ਬਠਿੰਡਾ : ਪੰਜਾਬ ਭਰ ਵਿਚ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ ਹੈ।ਬਠਿੰਡਾ ਦੇ ਸਕੂਲ ਵੱਲੋਂ ਕੋਰੋਨਾ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆ ਨੂੰ ਸੈਨੇਟਾਈਜ਼ਰ ਅਤੇ ਸੋਸ਼ਲ ਦੂਰੀ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ ਹੈ।
ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ (Principal) ਗੁਰਮੇਲ ਸਿੰਘ ਸਿੱਧੂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਕੋਰੋਨਾ ਮਹਾਂਮਾਰੀ (Corona epidemic) ਗਾਇਡਲਾਇਨਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਲਈ ਸੈਨੀਟਾਈਜ਼ਰ, ਫੇਸ ਮਾਸਕ ਅਤੇ ਸੋਸ਼ਲ ਡਿਸਪੈਂਸਿੰਗ ਦਾ ਧਿਆਨ ਰੱਖਦੇ ਹੋਏ ਬੱਚਿਆਂ ਦਾ ਨਿਸ਼ਾਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਮਾਪਿਆਂ ਵਿੱਚ ਸਕੂਲ ਖੋਲ੍ਹਣ ਦਾ ਭਾਰੀ ਉਤਸ਼ਾਹ ਹੈ।
ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਤਕ ਉਨ੍ਹਾਂ ਦੇ ਸਕੂਲ ਵਿੱਚ ਪਿਛਲੇ ਸਾਲ ਨਾਲੋਂ ਲਗਪਗ ਦੁੱਗਣੇ ਬੱਚਿਆਂ ਨੇ ਦਾਖਲਾ ਲਿਆ ਹੈ । ਬੱਚਿਆਂ ਲਈ ਉਚੇਰੀ ਸਿੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਉਨ੍ਹਾਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਪਰ ਹੁਣ ਤਿੰਨ ਕਲਾਸਾਂ ਨੂੰ ਸਕੂਲ ਵਿੱਚ ਆਉਣ ਦੀ ਦਿੱਤੀ ਇਜਾਜ਼ਤ ਤੋਂ ਬਾਅਦ ਸਕੂਲ ਸਟਾਫ਼ ਵੱਲੋਂ ਬੱਚਿਆਂ ਦਾ ਕੋਰੋਨਾ ਮਹਾਂਮਾਰੀ ਨਾਲ ਸੰਬੰਧਿਤ ਜਾਗਰੂਕ ਕੀਤਾ ਗਿਆ ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਸਕੂਲ ਨੂੰ ਸੈਨੇਟਾਈਜ਼ਰ ਕਰਵਾਇਆ ਗਿਆ ਹੈ।
ਇਹ ਵੀ ਪੜੋ:ਅੱਜ ਤੋਂ 10 ਤੋਂ 12 ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹੇ