ਬਠਿੰਡਾ: ਪੰਜਾਬ ਦੇ ਕਪੂਰਥਲਾ ਜੇਲ੍ਹ ਵਿੱਚ 20 ਦਿਨ ਨਿਆਇਕ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਰਿਹਾ ਹੋ ਗਏ ਹਨ। ਰਿਹਾਈ ਹੋਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਬਠਿੰਡਾ ਪਹੁੰਚੇ। ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ, ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਲਾਇਬ੍ਰੇਰੀ ਵਿੱਚ ਉਹ ਇੱਕ ਧਾਰਮਿਕ ਸਮਾਗਮ ਕਰਨਾ ਚਾਹੁੰਦੇ ਸਨ ਪਰ ਮਨਪ੍ਰੀਤ ਬਾਦਲ ਨੇ ਅਜਿਹਾ ਨਹੀਂ ਹੋਣ ਦਿੱਤਾ ਅਤੇ ਉਨ੍ਹਾਂ 'ਤੇ ਝੂਠਾ ਕੇਸ ਦਰਜ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭਿਜਵਾ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਉਸ ਨੂੰ ਮਾਣ ਹੈ ਕਿ ਉਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਮਨਾਉਣ ਕਰਕੇ 20 ਦਿਨ ਜੇਲ੍ਹ ਕੱਟੀ ਹੈ। ਦਾਦੂਵਾਲ ਨੇ ਕਿਹਾ ਕਿ ਮਾਣਯੋਗ ਹਾਈ ਕੋਰਟ ਨੇ ਬਠਿੰਡਾ ਦੇ ਸਿਵਲ ਲਾਇੰਸ ਕਲੱਬ ਵਿੱਚ ਤਿੰਨ ਦਿਨ ਧਾਰਮਿਕ ਸਮਾਗਮ ਕਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਧਾਰਮਿਕ ਮਸਲੇ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ ਜਦਕਿ ਲੋਕਾਂ ਦੇ ਚੁਣੇ ਨੁਮਾਇੰਦੇ ਨੂੰ ਲੋਕਾਂ ਦੇ ਬਾਰੇ ਜ਼ਰੂਰ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮਨਪ੍ਰੀਤ ਬਾਦਲ ਨੇ ਚੋਣਾਂ ਤੋਂ ਪਹਿਲਾਂ ਬਠਿੰਡਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਬਠਿੰਡਾ ਦੇ ਥਰਮਲ ਪਲਾਂਟ ਤੋਂ ਧੂੰਆਂ ਨਿਕਲਦਾ ਦੇਖਣਾ ਚਾਹੁੰਦੇ ਹਨ ਪਰ ਜਦੋਂ ਉਨ੍ਹਾਂ ਦੀ ਸਰਕਾਰ ਆਈ ਤਾਂ ਹੁਣ ਉਹ ਬਠਿੰਡਾ ਦਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਵਾ ਕੇ ਬਠਿੰਡਾ ਦੇ ਲੋਕਾਂ ਦੇ ਨਾਲ ਧੋਖਾ ਕੀਤਾ ਹੈ।
ਦਾਦੂਵਾਲ ਨੇ ਕਿਹਾ ਕਿ ਬਠਿੰਡਾ ਵਿੱਚ ਧਾਰਮਿਕ ਪ੍ਰੋਗਰਾਮ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸ ਵਿੱਚ ਭਾਰੀ ਗਿਣਤੀ ਵਿੱਚ ਸਾਧ ਸੰਗਤ ਸ਼ਾਮਿਲ ਹੋਵੇਗੀ।
ਇਹ ਵੀ ਪੜੋ: ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੇ ਮੱਦੇਨਜ਼ਰ 9 ਨਵੰਬਰ ਨੂੰ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ
ਸੰਤ ਦਾਦੂਵਾਲ ਸਿੰਘ ਨੇ ਕਰਤਾਰਪੁਰ ਕੌਰੀਡੋਰ ਦੇ ਖੁੱਲ੍ਹਣ ਉੱਤੇ ਭਾਰਤ ਸਰਕਾਰ ਤੋਂ ਇਲਾਵਾ ਪਾਕਿਸਤਾਨ ਸਰਕਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਸਾਧ ਸੰਗਤ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰੇਗੀ ਅਤੇ ਦੋਨਾਂ ਦੇਸ਼ਾਂ ਦੇ ਵਿਚਕਾਰ ਰਿਸ਼ਤੇ ਵਿੱਚ ਸੁਧਾਰ ਆ