ਕੇ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਜਾਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਪੰਜਾਬੀ ਜੋ ਆਪ ਖਾਂਦੇ ਨੇ ਉਹੀ ਸਾਨੂੰ ਖਾਣ ਲਈ ਦਿੰਦੇ ਹਨ। ਜਿਸ ਤਰ੍ਹਾਂ ਪੰਜਾਬੀ ਰਹਿੰਦੇ ਨੇ ਉਸੇ ਮਾਹੌਲ 'ਚ ਸਾਨੂੰ ਰੱਖਦੇ ਹਨ, ਸਾਨੂੰ ਆਪਣਾ ਪਰਿਵਾਰਕ ਮੈਂਬਰ ਸਮਝਦੇ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਚਿੱਠੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਸਫ਼ਲ ਨਹੀਂ ਹੋਵੇਗੀ।
ਕਿਸਾਨਾਂ ਤੇ ਪ੍ਰਵਾਸੀ ਮਜ਼ਦੂਰਾਂ ਵਿਚਲੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨਾ ਚਾਹੁੰਦੀ ਸਰਕਾਰ- ਕਿਸਾਨ
ਉਧਰ ਪੰਜਾਬੀ ਕਿਸਾਨ ਜਗਦੀਪ ਸਿੰਘ ਨੇ ਕਿਹਾ ਕਿ ਕੇਂਦਰ ਵੱਲੋਂ ਭੇਜੀ ਗਈ ਚਿੱਠੀ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ ਬਲਕਿ ਕੇਂਦਰ ਸਰਕਾਰ ਕਿਸਾਨਾਂ ਤੇ ਪ੍ਰਵਾਸੀ ਮਜ਼ਦੂਰਾਂ ਵਿਚਲੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ ਪੰਜਾਬੀ ਹਮੇਸ਼ਾ ਆਪਣੇ ਪ੍ਰਵਾਸੀ ਭਰਾਵਾਂ ਦੇ ਦੁੱਖ ਸੁੱਖ ਵਿੱਚ ਖੜ੍ਹਦੇ ਹਨ ਅਤੇ ਹਰ ਤਿੱਥ ਤਿਉਹਾਰ ਤੇ ਇਨ੍ਹਾਂ ਨੂੰ ਬਰਾਬਰ ਦਾ ਮਾਣ ਸਨਮਾਨ ਵੀ ਦਿੰਦੇ ਹਨ।

ਕਿਸਾਨਾਂ ਅਤੇ ਮਜ਼ਦੂਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਜਿਹੀਆਂ ਚਾਲਾਂ ਚੱਲ ਕੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ ਤਾਂ ਜੋ ਸੰਯੁਕਤ ਕਿਸਾਨ ਮੋਰਚੇ ਦੇ ਦੁਆਰਾ ਚਲਾਏ ਜਾ ਰਹੇ ਅੰਦੋਲਨ ਨੂੰ ਪ੍ਰਭਾਵਿਤ ਕੀਤਾ ਜਾ ਸਕੇ, ਪਰ ਕੇਂਦਰ ਦੀਆਂ ਇਹ ਲੂੰਬੜ ਚਾਲਾਂ ਕਿਸੇ ਵੀ ਕੀਮਤ ਤੇ ਸਫ਼ਲ ਨਹੀਂ ਹੋਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.