ETV Bharat / state

SGPC ਪ੍ਰਧਾਨ ਨੇ ਭਾਰਤ ਸਰਕਾਰ ਨੂੰ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ - kartarpur corridor

ਕੋਰੋਨਾ ਵਾਇਰਸ ਕਰ ਕੇ ਲੰਬੇ ਸਮੇਂ ਤੋਂ ਬੰਦ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦਾ ਪਾਕਿਸਤਾਨ ਨੇ ਫ਼ੈਸਲਾ ਕੀਤਾ ਹੈ। ਲਾਂਘਾ 29 ਜੂਨ ਤੋਂ ਖੋਲ੍ਹਿਆ ਜਾਵੇਗਾ।

ਕਰਤਾਰਪੁਰ ਲਾਂਘਾ: SGPC ਪ੍ਰਧਾਨ ਨੇ ਭਾਰਤੀ ਸਰਕਾਰ ਨੂੰ ਵੀ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

author img

By

Published : Jun 27, 2020, 5:13 PM IST

Updated : Jun 27, 2020, 5:23 PM IST

ਬਠਿੰਡਾ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ, ਜੋ ਕਿ 29 ਜੂਨ ਤੋਂ ਖੋਲ੍ਹਿਆ ਜਾਵੇਗਾ।

ਵੇਖੋ ਵੀਡੀਓ।

ਮਾਰਚ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਕਰ ਕੇ ਹਰ ਤਰ੍ਹਾਂ ਦੇ ਸਫ਼ਰ ਉੱਤੇ ਰੋਕ ਲਾ ਦਿੱਤੀ ਗਈ ਸੀ। ਇਸੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੰਦ ਕਰ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੇਸ਼ੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਸਿੱਖਾਂ ਦੇ ਪਵਿੱਤਰ ਸਥਾਨ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਦੇ ਲਈ ਆਉਣ-ਜਾਣ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ।

ਉੱਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵੱਲੋਂ 29 ਜੂਨ ਤੋਂ ਸਿੱਖ ਸੰਗਤਾਂ ਦੇ ਲਈ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਕੋਰੋਨਾ ਕਰ ਕੇ ਬੰਦ ਕੀਤੇ ਗਏ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੇ ਲਈ ਭਾਰਤੀ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਦੇ ਨਕਸ਼ੇ ਕਦਮ ਕਰਤਾਰਪੁਰ ਦੇ ਲਾਂਘੇ ਨੂੰ ਖੋਲ੍ਹਣਾ ਚਾਹੀਦਾ ਹੈ ਤਾਂ ਕਿ ਸਿੱਖ ਸੰਗਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।

Last Updated : Jun 27, 2020, 5:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.