ਬਠਿੰਡਾ: ਜ਼ਿਲ੍ਹੇ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਗੋਲੀਕਾਂਡ ਅਤੇ ਬੇਅਦਬੀ ਦੇ ਇਨਸਾਫ਼ ਲਈ 12 ਅਕਤੂਬਰ ਨੂੰ ਬਰਗਾੜੀ ਤੋਂ ਵਿਸ਼ਾਲ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਸਿੱਖ ਜਥੇਬੰਦੀ ਦੇ ਆਗੂ ਬਾਬਾ ਬਲਦੇਵ ਸਿੰਘ ਜੋਗੇਵਾਲਾ ਅਤੇ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ਲਈ ਇਸ ਰੋਸ ਮਾਰਚ ਵਿੱਚ ਸਭ ਨੂੰ ਸ਼ਾਮਿਲ ਹੋਣ ਚਾਹੀਦਾ ਹੈ।
ਕਿਸੇ ਮੁਲਜ਼ਮ ਨੂੰ ਨਹੀਂ ਮਿਲੀ ਸਜ਼ਾ: ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ (Amrik Singh Ajnala) ਨੇ ਅੱਗੇ ਕਿਹਾ ਕਿ ਇੱਕ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ, ਇਸ ਤੋਂ ਬਾਅਦ 11 ਅਤੇ 12 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਪਵਿੱਤਰ ਸਰੂਪ ਦੇ ਅੰਗਾਂ ਨੂੰ ਬਰਗਾੜੀ ਦੀਆਂ ਗਲ਼ੀਆਂ ਵਿੱਚ ਖਿਲਾਰ ਕੇ ਬੇਅਦਬੀ ਕੀਤੀ ਗਈ। ਇੰਨ੍ਹਾਂ ਹੀ ਨਹੀਂ ਬਾਅਦ ਵਿੱਚ ਇਤਰਾਜ਼ਯੋਗ ਪੋਸਟਰ ਵੀ ਸਿੱਖ ਸੰਗਤ ਨੂੰ ਭੜਕਾਉਣ ਲਈ ਲਗਾਏ ਗਏ। ਜਿਸ ਦੇ ਵਿਰੋਧ ਵਿੱਚ ਕੋਟਕਪੂਰਾ ਅਤੇ ਬਰਗਾੜੀ ਵਿਖੇ ਸੰਗਤ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਸੰਗਤ ਦਾ ਧਰਨਾ ਜਬਰੀ ਚੁਕਵਾਉਣ ਲਈ ਸੰਗਤ ਉੱਤੇ ਗੋਲੀਆਂ ਚਲਾਈਆਂ ਜਿਸ ਕਾਰਣ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਤਮਾਮ ਕਹਿਰ ਦੇ ਬਾਵਜੂਦ ਹੁਣ ਤੱਕ ਕਿਸੇ ਇੱਕ ਵੀ ਮੁਲਜ਼ਮ ਨੂੰ ਸਜ਼ਾ ਨਹੀਂ ਮਿਲੀ ਜੋ ਕਿ ਮੰਦਭਾਗਾ ਅਤੇ ਬਰਦਾਸ਼ਤ ਤੋਂ ਬਾਹਰ ਹੈ।
- Death of police constable: ਲੁਧਿਆਣਾ 'ਚ ਸਰਵਿਸ ਰਿਵਾਲਰ ਦੀ ਸਫਾਈ ਕਰਦੇ ਸਮੇਂ ਅਚਾਨਕ ਚੱਲੀ ਗੋਲੀ,ਪੁਲਿਸ ਕਾਂਸਟੇਬਲ ਦੀ ਮੌਕੇ 'ਤੇ ਹੋਈ ਮੌਤ
- Suicide in court complex: ਸ਼ਖ਼ਸ ਨੇ ਬਟਾਲਾ ਕੋਰਟ ਕੰਪਲੈਕਸ 'ਚ ਨਿਗਲੀ ਜ਼ਹਿਰੀਲੀ ਚੀਜ਼, ਇਲਾਜ ਦੌਰਾਨ ਹੋਈ ਮੌਤ, ਮ੍ਰਿਤਕ ਦੇ ਭਰਾਵਾਂ ਖ਼ਿਲਾਫ਼ ਕੇਸ ਦਰਜ
- Gorakhnath Temple : ਗੋਰਖਨਾਥ ਮੰਦਰ 'ਚ ਦਾਖਲ ਹੁੰਦੇ ਦੋ ਵਿਅਕਤੀ ਕਾਰਤੂਸ ਸਮੇਤ ਕਾਬੂ,ਪੁਲਿਸ ਮੁਲਜ਼ਮਾਂ ਤੋਂ ਕਰ ਰਹੀ ਪੁੱਛਗਿੱਛ
ਡੇਰਾ ਪ੍ਰੇਮੀਆਂ ਉੱਤੇ ਇਲਜ਼ਾਮ: ਸਿੱਖ ਆਗੂਆਂ ਨੇ ਕਿਹਾ ਕਿ ਪੂਰੇ ਬੇਅਦਬੀ ਕਾਂਡ ਵਿੱਚ (Involvement of Ram Rahim and his followers) ਸੌਦਾ ਸਾਧ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਦੀ ਸ਼ਮੂਲੀਅਤ ਪਾਈ ਗਈ ਪਰ ਤਤਕਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਉਸ ਨੂੰ ਸਜ਼ਾ ਦੇਣ ਦੀ ਬਜਾਏ ਸ਼ਹਿ ਦਿੱਤੀ,ਜਿਸ ਦਾ ਰੋਸ ਸਿੱਖ ਸੰਗਤ ਵਿੱਚ ਅੱਜ ਵੀ ਹੈ। ਮੁਤਵਾਜੀ ਜਥੇਦਾਰ ਨੇ ਅੱਗੇ ਕਿਹਾ ਕਿ 328 ਸਰੂਪਾਂ ਦੇ ਚੋਰੀ ਹੋਣ ਦੇ ਮਾਮਲੇ ਵਿੱਚ ਵੀ ਪੁਲਿਸ ਦੇ ਹੱਥ ਖਾਲੀ ਹਨ ਅਤੇ ਸ਼੍ਰੋਮਣੀ ਕਮੇਟੀ ਕੋਲ ਵੀ ਕੋਈ ਵੀ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਸਿੱਖ ਕੌਮ ਨਾਲ ਹੋ ਰਹੇ ਇਸ ਧੱਕੇ ਦੇ ਵਿਰੋਧ ਵਿੱਚ 12 ਅਕਤੂਬਰ ਨੂੰ ਰੋਸ ਮਾਰਚ ਕੀਤਾ ਜਾ ਰਿਹਾ ਹੈ ਅਤੇ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ।