ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਗਲਵਾਰ ਵਿਸਾਖੀ ਦੇ ਸ਼ੁਭ ਦਿਹਾੜੇ 'ਤੇ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਲਈ ਪੁੱਜੇ ਪਰ ਸਥਿਤੀ ਸਥਿਤੀ ਉਦੋਂ ਬਦਲ ਗਈ, ਜਦੋਂ ਲੋਕਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਸ਼ੁਰੂ ਕਰ ਦਿੱਤਾ।
ਵਿਸਾਖੀ 'ਤੇ ਭਰਵੀਂ ਗਿਣਤੀ ਵਿੱਚ ਮੱਥਾ ਟੇਕਣ ਆਈਆਂ ਸੰਗਤਾਂ ਨੇ ਜਿਵੇਂ ਹੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਉਂਦੇ ਵੇਖਿਆ ਤਾਂ ਉਨ੍ਹਾਂ ਵਿਰੁੱਧ ਨਾਹਰੇਬਾਜ਼ੀ ਸ਼ੁਰੂ ਕਰ ਦਿੱਤੀ।
ਨਤਮਸਤਕ ਹੋਣ ਤੋਂ ਬਾਅਦ ਮੀਡੀਆ ਦੇ ਰੂਬਰੂ ਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਪੰਜਾਬੀਆਂ ਨੂੰ ਵਿਸਾਖੀ ਦੇ ਸ਼ੁੱਭ ਦਿਹਾਡ਼ੇ ਦੀਆਂ ਵਧਾਈਆਂ ਦਿੱਤੀਆਂ।