ਬਠਿੰਡਾ: ਵਿੱਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਨੇ ਸਿੱਖਿਆ ਅਤੇ ਨੌਜਵਾਨਾਂ ਦੇ ਵਿਕਾਸ ਲਈ ਪਹਿਲਕਦਮੀ ਕਰਦਿਆਂ ਹਮੇਸ਼ਾ ਵਿਲੱਖਣ ਉਪਰਾਲੇ ਕੀਤੇ ਹਨ। ਅਜਿਹੇ ਉਪਰਾਲਿਆਂ ਦੀ ਲੜੀ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਬੀ.ਐਫ.ਜੀ.ਆਈ. ਵੱਲੋਂ ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ 13 ਮਾਰਚ 2021 ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ‘ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ-21’ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਨੂੰ 100 ਫ਼ੀਸਦੀ ਤੱਕ ਸਕਾਲਰਸ਼ਿਪ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।
ਇਹ ਮੌਕਾ ਉਨ੍ਹਾਂ ਵਿਦਿਆਰਥੀਆਂ ਲਈ ਹੈ, ਜੋ ਕਈ ਵਾਰ ਸਾਲਾਨਾ ਪ੍ਰੀਖਿਆਵਾਂ ਵਿੱਚ ਕੁਝ ਕਾਰਨਾਂ ਕਰਕੇ ਵਧੀਆ ਪ੍ਰਦਰਸ਼ਨ ਨਹੀਂ ਕਰ ਪਾਉਂਦੇ ਅਤੇ ਬੀ.ਐਫ.ਜੀ.ਆਈ. ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਤੋਂ ਵਾਂਝੇ ਰਹਿ ਜਾਂਦੇ ਹਨ। ਇਸੇ ਲਈ ਬੀ.ਐਫ.ਜੀ.ਆਈ. ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਬੀ.ਐਫ.ਜੀ.ਆਈ. ਸਕਾਲਰਸ਼ਿਪ ਯੋਗਤਾ ਟੈਸਟ ਰਾਹੀਂ 100% ਸਕਾਲਰਸ਼ਿਪ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ ਬੀ.ਡੀ. ਸ਼ਰਮਾ, ਡਿਪਟੀ ਡਾਇਰੈਕਟਰ ਹਰਪਾਲ ਸਿੰਘ ਅਤੇ ਡੀਨ ਸਿਮਰਨ ਸੇਖੋਂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੇ 100 ਦਿਨ LIVE, ਕਿਸਾਨ ਨੇ ਕੀਤਾ KMP ਐਕਸਪ੍ਰੈਸ ਵੇਅ ਜਾਮ