ਬਠਿੰਡਾ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਈਵੀਐਮ ਮਸ਼ੀਨਾਂ(EVM machines ) ਨੂੰ ਬਠਿੰਡਾ ਦੇ ਗ੍ਰੋਥ ਸੈਂਟਰ ਵਿਚਲੇ ਆਈਐਚਐਸ ਵਿੱਚ ਬਣੇ ਸਟਰੌਂਗ ਰੂਮ ਵਿਚ ਤਿੰਨ ਲੇਅਰ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਸ ਸਟ੍ਰਾਂਗ ਰੂਮ ਦੀ ਨਿਗਰਾਨੀ ਪੰਜਾਬ ਪੁਲੀਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਕੀਤੀ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ ਡੀ ਐੱਮ ਬਠਿੰਡਾ ਕਮਲਜੀਤ ਸਿੰਘ ਨੇ ਦੱਸਿਆ ਕਿ ਈਵੀਐਮ ਉਮੀਦਵਾਰਾਂ ਦੀ ਹਾਜ਼ਰੀ ਵਿਚ ਸੀਲ ਕਰ ਕੇ ਆਈਐਚਐਫ ਵਿੱਚ ਬਣੇ ਸਟਰੌਂਗ ਰੂਮ ਦੀ ਤੀਸਰੀ ਮੰਜ਼ਿਲ ਉਪਰ ਰੱਖੀਆਂ ਗਈਆਂ ਹਨ। ਜਿਨ੍ਹਾਂ ਦੀ ਲਗਾਤਾਰ ਨਿਗਰਾਨੀ ਸੀਸੀਟੀਵੀ ਕੈਮਰਿਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੈ।
ਇਨ੍ਹਾਂ ਦਾ ਲਗਾਤਾਰ ਪ੍ਰਸਾਰਨ ਬਾਹਰ ਲੱਗਿਆ ਐਲਸੀਡੀਜ਼ ਉਪਰ ਵੀ ਕੀਤਾ ਜਾ ਰਿਹਾ ਹੈ। ਜੋ ਉਮੀਦਵਾਰ ਕਿਸੇ ਸਮੇਂ ਵੀ ਚੈੱਕ ਕਰ ਸਕਦੇ ਹਨ ਉਨ੍ਹਾਂ ਦੱਸਿਆ ਕਿ ਸਾਰਾ ਕੰਪਲੈਕਸ ਤਿੰਨ ਸੌ ਸੱਠ ਡਿਗਰੀ ਤੇ ਸੀਸੀਟੀਵੀ ਕੈਮਰਿਆਂ ਨਾਲ ਕਵਰ ਕੀਤਾ ਗਿਆ ਹੈ ਤਾਂ ਜੋ ਅਨ-ਅਰਥਰਾਈਟਸ ਵਿਅਕਤੀ ਕੋਈ ਵੀ ਬਿਲਡਿੰਗ ਦੇ ਨੇੜੇ ਨਾ ਜਾ ਸਕੇ।
ਛੇ ਹਲਕਿਆਂ ਵਿਚ 1,192 ਬੂਥ
ਵੱਖ ਵੱਖ ਹਲਕਿਆਂ ਦੀ ਵੋਟ ਫੀਸਦ
ਹਲਕਾ ਰਾਮਪੁਰਾ ਫੂਲ ਵਿੱਚ 76.8 %
ਹਲਕਾ ਭੁੱਚੋ ਮੰਡੀ 76 %
ਹਲਕਾ ਬਠਿੰਡਾ ਸ਼ਹਿਰੀ 69.9% ਹਲਕਾ
ਬਠਿੰਡਾ ਦਿਹਾਤੀ 74.90 %
ਹਲਕਾ ਤਲਵੰਡੀ ਸਾਬੋ 79 %
ਹਲਕਾ ਮੌੜ ਮੰਡੀ ਵਿਖੇ 80.57 % ਵੋਟ
ਜੇਕਰ ਜ਼ਿਲ੍ਹਾ ਬਠਿੰਡਾ ਦੀ ਗੱਲ ਕਰੀਏ ਤਾਂ ਜ਼ਿਲ੍ਹਾ ਬਠਿੰਡਾ ਵਿੱਚ 76.20 % ਕੁੱਲ ਵੋਟ ਪੋਲ ਹੋਈ। ਜ਼ਿਲ੍ਹਾ ਬਠਿੰਡਾ ਵਿੱਚ ਕਰੀਬ 11 ਲੱਖ ਵੋਟਰ ਹਨ।
ਵੋਟਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਠਿੰਡਾ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵਿਧਾਨ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ 4500 ਦੇ ਕਰੀਬ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਜਿਨ੍ਹਾਂ ਵਿੱਚ 28 ਕੰਪਨੀਆਂ ਅਰਧ ਸੈਨਿਕ ਬਲਾਂ ਦੀਆਂ ਸਨ। 27 ਇੰਟਰ ਸਟੇਟ ਨਾਕੇ ਲਗਾਏ ਗਏ ਸਨ ਤਾਂ ਜੋ ਦੂਜੇ ਸੂਬਿਆਂ ਤੋਂ ਹੋਣ ਵਾਲੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਇੱਕਾ ਦੁੱਕਾ ਘਟਨਾਵਾਂ ਨੂੰ ਛੱਡ ਕੇ ਬਠਿੰਡਾ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ।
ਦੱਸ ਮਾਰਚ ਨੂੰ ਆਉਣਗੇ ਨਤੀਜੇ
20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ਬਠਿੰਡਾ ਜ਼ਿਲ੍ਹੇ ਵਿੱਚ ਕਰੀਬ 69 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਿਨ੍ਹਾਂ ਵਿੱਚ ਚਾਰ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਭਾਰਤੀ, ਜਨਤਾ ਪਾਰਟੀ ਦੇ ਉਮੀਦਵਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਜ਼ਾਦ ਉਮੀਦਵਾਰਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਗ ਲਿਆ। ਪੰਜਾਬ ਵਿਧਾਨ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਈਵੀਐਮ ਮਸ਼ੀਨਾਂ(EVM machines ) ਨੂੰ ਸੀਲ ਕਰਕੇ ਬਠਿੰਡਾ ਦੇ ਸਟਰਾਂਗ ਰੂਮ ਵਿੱਚ ਰੱਖਿਆ ਗਿਆ ਹੈ। ਜਿਨ੍ਹਾਂ ਦੀ ਰਾਖੀ ਥ੍ਰੀ ਲੇਅਰ ਸੁਰੱਖਿਆ ਤਹਿਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਚੋਣਾਂ ਤੋਂ ਬਾਅਦ ਹੁਣ ਅੱਗੇ ਕੀ...?