ਬਠਿੰਡਾ: ਪਿਛਲੇ ਦਿਨੀਂ ਹਿੰਦੂ ਮਹਾ ਗਠਬੰਧਨ ਦੇ ਆਗੂ ਸੰਦੀਪ ਪਾਠਕ ਖਿਲਾਫ਼ ਸ਼ਿਵ ਸੈਨਾ ਦੇ ਸੰਗਠਨ ਮੰਤਰੀ ਸੁਸ਼ੀਲ ਜਿੰਦਲ ਵੱਲੋਂ ਸਿੱਖ ਫਾਰ ਜਸਟਿਸ ਦੇ ਪੋਸਟਰ ਲਗਾਉਣ ਲਈ ਮਜਬੂਰ ਕਰਨ ਸਬੰਧੀ ਦਰਜ ਕਰਵਾਏ ਮਾਮਲੇ ਵਿੱਚ ਅੱਜ ਸਿੱਖ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਕੋਲ ਪਹੁੰਚ ਕਰਕੇ ਸੰਦੀਪ ਪਾਟਿਲ ਖ਼ਿਲਾਫ਼ ਦੇਸ਼ ਧਰੋਹ ਦਾ ਮਾਮਲਾ ਦਰਜ ਕਰਨ ਅਤੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਦਲ ਖ਼ਾਲਸਾ ਬਾਬਾ ਹਰਦੀਪ ਸਿੰਘ ਮਹਿਰਾਜ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿਚਲੀ ਅਮਨ ਅਤੇ ਸ਼ਾਂਤੀ ਨੂੰ ਭੰਗ ਕਰਨ ਲਈ ਕੁਝ ਅਜਿਹੇ ਸ਼ਰਾਰਤੀ ਅਨਸਰ ਸਰਗਰਮ ਹਨ ਜਿਨ੍ਹਾਂ ਵੱਲੋਂ ਸਿੱਖ ਅਤੇ ਹਿੰਦੂ ਭਾਈਚਾਰਕ ਸਾਂਝ ਵਿਚ ਤਰੇੜਾਂ ਪਾ ਕੇ ਕੋਈ ਨਾ ਕੋਈ ਵਿਵਾਦ ਖੜ੍ਹਾ ਕਰ ਆਪਣੀਆਂ ਰੋਟੀਆਂ ਸੇਕੀਆਂ ਜਾ ਰਹੀਆਂ ਹਨ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਤੋਂ ਗੰਨਮੈਨ ਲਏ ਜਾ ਸਕਣ।
ਹਿੰਦੂ ਸਿੱਖ ਏਕਤਾ ਵਿੱਚ ਦਰਾਰ: ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਜੇਕਰ ਅਜਿਹੀ ਹਰਕਤ ਹਿੰਦੂ ਨੇਤਾ ਕਰ ਰਹੇ ਨੇ ਤਾਂ ਇਹ ਬਹੁਤ ਗੰਭੀਰ ਵਿਸ਼ਾ ਹੈ। ਦੂਜੇ ਪਾਸੇ ਸ਼ਿਵ ਸੈਨਾ ਆਗੂ ਸੁਸ਼ੀਲ ਕੁਮਾਰ ਨੇ ਦੱਸਿਆ ਹੈ ਕਿ ਪੈਸਿਆਂ ਦਾ ਲਾਲਚ ਦੇ ਕੇ ਉਸ ਨੂੰ ਸਿੱਖ ਫਾਰ ਜਸਟਿਸ ਦੇ ਪੋਸਟਰ ਲਾਉਣ ਲਈ ਮਜਬੂਰ ਕੀਤਾ ਗਿਆ ਅਤੇ ਅਜਿਹਾ ਕੰਮ ਨਾ ਕਰਨ ਉੱਤੇ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵਾਕੇ ਤੋਂ ਤੋਂ ਸਾਫ ਜ਼ਾਹਿਰ ਹੈ ਕਿ ਕੱਝ ਲੋਕ ਹਿੰਦੂ ਸਿੱਖ ਏਕਤਾ ਵਿੱਚ ਦਰਾਰ ਪਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਠਕ ਖ਼ਿਲਾਫ਼ ਉਨ੍ਹਾਂ ਵੱਲੋਂ ਕਈ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਨੂੰ ਸੌਂਪੀਆਂ ਗਈਆਂ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਅਤੇ ਅੱਜ ਉਹ ਫਿਰ ਪ੍ਰਸ਼ਾਸਨ ਨੂੰ ਮੈਮੋਰੰਡਮ ਦੇਣ ਆਏ ਹਨ ਤਾਂ ਜੋ ਸੰਦੀਪ ਪਾਠਕ ਖਿਲਾਫ ਦੇਸ਼ ਧਰੋਹ ਦਾ ਮਾਮਲਾ ਦਰਜ ਹੋ ਸਕੇ।
ਪਰਿਵਾਰ ਨੂੰ ਧਮਕੀਆਂ: ਕੁੱਟਮਾਰ ਦਾ ਸ਼ਿਕਾਰ ਹੋਏ ਸ਼ਿਵ ਸੈਨਾ ਦੇ ਸੰਗਠਨ ਮੰਤਰੀ ਸੁਸ਼ੀਲ ਜਿੰਦਲ ਨੇ ਕਿਹਾ ਕਿ ਸੰਦੀਪ ਪਾਠਕ ਵੱਲੋਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੰਦੀਪ ਪਾਠਕ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਸਿੱਖ ਫਾਰ ਜਸਟਿਸ ਦੇ ਪੋਸਟਰ ਲਗਾਉਣ ਲਈ ਮਜਬੂਰ ਕਰਨ ਸਬੰਧੀ ਕੋਈ ਧਾਰਾ ਲਗਾਈ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਉਸਦੀ ਅਤੇ ਉਸਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਸਿੱਖ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਮੈਮੋਰੰਡਮ ਦਿੱਤੇ ਜਾਣ ਤੋਂ ਬਾਅਦ ਐਸਪੀਡੀ ਆਈਪੀਐਸ ਅਜੈ ਗਾਂਧੀ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਅਤੇ ਜੋ ਵੀ ਤੱਥ ਸਾਹਮਣੇ ਆਉਂਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Theft in a Jeweler Shop: ਸੁਨਿਆਰੇ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ, ਕੰਧ ਪਾੜ ਕੇ ਵਾਰਦਾਤ ਨੂੰ ਦਿੱਤਾ ਅੰਜਾਮ