ETV Bharat / state

ਜਾਣੋ, ਬਠਿੰਡਾ ਦਿਹਾਤੀ ਦੇ ਮਸਲਿਆਂ ’ਤੇ ਕੀ ਬੋਲੇ ਅਕਾਲੀ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ?

ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ। ਈਟੀਵੀ ਭਾਰਤ ਦੀ ਟੀਮ ਵੱਲੋਂ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ( Shiromani Akali Dal candidate Prakash Singh Bhatti) ਨਾਲ ਹਲਕੇ ਦੇ ਮੁੱਦਿਆਂ ਨੂੰ ਲੈਕੇ ਖਾਸ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਜਿੱਥੇ ਅਕਾਲੀ ਸਰਕਾਰ ਵੇਲੇ ਹੋਏ ਵਿਕਾਸ ਦੇ ਸੋਹਲੇ ਗਾਏ ਉੱਥੇ ਹੀ ਵਿਰੋਧੀਆਂ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ

author img

By

Published : Jan 31, 2022, 9:39 PM IST

ਬਠਿੰਡਾ: ਪੰਜਾਬ ਚੋਣਾਂ ਨੂੰ ਲੈਕੇ ਸੂਬੇ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਬਠਿੰਡਾ ਦੇ ਹਲਕਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ( Shiromani Akali Dal candidate Prakash Singh Bhatti) ਵੱਲੋਂ ਲਗਾਤਾਰ ਪਿੰਡਾਂ ਵਿਚ ਜਨਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਮੁਹਿੰਮ ਦੌਰਾਨ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਹਲਕੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਸਮੇਂ ਹੋਇਆ ਹੈ। ਇਸ ਦੌਰਾਨ ਉਨ੍ਹਾਂ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਦੀ ਤਾਰੀਫ਼ ਕੀਤੀ।

ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਚਹੁੰ ਮਾਰਗੀ ਸੜਕਾਂ, ਬਿਜਲੀ ਸਰਪਲੱਸ ਸੂਬਾ ਸ਼੍ਰੋਮਣੀ ਅਕਾਲੀ ਦਲ ਨੇ ਬਣਾਇਆ ਸੀ ਅਤੇ ਲੋਕ ਹੁਣ ਮੁੜ ਅਕਾਲੀ ਬਸਪਾ ਸਰਕਾਰ ਨੂੰ ਸੱਤਾ ਵਿੱਚ ਲਿਆ ਕੇ ਇਸ ਹਲਕੇ ਦਾ ਵਿਕਾਸ ਚਾਹੁੰਦੇ ਹਨ।

ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਿਤ ਰਤਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਵਿਅਕਤੀ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ ਉਸ ਵਿਅਕਤੀ ਨੂੰ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਬਣਾਇਆ ਹੈ ਜੋ ਕਿ ਪਹਿਲਾਂ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਚੋਣ ਲੜਿਆ ਪਰ ਭ੍ਰਿਸ਼ਟਾਚਾਰ ਦੇ ਚੱਲਦਿਆਂ ਪਾਰਟੀ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ।

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ

ਨਸ਼ੇ ਦੇ ਮੁੱਦੇ ਉੱਪਰ ਆਪਣੀ ਹੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਵਾਲੇ ਕਾਂਗਰਸ ’ਤੇ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਲਾਡੀ ’ਤੇ ਵਰ੍ਹਦਿਆਂ ਕਿਹਾ ਕਿ ਹਲਕੇ ਵਿੱਚ ਨਸ਼ਾ ਇਨ੍ਹਾਂ ਨਹੀਂ ਹੈ ਜਿੰਨਾ ਉਨ੍ਹਾਂ ਵੱਲੋਂ ਮੁੱਦਾ ਬਣਾ ਕੇ ਪੇਸ਼ ਕੀਤਾ ਗਿਆ।

ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਇਸ ਹਲਕੇ ਨੂੰ ਏਮਜ਼ ਜਿਹੀ ਵੱਡੀ ਸੰਸਥਾ ਦਿੱਤੀ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ ਅਤੇ ਸਿੱਖਿਆ ਖੇਤਰ ਵਿਚ ਪਹਿਲਕਦਮੀ ਕਰਦਿਆਂ ਕਈ ਯੂਨੀਵਰਸਿਟੀਆਂ ਇਸ ਹਲਕੇ ਵਿੱਚ ਬਣੀਆਂ ਅਤੇ ਸਰਕਾਰ ਬਣਨ ’ਤੇ ਹਲਕੇ ਨੂੰ ਹੋਰ ਵੀ ਸਿੱਖਿਆ ਅਤੇ ਸਿਹਤ ਖੇਤਰ ਵਿਚ ਵਿਕਾਸ ਕਾਰਜਾਂ ਲਈ ਅੱਗੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣਾਂ ਤੱਕ ਗ੍ਰਿਫ਼ਤਾਰੀ 'ਤੇ ਰੋਕ

ETV Bharat Logo

Copyright © 2024 Ushodaya Enterprises Pvt. Ltd., All Rights Reserved.