ਬਠਿੰਡਾ: ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਕਾਰਵਾਈ ਸ਼ੁਰੂ ਕੀਤੇ ਜਾਣ ਤੋਂ ਬਾਅਦ ਬਠਿੰਡਾ ਦੇ ਪਿੰਡ ਸਿਵੀਆਂ ਦੇ ਵਸਨੀਕ ਸ਼ਿੰਦਰ ਕਰ ਨੇ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਨੂੰ ਕੁਝ ਲੋਕਾਂ ਵੱਲੋਂ ਵੇਚ ਕੇ ਕੁਝ ਅਜਿਹੇ ਪਰਿਵਾਰ ਮੀਡੀਆ ਦੇ ਸਾਹਮਣੇ ਆਏ ਹਨ ਕਿ ਉਸ ਵੱਲੋਂ 2011 ਵਿੱਚ 5 ਡੇਢ ਕਨਾਲ ਜ਼ਮੀਨ ਖਰੀਦੀ ਗਈ ਸੀ, ਉਸ ਨੂੰ ਇਹ ਨਹੀਂ ਪਤਾ ਸੀ ਕਿ ਇਹ ਜ਼ਮੀਨ ਪੰਚਾਇਤੀ ਹੈ, ਇਸ ਸਬੰਧੀ ਕਈ ਵਾਰ ਮਾਮਲਾ ਅਦਾਲਤ ਵਿੱਚ ਵੀ ਚੱਲ ਰਿਹਾ ਹੈ ਪਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਵੱਲੋਂ ਖਰੀਦੀ ਜ਼ਮੀਨ ’ਤੇ ਇਹ ਕਹਿ ਕੇ ਕਬਜ਼ਾ ਕਰ ਲਿਆ ਹੈ ਕਿ ਇਹ ਪੰਚਾਇਤੀ ਜ਼ਮੀਨ ਹੈ, ਉਨ੍ਹਾਂ ਦੱਸਿਆ ਕਿ ਇਹ ਜ਼ਮੀਨ ਉਨ੍ਹਾਂ ਨੇ ਕਰੀਬ 7300000 ਰੁਪਏ ਵਿੱਚ ਖਰੀਦੀ ਸੀ।Sarpanch accused of selling panchayat land.Latest news of Bathinda in Punjabi.
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਇਹ ਜ਼ਮੀਨ ਉਨ੍ਹਾਂ ਨੂੰ ਪ੍ਰਾਪਰਟੀ ਡੀਲਰ ਮਹਿੰਦਰ ਸਿੰਘ ਵੱਲੋਂ ਲਗਾਈ ਗਈ ਸੀ ਪਰ ਅੱਜ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਪੰਚਾਇਤੀ ਜ਼ਮੀਨ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ-ਵਾਰ ਪੱਤਰ ਲਿਖਣ ਦੇ ਬਾਵਜੂਦ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੇ ਕੁਝ ਲੋਕਾਂ ਦੁਆਰਾ 2011 ਦੀ ਮੌਜੂਦਾ ਪੰਚਾਇਤ ਵੱਲੋਂ ਮਿਲ ਕੇ ਧੋਖਾਧੜੀ ਕੀਤੀ ਗਈ ਹੈ ਅਤੇ ਪੰਚਾਇਤੀ ਜ਼ਮੀਨ ਦੀ ਰਜਿਸਟਰੀ ਕਰਵਾ ਦਿੱਤੀ ਗਈ ਹੈ।
ਇਸੇ ਦੌਰਾਨ ਇੱਕ ਔਰਤ ਨੇ ਰੋਦੇ ਹੋਏ ਕਿਹਾ ਕਿ ਉਸ ਦੇ 2 ਲੜਕੇ ਹਨ ਜੋ ਡਰਾਈਵਿੰਗ ਕਰਦੇ ਹਨ ਪਰ ਕੁਝ ਲੋਕਾਂ ਨੇ ਸਾਜ਼ਿਸ਼ ਤਹਿਤ ਉਸ ਨਾਲ ਕਰੀਬ 7000000 ਰੁਪਏ ਦੀ ਠੱਗੀ ਮਾਰੀ ਹੈ। ਮਾਨਯੋਗ ਅਦਾਲਤ ਦਾ ਵੀ ਸਹਾਰਾ ਲਿਆ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਅੱਜ ਉਹ ਆਪਣੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਪਹੁੰਚ ਗਏ ਹਨ, ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਧੋਖਾਧੜੀ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: 84 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕਿਸਾਨਾਂ ਵੱਲੋਂ ਮਾਰਚ