ਬਠਿੰਡਾ: ਮੇਅਰ ਦੀ ਤਾਜਪੋਸ਼ੀ ਤੋਂ ਬਾਅਦ ਦੇਰ ਰਾਤ ਗੋਨਿਆਣਾ ਰੋਡ ਸਥਿੱਤ ਪੈਲੇਸ ਵਿੱਚ ਕੋਰੋਨਾ ਗਾਈਡਲਾਈਨਸ ਦਾ ਉਲੰਘਣ ਕਰ ਪਾਰਟੀ ਕਰਨ ਵਾਲੇ ਅਣਪਛਾਤੇ ਕਾਂਗਰਸੀਆਂ ਦੀਆਂ ਤਸਵੀਰਾਂ ਜਨਤਕ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇੱਕ ਬਰਾਬਰ ਹੈ।
ਜਦੋਂ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਉਲੰਘਣ ਕਰਨ ਵਾਲੇ ਆਮ ਲੋਕਾਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤਾਂ ਤਸਵੀਰਾਂ ਜਨਤਕ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਅਣਪਛਾਤੇ ਕਾਂਗਰਸੀ ਖ਼ਿਲਾਫ਼ ਕਿਉਂ ਕਾਰਵਾਈ ਨਹੀਂ ਕੀਤੀ ਜਾਂ ਰਹੀ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਇੱਕ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਕਾਰ ਦੀਆਂ ਹਦਾਇਤਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।