ਬਠਿੰਡਾ : ਬਠਿੰਡਾ ਦੇ ਸਿਵਲ ਹਸਪਤਾਲ ਵਿਚ ਇਕ ਜ਼ਖ਼ਮੀ ਨੂੰ ਦਾਖ਼ਲ ਕਰਵਾਇਆ ਜਿੱਥੇ ਜ਼ਖ਼ਮੀ ਨੇ ਦੱਸਿਆ ਕਿ ਕੀ ਕੁੱਝ ਨਿਹੰਗ ਸਿੰਘਾਂ ਵੱਲੋਂ ਉਸ ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਉਸ ਦੇ ਹੱਥ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ।
ਜ਼ਖ਼ਮੀ ਦਾ ਕਹਿਣਾ ਹੈ ਕਿ ਉਹ ਦੁਕਾਨ ਕਰਦਾ ਹੈ ਅਤੇ ਨਿਹੰਗ ਸਿੰਘਾਂ ਵੱਲੋਂ ਉਸ ਦੀ ਦੁਕਾਨ ਤੇ ਆ ਕੇ ਉਸ ਤੇ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ।
ਉਸਦਾ ਕਹਿਣਾ ਹੈ ਕਿ ਜੋ ਲੋਕ ਉਥੋਂ ਗੁਜ਼ਰ ਰਹੇ ਸਨ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਨਹਿੰਗ ਸਿੰਘਾਂ ਤੋਂ ਬਚਾਇਆ ਅਤੇ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜ਼ਖ਼ਮੀ ਦੁਕਾਨਦਾਰ ਨੇ ਇਨਸਾਫ਼ ਦੀ ਮੰਗ ਕੀਤੀ ।